ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ 4 ਫਰਵਰੀ ਨੂੰ ਵੀਡੀਓ ਕਾਨਫਰਸਿੰਗ ਰਾਹੀਂ ਇਤਿਹਾਸਕ ਚੌਕੀ-ਚੌਕਾ ਘਟਨਾ (Chowki-Chowka incident) ਦੇ ਸ਼ਤਾਬਦੀ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਆਜ਼ਾਦੀ ਦੀ ਲੜਾਈ ਦੌਰਾਨ ਹੋਈ ਚੌਕੀ-ਚੌਕਾ ਘਟਨਾ ਦੇ ਸ਼ਹੀਦਾਂ ਨੂੰ ਵੀ ਯਾਦ ਕੀਤਾ। ਇਸ ਦੌਰਾਨ ਵੀ ਉਹ ਆਪਣੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ (Farm Laws) ਦੀ ਸ਼ਲਾਘਾ ਕਰਨਾ ਨਹੀਂ ਭੁੱਲੇ।

ਸਮਾਗਮ ਦੌਰਾਨ ਮੋਦੀ ਨੇ ਬਜਟ ਦੀ ਤਾਰੀਫ ਕਰਦਿਆਂ ਖੂਬ ਕਸੀਦੇ ਪੜ੍ਹੇ। ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਮੰਦ ਦੱਸਦਿਆਂ ਪੀਐਮ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਕਿਸਾਨ ਆਤਮ ਨਿਰਭਰ ਬਣੇਗਾ। ਕਿਸਾਨ ਆਪਣੀ ਫਸਲ ਕਿਤੇ ਵੀ ਵੇਚ ਸਕਣਗੇ।

ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਦੀ ਸਭ ਤੋਂ ਵੱਡੀ ਬੁਨਿਆਦ ਕਿਸਾਨ ਹੀ ਰਹੇ ਹਨ। ਇਹੀ ਕਾਰਨ ਹੈ ਕਿ ਬਜਟ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਗਏ। ਸਾਡੀ ਸਰਕਾਰ ਕਿਸਾਨਾਂ ਨੂੰ ਸਵੈ-ਨਿਰਭਰ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋਬੀਜੇਪੀ ਲੀਡਰਾਂ ਜਿਆਣੀ ਤੇ ਗਰੇਵਾਲ ਨੇ ਕੀਤੀ ਕੇਂਦਰੀ ਮੰਤਰੀਆਂ ਨਾਲ ਮੀਟਿੰਗ, ਕਿਸਾਨਾਂ 'ਤੇ ਨਿਸ਼ਾਨਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904