28 ਦਸੰਬਰ ਨੂੰ ਦਿੱਲੀ ਦੇ ਵਿਗਿਆਨ ਭਵਨ ਵਿੱਚ ਕੇਂਦਰ ਸਰਕਾਰ ਵੱਲੋਂ ਨਾਮਧਾਰੀ ਸੰਪਰਦਾ ਦੇ 200 ਸਾਲ ਪੂਰੇ ਹੋਣ ਦੇ ਸਬੰਧ ਵਿੱਚ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਉਦੈ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਨਾਮਧਾਰੀ ਦਲੀਪ ਸਿੰਘ ਸਮੁਦਾਏ ਦੇ ਬੁਲਾਰੇ ਲਖਵਿੰਦਰ ਸਿੰਘ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਇਸ ਮਾਮਲੇ ਸਬੰਧੀ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਨਾਮਧਾਰੀ ਸੰਪਰਦਾ ਵਿੱਚ ਦੋਫਾੜ ਨਹੀਂ ਚਾਹੁੰਦੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਦੋ ਧੜਿਆ ਬਾਰੇ ਕੋਈ ਜਾਣਕਾਰੀ ਨਹੀਂ ਸੀ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਨ ਬਾਰੇ ਕਿਹਾ ਹੈ। ਇਸ ਮੌਕੇ ਮਾਤਾ ਚੰਦ ਕੌਰ ਦੇ ਕਾਤਲਾਂ ਬਾਰੇ ਕੋਈ ਗੱਲਬਾਤ ਨਹੀਂ ਹੋਈ। ਇਸ ਤੋਂ ਪਹਿਲਾਂ ਵੀ ਦਲੀਪ ਸਿੰਘ ਵੱਲੋਂ ਕਾਫੀ ਵਾਰ ਉਦੈ ਸਿੰਘ ਨੂੰ ਪ੍ਰੋਗਰਾਮਾਂ ਵਿੱਚ ਬੁਲਾਇਆ ਗਿਆ ਹੈ ਪਰ ਉਹ ਆਉਂਦੇ ਨਹੀਂ।