ਨਵੇਂ ਖੇਤੀ ਕਾਨੂੰਨਾਂ 'ਤੇ ਭਾਰੀ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨਾਲ ਇਕ ਹੋਰ ਦੌਰ ਦੀ ਵਾਰਤਾ ਤੋਂ ਠੀਕ ਇਕ ਦਿਨ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਤੇ ਪੀਊਸ਼ ਗੋਇਲ ਨੇ ਸੀਨੀਅਰ ਬੀਜੇਪੀ ਲੀਡਰ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੰਗਲਵਾਰ ਮੁਲਾਕਾਤ ਕੀਤੀ। ਖਬਰ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਮੰਤਰੀਆਂ ਨੇ ਇਸ ਬੈਠਕ 'ਚ ਇਸ ਬਾਰੇਚਰਚਾ ਕੀਤੀ ਕਿ ਬੁੱਧਵਾਰ ਨੂੰ ਕਿਸਾਨਾਂ ਦੇ ਨਾਲ ਹੋਣ ਵਾਲੀ ਵਾਰਤਾ 'ਚ ਸਰਕਾਰ ਦਾ ਕੀ ਰੁਖ ਹੋਵੇਗਾ।


ਕਿਸਾਨ ਦੇ ਨਾਲ ਵਾਰਤਾ 'ਚ ਸਰਕਾਰ ਵੱਲੋਂ ਖੇਤੀ ਮੰਤਰੀ ਸਿੰਘ ਤੋਮਰ, ਰੇਲ ਮੰਤਰੀ ਪੀਊਸ਼ ਗੋਇਲ ਤੇ ਵਣਜ ਤੇ ਉਦਯੋਗ ਸੂਬਾ ਮੰਤਰੀ ਸੋਮ ਪ੍ਰਕਾਸ਼ ਅਗਵਾਈ ਕਰ ਰਹੇ ਹਨ। ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਸੀਮਾਵਾਂ ਤੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਤੇ ਉਹ ਸਬੰਧਤ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਨ੍ਹਾਂ 'ਚ ਜ਼ਿਆਦਾਤਰ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਤੋਂ ਹੈ, ਜੋ ਦਿੱਲੀ ਸਰਹੱਦ 'ਤੇ ਆਕੇ ਸਤੰਬਰ ਮਹੀਨੇ 'ਚ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਕਰ ਰਹੇ ਹਨ।


ਕਿਸਾਨਾਂ ਦੀ ਧਮਕੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਗੀਆਂ ਤਾਂ ਆਉਣ ਵਾਲੇ ਦਿਨਾਂ 'ਚ ਉਨ੍ਹਾਂ ਦਾ ਇਹ ਅੰਦੋਲਨ ਹੋਰ ਤੇਜ਼ ਹੋਵੇਗਾ। ਸਰਕਾਰ ਤੇ ਕਿਸਾਨ ਜਥੇਬੰਦੀਆਂ ਦੇ ਵਿਚ ਹੁਣ ਤਕ ਹੋਈ ਪੰਜ ਦੌਰ ਦੀ ਗੱਲਬਾਤ ਬੇਨਤੀਜਾ ਰਹੀ। ਕੇਂਦਰ ਨੇ ਖਿੱਚੋਤਾਣ ਨੂੰ ਸਮਾਪਤ ਕਰਨ ਲਈ ਬੁੱਧਵਾਰ ਨੂੰ ਹੋਣ ਵਾਲੀ ਅਗਲੇ ਦੌਰ ਦੀ ਵਾਰਤਾ ਲਈ 40 ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੂੰ ਸੱਦਾ ਦਿੱਤਾ ਹੈ।


ਕਿਸਾਨਾਂ ਦੇ ਨਾਲ ਆਖਰੀ ਵਾਰ 5 ਦਸੰਬਰ ਨੂੰ ਵਾਰਤਾ ਹੋਈ ਸੀ। 9 ਦਸੰਬਰ ਨੂੰ ਅਗਲੀ ਵਾਰਤਾ ਪ੍ਰਸਤਾਵਿਤ ਸੀ। ਪਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅਣਅਧਿਕਾਰਤ ਤੌਰ 'ਤੇ ਕਿਸਾਨਾਂ ਸੰਗਠਨਾਂ ਨੂੰ ਗੱਲਬਾਤ ਲਈ ਉਸ ਤੋਂ ਪਹਿਲਾਂ ਬੁਲਾਇਆ ਗਿਆ ਸੀ। ਜੋ ਬੇਨਤੀਜਾ ਰਿਹਾ। ਉਸ ਤੋਂ ਬਾਅਦ ਛੇਵੇਂ ਦੌਰ ਦੀ 9 ਦਸੰਬਰ ਨੂੰ ਹੋਣ ਵਾਲੀ ਬੈਠਕ ਨੂੰ ਰੱਦ ਕਰ ਦਿੱਤਾ ਗਿਆ ਸੀ।


ਕੇਂਦਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਹੈ। ਇਸ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਸਵੀਕਾਰ ਕਰ ਲਿਆ ਗਿਆ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਜੋ ਪ੍ਰਸਤਾਵ ਭੇਜਿਆ ਗਿਆ ਸੀ। ਉਸ ਨੂੰ ਕਿਸਾਨ ਜਥੇਬੰਦੀਆਂ ਨੇ ਠੁਕਰਾ ਦਿੱਤਾ ਸੀ। ਕਿਸਾਨ ਜਥੇਬੰਦੀਆਂ ਇਸ ਜ਼ਿੱਦ 'ਤੇ ਅੜੀਆਂ ਹਨ ਕਿ ਸਰਕਾਰ ਜੋ ਤਿੰਨ ਖੇਤੀ ਸਬੰਧੀ ਕਾਨੂੰਨ ਲੈਕੇ ਆਈ ਹੈ ਉਸ ਨੂੰ ਵਾਪਸ ਲਿਆ ਜਾਵੇ।


ਸਰਕਾਰ ਦਾ ਤਰਕ ਹੈ ਕਿ ਇਨ੍ਹਾਂ ਕਾਨੂੰਨਾਂ ਨਾਲ ਖੇਤੀ ਖੇਤਰ 'ਚ ਸੁਧਾਰ ਹੋਵੇਗਾ ਜਦਕਿ ਕਿਸਾਨਾਂ ਦੇ ਮਨ 'ਚ ਡਰ ਹੈ ਕਿ ਇਸ ਨਾਲ ਉਨ੍ਹਾਂ ਨੂੰ ਕਾਰਪੋਰੇਟ ਦੇ ਅੱਗੇ ਬੇਵੱਸ ਛੱਡ ਦਿੱਤਾ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ