National Herald Case: ਨੈਸ਼ਨਲ ਹੈਰਾਲਡ ਕੇਸ ਵਿੱਚ ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਕਾਂਗਰਸ ਨਾਲ ਸਬੰਧਤ ਏਜੇਐਲ ਅਤੇ ਯੰਗ ਇੰਡੀਅਨ ਦੀ 751.9 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਕੇਂਦਰੀ ਜਾਂਚ ਏਜੰਸੀ ਨੇ ਕਿਹਾ ਕਿ ਜ਼ਬਤ ਕੀਤੇ ਗਏ ਸੰਪਤੀਆਂ ਵਿੱਚੋਂ ਏਜੇਐਲ ਦੀ ਦਿੱਲੀ, ਮੁੰਬਈ ਅਤੇ ਲਖਨਊ ਸਮੇਤ ਕਈ ਥਾਵਾਂ 'ਤੇ ਜਾਇਦਾਦਾਂ ਹਨ। ਇਸ ਦੀ ਕੁੱਲ ਕੀਮਤ 661.69 ਕਰੋੜ ਰੁਪਏ ਹੈ। ਈਡੀ ਨੇ ਸੋਸ਼ਲ ਮੀਡੀਆ 'ਤੇ ਬਿਆਨ ਜਾਰੀ ਕਰਕੇ ਕਿਹਾ ਕਿ ਯੰਗ ਇੰਡੀਅਨ ਦੀ ਜਾਇਦਾਦ ਦੀ ਕੀਮਤ 90.21 ਕਰੋੜ ਰੁਪਏ ਹੈ।


ਇਹ ਵੀ ਪੜ੍ਹੋ: Highcourt 'ਚ ਸਿੱਖ ਵਕੀਲਾਂ ਦੀ ਜੱਜ ਵਜੋਂ ਨਿਯੁਕਤੀ ਰੋਕਣਾ ਸਿੱਖਾਂ ਨਾਲ ਵਿਤਕਰਾ- ਧਾਮੀ


ਈਡੀ ਨੇ ਸੋਸ਼ਲ ਮੀਡੀਆ 'ਤੇ ਬਿਆਨ ਜਾਰੀ ਕਰਕੇ ਕਿਹਾ ਕਿ ਯੰਗ ਇੰਡੀਅਨ ਦੀ ਜਾਇਦਾਦ ਦੀ ਕੀਮਤ 90.21 ਕਰੋੜ ਰੁਪਏ ਹੈ। ਕਾਂਗਰਸ ਨੇ ਇਸ ਸਬੰਧੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਜਿਹਾ ਚੋਣਾਂ ਨੂੰ ਧਿਆਨ 'ਚ ਰੱਖ ਕੇ ਕੀਤਾ ਜਾ ਰਿਹਾ ਹੈ। ਦਰਅਸਲ, ਕੰਪਨੀ ਵਿੱਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਹਿੱਸੇਦਾਰੀ ਹੈ।