National Herald Case: ਈਡੀ ਨੇ ਏਜੀਐਲ ਅਤੇ ਯੰਗ ਇੰਡੀਅਨ ਦੀ 750 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੀਤੀ ਜ਼ਬਤ
National Herald Case: ਈਡੀ ਨੇ ਕਿਹਾ ਕਿ ਕਾਂਗਰਸ ਨਾਲ ਸਬੰਧਤ ਏਜੇਐਲ ਅਤੇ ਯੰਗ ਇੰਡੀਅਨ ਦੀ 751.9 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਇਸ 'ਚ AJL ਦੀ ਜਾਇਦਾਦ 661.69 ਕਰੋੜ ਰੁਪਏ ਹੈ।
National Herald Case: ਨੈਸ਼ਨਲ ਹੈਰਾਲਡ ਕੇਸ ਵਿੱਚ ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਕਾਂਗਰਸ ਨਾਲ ਸਬੰਧਤ ਏਜੇਐਲ ਅਤੇ ਯੰਗ ਇੰਡੀਅਨ ਦੀ 751.9 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਕੇਂਦਰੀ ਜਾਂਚ ਏਜੰਸੀ ਨੇ ਕਿਹਾ ਕਿ ਜ਼ਬਤ ਕੀਤੇ ਗਏ ਸੰਪਤੀਆਂ ਵਿੱਚੋਂ ਏਜੇਐਲ ਦੀ ਦਿੱਲੀ, ਮੁੰਬਈ ਅਤੇ ਲਖਨਊ ਸਮੇਤ ਕਈ ਥਾਵਾਂ 'ਤੇ ਜਾਇਦਾਦਾਂ ਹਨ। ਇਸ ਦੀ ਕੁੱਲ ਕੀਮਤ 661.69 ਕਰੋੜ ਰੁਪਏ ਹੈ। ਈਡੀ ਨੇ ਸੋਸ਼ਲ ਮੀਡੀਆ 'ਤੇ ਬਿਆਨ ਜਾਰੀ ਕਰਕੇ ਕਿਹਾ ਕਿ ਯੰਗ ਇੰਡੀਅਨ ਦੀ ਜਾਇਦਾਦ ਦੀ ਕੀਮਤ 90.21 ਕਰੋੜ ਰੁਪਏ ਹੈ।
ਇਹ ਵੀ ਪੜ੍ਹੋ: Highcourt 'ਚ ਸਿੱਖ ਵਕੀਲਾਂ ਦੀ ਜੱਜ ਵਜੋਂ ਨਿਯੁਕਤੀ ਰੋਕਣਾ ਸਿੱਖਾਂ ਨਾਲ ਵਿਤਕਰਾ- ਧਾਮੀ
ਈਡੀ ਨੇ ਸੋਸ਼ਲ ਮੀਡੀਆ 'ਤੇ ਬਿਆਨ ਜਾਰੀ ਕਰਕੇ ਕਿਹਾ ਕਿ ਯੰਗ ਇੰਡੀਅਨ ਦੀ ਜਾਇਦਾਦ ਦੀ ਕੀਮਤ 90.21 ਕਰੋੜ ਰੁਪਏ ਹੈ। ਕਾਂਗਰਸ ਨੇ ਇਸ ਸਬੰਧੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਜਿਹਾ ਚੋਣਾਂ ਨੂੰ ਧਿਆਨ 'ਚ ਰੱਖ ਕੇ ਕੀਤਾ ਜਾ ਰਿਹਾ ਹੈ। ਦਰਅਸਲ, ਕੰਪਨੀ ਵਿੱਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਹਿੱਸੇਦਾਰੀ ਹੈ।
ED has issued an order to provisionally attach properties worth Rs. 751.9 Crore in a money-laundering case investigated under the PMLA, 2002. Investigation revealed that M/s. Associated Journals Ltd. (AJL) is in possession of proceeds of crime in the form of immovable properties…
— ED (@dir_ed) November 21, 2023
ਕਾਂਗਰਸ ਨੇ ਕੀ ਕਿਹਾ?
ਈਡੀ ਦੀ ਇਸ ਕਾਰਵਾਈ 'ਤੇ ਕਾਂਗਰਸ ਨੇਤਾ ਅਭਿਸ਼ੇਕ ਮਨੂ ਸਿੰਧਵੀ ਨੇ ਕਿਹਾ, ''ਈਡੀ ਵੱਲੋਂ ਏਜੇਐੱਲ ਦੀਆਂ ਜਾਇਦਾਦਾਂ ਕੁਰਕ ਕਰਨ ਦੀ ਖ਼ਬਰ ਸੂਬਿਆਂ 'ਚ ਚੱਲ ਰਹੀਆਂ ਚੋਣਾਂ 'ਚ ਨਿਸ਼ਚਿਤ ਹਾਰ ਤੋਂ ਧਿਆਨ ਹਟਾਉਣ ਦੀ ਉਨ੍ਹਾਂ ਦੀ ਬੇਚੈਨੀ ਨੂੰ ਦਰਸਾਉਂਦੀ ਹੈ।'' ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਦੇ ਗਠਜੋੜ ਦੇ ਸਹਿਯੋਗੀ ਸੀਬੀਆਈ, ਈਡੀ ਜਾਂ ਆਈਟੀ ਚੋਣਾਂ ਵਿੱਚ ਉਨ੍ਹਾਂ ਦੀ (ਭਾਜਪਾ) ਦੀ ਹਾਰ ਨੂੰ ਨਹੀਂ ਰੋਕ ਸਕਦੇ।
Reports of attachment of AJL properties by ED reflects their desperation to divert attention from certain defeat in the ongoing elections in each state. (1/n)
— Abhishek Singhvi (@DrAMSinghvi) November 21, 2023
ਦੱਸ ਦਈਏ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਿਜ਼ੋਰਮ ਵਿੱਚ ਵਿਧਾਨ ਸਭਾ ਚੋਣਾਂ ਹੋ ਚੁੱਕੀਆਂ ਹਨ। ਰਾਜਸਥਾਨ ਅਤੇ ਤੇਲੰਗਾਨਾ ਵਿੱਚ ਚੋਣਾਂ ਹੋਣੀਆਂ ਹਨ। ਸਾਰੇ ਪੰਜ ਰਾਜਾਂ ਵਿੱਚ ਹੋਈਆਂ ਚੋਣਾਂ ਦੇ ਨਤੀਜੇ 3 ਦਸੰਬਰ ਨੂੰ ਆਉਣਗੇ।
ਇਹ ਵੀ ਪੜ੍ਹੋ: Beadbi: 12 ਸਾਲ ਦੇ ਬੱਚੇ ਨੇ ਕੀਤੀ ਬੇਅਦਬੀ, ਅੰਗ ਫਾੜ ਕੇ ਹੋਇਆ ਫਰਾਰ, ਜਥੇਦਾਰ ਨੇ ਜਾਰੀ ਕੀਤਾ ਸਖ਼ਤ ਹੁਕਮ