ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Narendra Singh Tomar) ਨੇ ਇੱਕ ਵਾਰ ਫਿਰ ਪੰਜਾਬ ਦੇ ਕਿਸਾਨਾਂ (Punjabs Farmers) ਨੂੰ ਪ੍ਰਦਰਸ਼ਨ ਖ਼ਤਮ ਕਰਕੇ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਹਾ ਹੈ। ਕਿਸਾਨਾਂ ਦੀਆਂ 40 ਜਥੇਬੰਦੀਆਂ (Farmers Unions) ਨਾਲ ਗੱਲਬਾਤ ਦੀ ਪੇਸ਼ਕਸ਼ ਕਰਦਿਆਂ ਤੋਮਰ ਨੇ ਆਸ ਪ੍ਰਗਟਾਈ ਹੈ ਕਿ ਕਿਸਾਨ ਇਨ੍ਹਾਂ ਤਿੰਨ ਕਾਨੂੰਨਾਂ ਦੀ ਅਹਿਮੀਅਤ ਨੂੰ ਸਮਝਣਗੇ। ਇਹ ਰੇੜਕਾ ਖ਼ਤਮ ਕਰਨ ਲਈ ਹੱਲ ਲੱਭਣ ਵਾਸਤੇ ਸਰਕਾਰ ਨਾਲ ਗੱਲਬਾਤ ਕਰਨਗੇ।
ਖੇਤੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਮਨਾਂ ਵਿੱਚ ਕੁਝ ਗ਼ਲਤ ਧਾਰਨਾ ਹੈ। ‘ਮੈਂ ਉਨ੍ਹਾਂ ਨੂੰ ਇਹ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਪ੍ਰਦਰਸ਼ਨ ਛੱਡ ਕੇ ਗੱਲਬਾਤ ਲਈ ਅੱਗੇ ਆਉਣ।’ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਵੱਖੋ-ਵੱਖਰੇ ਸੂਬਿਆਂ ਦੇ ਹਜ਼ਾਰਾਂ ਕਿਸਾਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਪਿਛਲੇ ਇੱਕ ਮਹੀਨੇ ਤੋਂ ਦਿੱਲੀ ਦੀਆਂ ਸੀਮਾਵਾਂ ਉੱਤੇ ਪ੍ਰਦਰਸ਼ਨ ਕਰ ਰਹੇ ਹਨ।
ਹੁਣ ਤੱਕ ਸਰਕਾਰ ਤੇ ਕਿਸਾਨਾਂ ਵਿਚਾਲੇ ਛੇ ਗੇੜਾਂ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਨਤੀਜਾ ਨਹੀਂ ਨਿਕਲਿਆ। ਸਰਕਾਰ ਨੇ ਦੋ ਵਾਰ ਕਿਸਾਨਾਂ ਨੂੰ ਚਿੱਠੀ ਲਿਖ ਕੇ ਅਗਲੇ ਗੇੜ ਦੀ ਗੱਲਬਾਤ ਲਈ ਸੱਦਾ ਭੇਜਿਆ ਹੈ। ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਵਿੱਚ ਤੋਮਰ ਨਾਲ ਕੇਂਦਰੀ ਖ਼ੁਰਾਕ, ਵਣਜ ਤੇ ਰੇਲ ਮੰਤਰੀ ਪਿਯੂਸ਼ ਗੋਇਲ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਭਾਗ ਲੈ ਰਹੇ ਹਨ।
ਅੰਦੋਲਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਨਵੇਂ ਕਾਨੂੰਨਾਂ ਨਾਲ ਘੱਟੋ-ਘੱਟ ਸਮਰਥਨ ਮੁੱਲ ਭਾਵ ਐਮਐਸਪੀ ਦੀ ਸੁਰੱਖਿਆ ਪ੍ਰਣਾਲੀ ਖ਼ਤਮ ਹੋ ਜਾਵੇਗੀ, ਮੰਡੀ ਵਿਵਸਥਾ ਖ਼ਤਮ ਹੋ ਜਾਵੇਗੀ ਤੇ ਉਹ ਵੱਡੇ ਕਾਰਪੋਰੇਟ ਘਰਾਣਿਆਂ ਦੇ ਤਰਸ ਉੱਤੇ ਨਿਰਭਰ ਹੋ ਕੇ ਰਹਿ ਜਾਣਗੇ।
ਇਟਲੀ ਦੇ ਫਾਰਮਹਾਉਸ 'ਚ ਅੱਗ ਲੱਗਣ ਨਾਲ ਪੰਜਾਬੀ ਨੌਜਵਾਨ ਦੀ ਸੜ ਕੇ ਮੌਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਹੁਣ ਖੇਤੀਬਾੜੀ ਮੰਤਰੀ ਤੋਮਰ ਦਾ ਪੰਜਾਬ ਦੇ ਕਿਸਾਨਾਂ ਨੂੰ ਸੁਨੇਹਾ, ਕਹੀ ਵੱਡੀ ਗੱਲ
ਏਬੀਪੀ ਸਾਂਝਾ
Updated at:
25 Dec 2020 02:39 PM (IST)
ਖੇਤੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਮਨਾਂ ਵਿੱਚ ਕੁਝ ਗ਼ਲਤ ਧਾਰਨਾ ਹੈ। ‘ਮੈਂ ਉਨ੍ਹਾਂ ਨੂੰ ਇਹ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਪ੍ਰਦਰਸ਼ਨ ਛੱਡ ਕੇ ਗੱਲਬਾਤ ਲਈ ਅੱਗੇ ਆਉਣ।’ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਵੱਖੋ-ਵੱਖਰੇ ਸੂਬਿਆਂ ਦੇ ਹਜ਼ਾਰਾਂ ਕਿਸਾਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਪਿਛਲੇ ਇੱਕ ਮਹੀਨੇ ਤੋਂ ਦਿੱਲੀ ਦੀਆਂ ਸੀਮਾਵਾਂ ਉੱਤੇ ਪ੍ਰਦਰਸ਼ਨ ਕਰ ਰਹੇ ਹਨ।
ਪੁਰਾਣੀ ਤਸਵੀਰ
- - - - - - - - - Advertisement - - - - - - - - -