ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਵਿਧਾਇਕ ਸੋਮਨਾਥ ਭਾਰਤੀ ਮੁਸ਼ਕਲਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। 2014 'ਚ ਇੱਕ ਅੰਦੋਲਨ ਦੌਰਾਨ ਕੌਮੀ ਰਾਜਧਾਨੀ ਵਿੱਚ ਪਾਬੰਧੀਆਂ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਅਦਾਲਤ ਨੇ ਇਨ੍ਹਾਂ ਤਿੰਨਾਂ 'ਤੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਦਿੱਲੀ ਦੀ ਇੱਕ ਅਦਾਲਤ ਨੇ ਤਿੰਨਾਂ ਲੀਡਰਾਂ 'ਤੇ ਦੋਸ਼ ਤੈਅ ਕਰ ਦਿੱਤੇ ਹਨ।
ਫੈਸਲਾ ਸੁਣਾਉਂਦਿਆਂ ਅਦਾਲਤ ਨੇ ਕਿਹਾ ਕਿ ਇਸ ਮਾਮਲੇ 'ਚ ਪੁਖਤਾ ਸਬੂਤ ਮੌਜੂਦ ਸਨ। ਅਦਾਲਤ ਨੇ ਇਹਨਾਂ ਲੀਡਰਾਂ ਦੇ ਬਚਾਅ 'ਚ ਪੇਸ਼ ਕੀਤੀਆਂ ਸਾਰੀਆਂ ਦਲੀਲਾਂ ਨੂੰ ਠੁਕਰਾ ਦਿੱਤਾ। ਦੂਜੇ ਪਾਸੇ ਸਾਂਸਦ ਮੈਂਬਰਾਂ ਸੰਜੇ ਸਿੰਘ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਲੀਡਰ ਆਸ਼ੂਤੋਸ਼ ਨੂੰ ਅਦਾਲਤ ਨੇ ਬਰੀ ਕਰ ਦਿੱਤਾ।
ਅਦਾਲਤ ਮੁਤਾਬਕ ਇਨ੍ਹਾਂ ਦੋਵਾਂ ਲੀਡਰਾਂ ਖਿਲਾਫ਼ ਕੋਈ ਸਬੂਤ ਨਹੀਂ ਸਨ, ਜਦਕਿ ਰਾਖੀ ਬਿਰਲਾ 'ਤੇ ਦੋਸ਼ ਤੈਅ ਨਹੀਂ ਕੀਤੇ ਗਏ ਕਿਉਂਕਿ ਉਹ ਸ਼ੁੱਕਰਵਾਰ ਨੂੰ ਅਦਾਲਤ 'ਚ ਪੇਸ਼ ਨਹੀਂ ਹੋਏ। ਕੋਰਟ ਨੇ ਰਾਖੀ ਬਿਰਲਾ ਨੂੰ 8 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਉਸ ਦਿਨ ਹੀ ਉਨ੍ਹਾਂ 'ਤੇ ਦੋਸ਼ ਤੈਅ ਕੀਤੇ ਜਾਣਗੇ।
ਇਸ ਫੈਸਲੇ ਬਾਅਦ ਬੀਜੇਪੀ ਨੇ ਮੁੱਖ ਮੰਤਰੀ ਕੇਜਰੀਵਾਲ 'ਤੇ ਤੰਨਜ਼ ਕੱਸਣੇ ਸ਼ੁਰੂ ਕਰ ਦਿੱਤੇ ਹਨ। ਬੀਜੇਪੀ ਲੀਡਰ ਵਿਜੇਂਦਰ ਗੁਪਤਾ ਨੇ ਕਿਹਾ ਹੈ ਕਿ ਕੇਜਰੀਵਾਲ ਸੰਵਿਧਾਨ ਦਾ ਅਪਮਾਨ ਕਰਨ ਵਾਲੇ ਇਨਸਾਨ ਹਨ।
ਕੇਜਰੀਵਾਲ, ਸਿਸੋਦੀਆ ਤੇ ਸੋਮਨਾਥ 'ਤੇ ਦੋਸ਼ ਤੈਅ, ਸੰਜੇ ਸਿੰਘ ਤੇ ਆਸ਼ੂਤੋਸ਼ ਬਰੀ
ਏਬੀਪੀ ਸਾਂਝਾ
Updated at:
06 Jul 2019 12:54 PM (IST)
ਅਦਾਲਤ ਮੁਤਾਬਕ ਇਨ੍ਹਾਂ ਲੀਡਰਾਂ ਖਿਲਾਫ਼ ਕੋਈ ਸਬੂਤ ਨਹੀਂ ਸਨ, ਜਦਕਿ ਰਾਖੀ ਬਿਰਲਾ 'ਤੇ ਦੋਸ਼ ਤੈਅ ਨਹੀਂ ਕੀਤੇ ਗਏ ਕਿਉਂਕਿ ਉਹ ਸ਼ੁੱਕਰਵਾਰ ਨੂੰ ਅਦਾਲਤ 'ਚ ਪੇਸ਼ ਨਹੀਂ ਹੋਏ।
- - - - - - - - - Advertisement - - - - - - - - -