ਮੋਦੀ ਨੇ ਖੜਕਾਇਆ ਬਾਇਡਨ ਨੂੰ ਫੋਨ ਤਾਂ ਪ੍ਰਕਾਸ਼ ਰਾਜ ਨੇ ਕਰ ਦਿੱਤਾ ਇਹ ਖੁਲਾਸਾ
ਮੋਦੀ ਨੇ ਆਪਣੇ ਟਵੀਟ 'ਚ ਲਿਖਿਆ ਕਿ ਉਨ੍ਹਾਂ ਨੇ ਸਭ ਤੋਂ ਪਹਿਲਾਂ ਬਾਇਡਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਇਸ ਤੋਂ ਬਾਅਦ ਉਨ੍ਹਾਂ ਨੇ ਖੇਤਰੀ ਮਾਮਲਿਆਂ ਸਬੰਧੀ ਗੱਲ ਕੀਤੀ।
ਨਵੀਂ ਦਿੱਲੀ: ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਪਹਿਲੀ ਵਾਰ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਇਡਨ (Joe Biden) ਨਾਲ ਫੋਨ 'ਤੇ ਗੱਲ ਕੀਤੀ। ਇਸ ਦੀ ਜਾਣਕਾਰੀ ਖੁਦ ਮੋਦੀ ਨੇ ਟਵੀਟ ਕਰਕੇ ਦਿੱਤੀ। ਮੋਦੀ ਨੇ ਆਪਣੇ ਟਵੀਟ 'ਚ ਲਿਖਿਆ ਕਿ ਉਨ੍ਹਾਂ ਨੇ ਸਭ ਤੋਂ ਪਹਿਲਾਂ ਬਾਇਡਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਇਸ ਤੋਂ ਬਾਅਦ ਉਨ੍ਹਾਂ ਨੇ ਖੇਤਰੀ ਮਾਮਲਿਆਂ ਸਬੰਧੀ ਗੱਲ ਕੀਤੀ।
ਮੋਦੀ ਦੇ ਇਸ ਟਵੀਟ ਤੋਂ ਬਾਅਦ ਬਾਲੀਵੁੱਡ ਦੇ ਮਸ਼ਹੂਰ ਐਕਟਰ ਪ੍ਰਕਾਸ਼ ਰਾਜ ਨੇ ਵੀ ਟਵੀਟ ਕੀਤਾ। ਉਨ੍ਹਾਂ ਨੇ ਪੀਐਮ ਮੋਦੀ ਨੂੰ ਜਵਾਬ ਦਿੰਦਿਆਂ ਲਿਖਿਆ ਕਿ ਇਸ ਵਾਰ ਟਰੰਪ ਸਰਕਾਰ ਤੋਂ ਬਾਅਦ ਇਹ...। ਦੱਸ ਦਈਏ ਕਿ ਇਸ ਜਵਾਬ ਮਗਰੋਂ ਪ੍ਰਕਾਸ਼ ਰਾਜ ਦਾ ਟਵੀਟ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਈਰਲ ਹੋ ਰਿਹਾ ਹੈ ਤੇ ਫੈਨਸ ਇਸ 'ਤੇ ਖੂਬ ਕੁਮੈਂਟ ਕਰ ਰਹੇ ਹਨ।
ਵੇਖੋ ਪ੍ਰਕਾਸ਼ ਰਾਜ ਦਾ ਟਵੀਟ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਦੇ ਵਿਦੇਸ਼ ਮੰਤਰੀ ਨੇ ਨਵੀਂ ਸਰਕਾਰ ਬਣਨ ਤੋਂ ਬਾਅਦ ਸਾਰੇ ਦੇਸ਼ਾਂ ਵਿੱਚ ਆਪਣੇ ਹਮਰੁਤਬਾ ਨਾਲ ਗੱਲਬਾਤ ਕੀਤੀ ਸੀ। ਭਾਰਤ ਵੀ ਇਸ ਵਿੱਚ ਸ਼ਾਮਲ ਸੀ। ਉਧਰ ਜੇਕਰ ਪ੍ਰਕਾਸ਼ ਰਾਜ ਦੀ ਗੱਲ ਕਰੀਏ ਤਾਂ ਉਹ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੇ ਹਨ ਤੇ ਸਮਕਾਲੀ ਮੁੱਦਿਆਂ 'ਤੇ ਵੱਡੀ ਬੇਬਾਕੀ ਨਾਲ ਆਪਣੇ ਵਿਚਾਰ ਪੇਸ਼ ਕਰਦੇ ਹਨ।
ਇਹ ਵੀ ਪੜ੍ਹੋ: https://punjabi.abplive.com/news/india/pm-narendra-modi-highly-praised-ghulam-nabi-azad-in-rajya-sabha-613710
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904






















