ਪੜਚੋਲ ਕਰੋ
Advertisement
ਮੋਦੀ ਨੇ ਫਿਰ ਕੀਤਾ ਖੇਤੀ ਕਾਨੰਨਾਂ ਦਾ ਸਮਰਥਨ, ਬਜਟ ਦੀ ਤਾਰੀਫ਼ 'ਚ ਪੜ੍ਹੇ ਕਸੀਦੇ
ਪੀਐਮ ਮੋਦੀ ਨੇ ਖੇਤੀ ਕਾਨੂੰਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਲਾਗੂ ਹੋਣ ਨਾਲ ਹੁਣ ਕਿਸਾਨ ਆਪਣੀ ਫਸਲ ਕਿਤੇ ਵੀ ਵੇਚ ਸਕਦੇ ਹਨ। ਨਵਾਂ ਕਾਨੂੰਨ ਕਿਸਾਨਾਂ ਨੂੰ ਆਤਮ ਨਿਰਭਰ ਕਰੇਗਾ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ 4 ਫਰਵਰੀ ਨੂੰ ਵੀਡੀਓ ਕਾਨਫਰਸਿੰਗ ਰਾਹੀਂ ਇਤਿਹਾਸਕ ਚੌਕੀ-ਚੌਕਾ ਘਟਨਾ (Chowki-Chowka incident) ਦੇ ਸ਼ਤਾਬਦੀ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਆਜ਼ਾਦੀ ਦੀ ਲੜਾਈ ਦੌਰਾਨ ਹੋਈ ਚੌਕੀ-ਚੌਕਾ ਘਟਨਾ ਦੇ ਸ਼ਹੀਦਾਂ ਨੂੰ ਵੀ ਯਾਦ ਕੀਤਾ। ਇਸ ਦੌਰਾਨ ਵੀ ਉਹ ਆਪਣੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ (Farm Laws) ਦੀ ਸ਼ਲਾਘਾ ਕਰਨਾ ਨਹੀਂ ਭੁੱਲੇ।
ਸਮਾਗਮ ਦੌਰਾਨ ਮੋਦੀ ਨੇ ਬਜਟ ਦੀ ਤਾਰੀਫ ਕਰਦਿਆਂ ਖੂਬ ਕਸੀਦੇ ਪੜ੍ਹੇ। ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਮੰਦ ਦੱਸਦਿਆਂ ਪੀਐਮ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਕਿਸਾਨ ਆਤਮ ਨਿਰਭਰ ਬਣੇਗਾ। ਕਿਸਾਨ ਆਪਣੀ ਫਸਲ ਕਿਤੇ ਵੀ ਵੇਚ ਸਕਣਗੇ।
ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਦੀ ਸਭ ਤੋਂ ਵੱਡੀ ਬੁਨਿਆਦ ਕਿਸਾਨ ਹੀ ਰਹੇ ਹਨ। ਇਹੀ ਕਾਰਨ ਹੈ ਕਿ ਬਜਟ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਗਏ। ਸਾਡੀ ਸਰਕਾਰ ਕਿਸਾਨਾਂ ਨੂੰ ਸਵੈ-ਨਿਰਭਰ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ: ਬੀਜੇਪੀ ਲੀਡਰਾਂ ਜਿਆਣੀ ਤੇ ਗਰੇਵਾਲ ਨੇ ਕੀਤੀ ਕੇਂਦਰੀ ਮੰਤਰੀਆਂ ਨਾਲ ਮੀਟਿੰਗ, ਕਿਸਾਨਾਂ 'ਤੇ ਨਿਸ਼ਾਨਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਦੇਸ਼
ਸਿਹਤ
Advertisement