ਮਹਾਰਾਸ਼ਟਰ ਦੇ ਦੋ ਸ਼ਹਿਰਾਂ ਔਰੰਗਾਬਾਦ ਅਤੇ ਉਸਮਾਨਾਬਾਦ ਦੇ ਨਾਮ ਬਦਲੇ ਜਾਣਗੇ। ਸ਼ੁੱਕਰਵਾਰ (24 ਫਰਵਰੀ) ਨੂੰ ਕੇਂਦਰ ਸਰਕਾਰ ਨੇ ਇਨ੍ਹਾਂ ਸ਼ਹਿਰਾਂ ਦੇ ਨਾਂ ਬਦਲਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਔਰੰਗਾਬਾਦ ਦਾ ਨਾਂ ਬਦਲ ਕੇ ਛਤਰਪਤੀ ਸੰਭਾਜੀਨਗਰ ਅਤੇ ਉਸਮਾਨਾਬਾਦ ਦਾ ਨਾਂ ਬਦਲ ਕੇ ਧਾਰਾਸ਼ਿਵ ਕਰ ਦਿੱਤਾ ਜਾਵੇਗਾ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।
ਸੀਐਮ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਫੜਨਵੀਸ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਨਾਮ ਬਦਲਣ ਦੀ ਮਨਜ਼ੂਰੀ ਮਿਲਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਸੀਐਮ ਸ਼ਿੰਦੇ ਨੇ ਕਿਹਾ ਕਿ ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਸ਼ਾਹ ਦਾ ਤਹਿ ਦਿਲੋਂ ਧੰਨਵਾਦ। ਫੜਨਵੀਸ ਨੇ ਕਿਹਾ ਕਿ ਸੀਐੱਮ ਏਕਨਾਥ ਸ਼ਿੰਦ ਦੀ ਅਗਵਾਈ 'ਚ ਸਰਕਾਰ ਨੇ ਇਹ ਕੰਮ ਕੀਤਾ ਹੈ।