Punjab News: ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ਨੇ ਇੱਕ ਅਹਿਮ ਫ਼ੈਸਲੇ 'ਚ ਕਿਹਾ ਹੈ ਕਿ ਖ਼ੁਦਕੁਸ਼ੀ (Suicide) ਲਈ ਉਕਸਾਉਣ ਦਾ ਦੋਸ਼ੀ ਸਾਬਤ ਕਰਨ ਲਈ ਖ਼ੁਦਕੁਸ਼ੀ ਨੋਟ 'ਚ ਸਿਰਫ ਨਾਂਅ ਕਾਫੀ ਨਹੀਂ ਹੈ। ਜਸਟਿਸ ਸੁਰੇਸ਼ਵਰ ਠਾਕੁਰ (Justice Sureshwar Thakur) ਨੇ ਕਿਹਾ ਕਿ ਹੇਠਲੀ ਅਦਾਲਤ ਨੂੰ ਅਜਿਹੇ ਮਾਮਲਿਆਂ 'ਚ ਇਹ ਧਿਆਨ 'ਚ ਰੱਖਣ ਦੀ ਲੋੜ ਹੈ ਕਿ ਦੋਸ਼ੀ ਦਾ ਮ੍ਰਿਤਕ ਨਾਲ ਕੀ ਸਬੰਧ ਹੈ, ਖ਼ੁਦਕੁਸ਼ੀ ਲਈ ਉਕਸਾਉਣ ਦਾ ਕੀ ਕਾਰਨ ਹੈ ਅਤੇ ਖ਼ੁਦਕੁਸ਼ੀ ਨੋਟ 'ਚ ਦੱਸੇ ਗਏ ਕਾਰਨ ਨਾਲ ਅਸਲ 'ਚ ਕਿਸੇ ਨੂੰ ਖ਼ੁਦਕੁਸ਼ੀ ਕਰਨ ਲਈ ਉਕਸਾਇਆ ਜਾ ਸਕਦਾ ਹੈ। 


ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਤਫ਼ਤੀਸ਼ੀ ਅਫ਼ਸਰ ਨੂੰ ਹੱਥ ਲਿਖਤ ਮਾਹਿਰ ਨਾਲ ਸਲਾਹ ਕਰਕੇ ਹੀ ਅੱਗੇ ਵਧਣਾ ਚਾਹੀਦਾ ਹੈ। ਇਸ ਫ਼ੈਸਲੇ ਨਾਲ ਹਾਈ ਕੋਰਟ ਨੇ ਸੋਨੀਪਤ ਜ਼ਿਲ੍ਹਾ ਅਦਾਲਤ ਦੇ ਉਸ ਫ਼ੈਸਲੇ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਦੋਸ਼ੀ ਨੂੰ ਪੰਜ ਸਾਲ ਦੀ ਸਖ਼ਤ ਕੈਦ ਅਤੇ ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।


ਕੀ ਸੀ ਮਾਮਲਾ ?


ਇੱਕ ਮਾਮਲੇ ਵਿੱਚ ਮ੍ਰਿਤਕ ਦੇ ਲੜਕੇ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਉਸ ਦੇ ਪਿਤਾ ਨੂੰ ਬੈਂਕ ਕੋਲ ਰੱਖੀ ਜਾਇਦਾਦ ’ਤੇ ਲੋਨ ਗਾਰੰਟਰ ਬਣਾ ਕੇ ਧੋਖਾਧੜੀ ਕੀਤੀ ਗਈ ਸੀ, ਜਿਸ ਕਾਰਨ ਉਸ ਦਾ ਪਿਤਾ ਕਾਫੀ ਪ੍ਰੇਸ਼ਾਨ ਸੀ। ਇਸ ਤੋਂ ਪ੍ਰੇਸ਼ਾਨ ਹੋ ਕੇ ਉਸ ਦੇ ਪਿਤਾ ਨੇ ਆਪਣੇ ਦੋਸਤ ਦੀ ਦੁਕਾਨ 'ਤੇ ਜਾ ਕੇ ਜ਼ਹਿਰ ਪੀ ਲਿਆ ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਉਸ ਦੀ ਜੇਬ 'ਚੋਂ ਮਿਲੇ ਖ਼ੁਦਕੁਸ਼ੀ ਨੋਟ 'ਚ ਮੌਤ ਲਈ ਤਿੰਨ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ।


ਇਹ ਵੀ ਪੜ੍ਹੋ: Bharat Jodo Yatra ਦੌਰਾਨ ਕਾਂਗਰਸ ਨਾਲ ਜੁੜੇ ਕਈ ਵਿਵਾਦ, ਟੀ-ਸ਼ਰਟ ਤੋਂ ਲੈ ਕੰਟੇਨਰਾਂ ਦਾ ਉੱਠਿਆ ਮੁੱਦਾ


ਮ੍ਰਿਤਕ ਦੀ ਲਿਖਤ ਦਾ ਮਿਲਣਾ ਜ਼ਰੂਰੀ


ਇਸ ਦੇ ਨਾਲ ਹੀ ਹਾਈਕੋਰਟ ਨੇ ਸਜ਼ਾ ਦੇ ਖ਼ਿਲਾਫ਼ ਅਪੀਲ 'ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਇਸ ਮਾਮਲੇ 'ਚ ਕਰਜ਼ੇ ਦੇ ਦਸਤਾਵੇਜ਼ਾਂ 'ਤੇ ਮ੍ਰਿਤਕ ਦੀ ਹੱਥ ਲਿਖਤ ਉਸ ਦੇ ਦਸਤਖਤਾਂ ਨਾਲ ਮੇਲ ਹੋਣੀ ਚਾਹੀਦੀ ਸੀ ਪਰ ਅਜਿਹਾ ਨਹੀਂ ਕੀਤਾ ਗਿਆ। ਕੈਮੀਕਲ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮ੍ਰਿਤਕ ਨੇ ਜ਼ਹਿਰ ਖਾਣ ਤੋਂ ਪਹਿਲਾਂ ਸ਼ਰਾਬ ਪੀਤੀ ਸੀ, ਇਸ ਲਈ ਇਹ ਕਿਵੇਂ ਕਿਹਾ ਜਾ ਸਕਦਾ ਹੈ ਕਿ ਉਸ ਨੂੰ ਖੁਦਕੁਸ਼ੀ ਲਈ ਉਕਸਾਇਆ ਗਿਆ ਸੀ? ਹਾਈ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਪਰ ਇੱਕ ਮੁਲਜ਼ਮ ਨੂੰ ਸਜ਼ਾ ਸੁਣਾਈ ਸੀ।