ਨਵੀਂ ਦਿੱਲੀ: ਪਿਛਲੇ ਚੋਣ ਕਮਿਸ਼ਨਰ ਐਸਵਾਈ ਕੁਰੈਸ਼ੀ ਨੇ ਚੋਣ ਕਮਿਸ਼ਨ 'ਤੇ ਸਖ਼ਤ ਸ਼ਬਦੀ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ 2019 ਵਿੱਚ ਪ੍ਰਧਾਨ ਮੰਤਰੀ ਮੋਦੀ ਤੇ ਚੋਣ ਕਮਿਸ਼ਨ ਨੇ ਆਪਣੀ ਸਾਖ ਸੁਧਾਰਨ ਦਾ ਮੌਕਾ ਗੁਆ ਦਿੱਤਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹੈਲੀਕਾਪਟਰ ਦੀ ਤਲਾਸ਼ੀ ਲੈਣ ਵਾਲੇ ਅਧਿਕਾਰੀ ਦੀ ਬਦਲੀ ਕੀਤੇ ਜਾਣ ਦੀ ਘਟਨਾ ਨੂੰ ਉਨ੍ਹਾਂ ਮੰਦਭਾਗਾ ਦੱਸਿਆ।
ਕੁਰੈਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਲਗਾਤਾਰ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ ਤੇ ਕਮਿਸ਼ਨ ਇਸ ਮਾਮਲੇ 'ਤੇ ਚੁੱਪੀ ਧਾਰ ਕੇ ਬੈਠਾ ਹੋਇਆ ਹੈ। ਹੈਲੀਕਾਪਟਰ ਦੀ ਤਲਾਸ਼ੀ ਮੌਕੇ ਕਮਿਸ਼ਨ ਨੂੰ ਇਹ ਸਾਬਤ ਕਰਨ ਦਾ ਮੌਕਾ ਸੀ ਕਿ ਕਾਨੂੰਨ ਸਭਨਾਂ ਲਈ ਬਰਾਬਰ ਹੈ। ਉਨ੍ਹਾਂ ਕਿਹਾ ਕਿ ਜੇਕਰ ਚੋਣ ਕਮਿਸ਼ਨ ਅਜਿਹਾ ਕਰਦਾ ਤਾਂ ਇੱਕ ਹੀ ਝਟਕੇ ਵਿੱਚ ਦੋਵਾਂ ਦੀ ਅਲੋਚਨਾ ਬੰਦ ਹੋ ਜਾਂਦੀ।
ਉਨ੍ਹਾਂ ਕਮਿਸ਼ਨ ਵੱਲੋਂ ਸਖ਼ਤ ਕਦਮ ਨਾ ਚੁੱਕਣ 'ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਦੋਵਾਂ ਵੱਖ-ਵੱਖ ਰਾਹ ਚੁਣਿਆ ਤਾਂ ਅਲੋਚਨਾ ਦੀ ਆਵਾਜ਼ ਹੋਰ ਵੀ ਬੁਲੰਦ ਹੋ ਗਈ ਹੈ। ਕੁਰੈਸ਼ੀ ਨੇ ਕਿਹਾ ਕਿ ਓਡੀਸ਼ਾ ਦੇ ਮੰਤਰੀ ਨਵੀਨ ਪਟਨਾਇਕ ਦੇ ਚੌਪਰ ਦੀ ਤਲਾਸ਼ੀ ਉਨ੍ਹਾਂ ਦੀਆਂ ਅੱਖਾਂ ਸਾਹਮਣੇ ਲਈ ਗਈ, ਜਿਸ ਕਾਰਨ ਉਨ੍ਹਾਂ ਦਾ ਕੱਦ ਹੋਰ ਵੀ ਵਧ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਨੇਤਾਵਾਂ ਵਿੱਚ ਇਸ ਤਰ੍ਹਾਂ ਦੇ ਸਟੇਟਸਮੈਨ ਜਿਹੇ ਰਵੱਈਏ ਦੀ ਜ਼ਰੂਰਤ ਹੈ, ਮਿਸਟਰ ਪਟਨਾਇਕ ਨੂੰ ਸਲਾਮ।
ਮੋਦੀ ਦੇ ਹੈਲੀਕਾਪਟਰ ਤਲਾਸ਼ੀ ਕਾਂਡ ਮਗਰੋਂ ਚੋਣ ਕਮਿਸ਼ਨ 'ਤੇ ਉੱਠੇ ਸਵਾਲ
ਏਬੀਪੀ ਸਾਂਝਾ
Updated at:
19 Apr 2019 12:21 PM (IST)
ਕੁਰੈਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਲਗਾਤਾਰ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ ਤੇ ਕਮਿਸ਼ਨ ਇਸ ਮਾਮਲੇ 'ਤੇ ਚੁੱਪੀ ਧਾਰ ਕੇ ਬੈਠਾ ਹੋਇਆ ਹੈ। ਹੈਲੀਕਾਪਟਰ ਦੀ ਤਲਾਸ਼ੀ ਮੌਕੇ ਕਮਿਸ਼ਨ ਨੂੰ ਇਹ ਸਾਬਤ ਕਰਨ ਦਾ ਮੌਕਾ ਸੀ ਕਿ ਕਾਨੂੰਨ ਸਭਨਾਂ ਲਈ ਬਰਾਬਰ ਹੈ।
- - - - - - - - - Advertisement - - - - - - - - -