ਨਰੇਂਦਰ ਮੋਦੀ ਨੇ ਦੂਜੀ ਵਾਰ ਪੀਐਮ ਦੇ ਅਹੁਦੇ ਲਈ ਚੁੱਕੀ ਸਹੁੰ
ਏਬੀਪੀ ਸਾਂਝਾ | 30 May 2019 07:21 PM (IST)
ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਗਠਜੋੜ ਐਨਡੀਏ ਨੇ 352 ਲੋਕ ਸਭਾ ਸੀਟਾਂ 'ਤੇ ਜਿੱਤ ਦਰਜ ਕਰ ਕੇ ਸਰਕਾਰ ਬਣਾਉਣ ਦਾ ਹੰਭਲਾ ਮਾਰਿਆ ਹੈ। ਉੱਧਰ, ਕਾਂਗਰਸ ਦੀ ਅਗਵਾਈ ਵਾਲੇ ਯੂਪੀਏ ਤੇ ਹੋਰ ਦਲ ਬਹੁਮਤ ਦੇ 272 ਸੀਟਾਂ ਦੇ ਅੰਕੜੇ ਦੇ ਨੇੜੇ ਵੀ ਨਹੀਂ ਪਹੁੰਚ ਸਕੇ।
ਨਵੀਂ ਦਿੱਲੀ: ਵਾਰਾਨਸੀ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਨਰੇਂਦਰ ਮੋਦੀ ਨੇ ਲਗਾਤਾਰ ਦੂਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਆਪਣਾ ਹਲਫ਼ ਲੈ ਲਿਆ ਹੈ। ਸਾਲ 2014 ਤੋਂ ਬਾਅਦ ਹੁਣ 2019 ਵਿੱਚ ਮੋਦੀ ਪੂਰਨ ਬਹੁਤਮ ਦੇ ਨਾਲ ਦੂਜੀ ਵਾਰ ਸਰਕਾਰ ਦਾ ਗਠਨ ਕਰਨ ਜਾ ਰਹੇ ਹਨ। ਰਾਸ਼ਟਰਪਤੀ ਭਵਨ ਵਿੱਚ ਚੱਲ ਰਹੇ ਸਹੁੰ ਚੁੱਕ ਸਮਾਗਮ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਇਲਾਵਾ ਹੋਰ ਵੀ ਕਈ ਮਸ਼ਹੂਰ ਹਸਤੀਆਂ ਪਹੁੰਚੀਆਂ ਹਨ। ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਗਠਜੋੜ ਐਨਡੀਏ ਨੇ 352 ਲੋਕ ਸਭਾ ਸੀਟਾਂ 'ਤੇ ਜਿੱਤ ਦਰਜ ਕਰ ਕੇ ਸਰਕਾਰ ਬਣਾਉਣ ਦਾ ਹੰਭਲਾ ਮਾਰਿਆ ਹੈ। ਉੱਧਰ, ਕਾਂਗਰਸ ਦੀ ਅਗਵਾਈ ਵਾਲੇ ਯੂਪੀਏ ਤੇ ਹੋਰ ਦਲ ਬਹੁਮਤ ਦੇ 272 ਸੀਟਾਂ ਦੇ ਅੰਕੜੇ ਦੇ ਨੇੜੇ ਵੀ ਨਹੀਂ ਪਹੁੰਚ ਸਕੇ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਨਾਲ-ਨਾਲ ਉਨ੍ਹਾਂ ਦੀ ਕੈਬਨਿਟ ਦੇ 41 ਮੰਤਰੀ ਵੀ ਸਹੁੰ ਚੁੱਕ ਰਹੇ ਹਨ। ਇਨ੍ਹਾਂ ਵਿੱਚੋਂ ਦੋ ਪੰਜਾਬ ਦੇ ਮੰਤਰੀ, ਹਰਸਿਮਰਤ ਕੌਰ ਬਾਦਲ ਅਤੇ ਸੋਮ ਪ੍ਰਕਾਸ਼ ਵੀ ਸ਼ਾਮਲ ਹਨ। ਦੇਖੋ ਵੀਡੀਓ-