ਗਾਜ਼ੀਪੁਰ ਸਰਹੱਦ: ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ 71 ਦਿਨਾਂ ਤੋਂ ਬੈਠੇ ਹਨ। ਇਸ ਦੇ ਨਾਲ ਹੀ ਵੱਡੀ ਖ਼ਬਰ ਆਈ ਹੈ ਕਿ ਗਾਜ਼ੀਪੁਰ ਸਰਹੱਦ 'ਤੇ ਸੜਕਾਂ 'ਤੇ ਲਾਈਆਂ ਹੋਈਆਂ ਕਿਲਾਂ ਨੂੰ ਹਟਾਇਆ ਜਾ ਰਿਹਾ ਹੈ। ਪੁਲਿਸ ਨੇ ਇਹ ਕਾਰਵਾਈ ਕੌਮਾਂਤਰੀ ਪੱਧਰ 'ਤੇ ਹੋ ਰਹੀ ਅਲੋਚਨਾ ਮਗਰੋਂ ਕੀਤੀ ਹੈ।

ਦੂਜੇ ਪਾਸੇ ਪੁਲਿਸ ਇਸ ਬਾਰੇ ਹੋਰ ਹੀ ਤਰਕ ਦੇ ਰਹੀ ਹੈ। ਜਦੋਂ ਇਸ ਬਾਰੇ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਖ਼ਰਾਬ ਹੋ ਗਈਆਂ ਹਨ, ਇਸ ਲਈ ਇਨ੍ਹਾਂ ਨੂੰ ਹਟਾਇਆ ਜਾ ਰਿਹਾ ਹੈ।

ਵੇਖੋ ਵੀਡੀਓ:


ਉਧਰ, ਵੀਰਵਾਰ ਨੂੰ ਗਾਜ਼ੀਪੁਰ ਸਰਹੱਦ 'ਤੇ ਕਿਸਾਨਾਂ ਨੂੰ ਮਿਲਣ ਵਿਰੋਧੀਆਂ ਦਾ ਇੱਕ ਵਫ਼ਦ ਪਹੁੰਚਿਆ ਹੈ ਪਰ ਉਨ੍ਹਾਂ ਨੂੰ ਕਿਸਾਨਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਇਹ ਵੀ ਪੜ੍ਹੋFarmers Protest: ਹਰਸਿਮਰਤ ਬਾਦਲ ਸਣੇ ਵਿਰੋਧੀ ਪਾਰਟੀਆਂ ਦਾ ਵਫ਼ਦ ਕਿਸਾਨਾਂ ਨੂੰ ਮਿਲਣ ਪਹੁੰਚਿਆ ਗਾਜ਼ੀਪੁਰ ਬਾਰਡਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904