National Herald Case: ਰਾਹੁਲ ਗਾਂਧੀ ਦੂਜੇ ਦਿਨ ਵੀ ਈਡੀ ਸਾਹਮਣੇ ਪੇਸ਼, ਕਾਂਗਰਸ ਹੈੱਡਕੁਆਰਟਰ ਦੇ ਨਾਲ ਲੱਗਦੇ ਇਲਾਕੇ 'ਚ ਦਫਾ 144 ਲਾਗੂ
ਕਾਂਗਰਸ ਨੇਤਾ ਰਾਹੁਲ ਗਾਂਧੀ ਈਡੀ ਦਫ਼ਤਰ ਪਹੁੰਚ ਗਏ ਹਨ। ਪਿਛਲੇ ਦਿਨ 10 ਘੰਟੇ ਤੱਕ ਈਡੀ ਨੇ ਰਾਹੁਲ ਤੋਂ ਪੁੱਛਗਿੱਛ ਕੀਤੀ ਅਤੇ ਜਵਾਬ ਦਿੱਤਾ।
National Herald Case: ਨੈਸ਼ਨਲ ਹੈਰਾਲਡ ਅਖ਼ਬਾਰ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਲਗਾਤਾਰ ਦੂਜੇ ਦਿਨ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ। ਜਾਂਚ ਏਜੰਸੀ ਵੱਲੋਂ ਉਨ੍ਹਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
ਅੱਜ ਰਾਹੁਲ ਗਾਂਧੀ ਏਪੀਜੇ ਅਬਦੁਲ ਕਲਾਮ ਰੋਡ ਸਥਿਤ ਈਡੀ ਦੇ ਹੈੱਡਕੁਆਰਟਰ ਪਹੁੰਚੇ। ਉਨ੍ਹਾਂ ਦੀ ਭੈਣ ਤੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਉਨ੍ਹਾਂ ਦੇ ਨਾਲ ਸੀ। ਈਡੀ ਨੇ ਸੋਮਵਾਰ ਨੂੰ ਕਾਂਗਰਸ ਨੇਤਾ ਤੋਂ 10 ਘੰਟੇ ਤੱਕ ਪੁੱਛ-ਪੜਤਾਲ ਕੀਤੀ। ਇਸ ਤੋਂ ਬਾਅਦ ਈਡੀ ਨੇ ਰਾਹੁਲ ਗਾਂਧੀ ਨੂੰ ਮੰਗਲਵਾਰ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਸੀ।
Various Congress workers detained by Delhi Police as they protest over the ED probe against party leader Rahul Gandhi in the National Herald case pic.twitter.com/CX1S9i1rdh
— ANI (@ANI) June 14, 2022
ਦੂਜੇ ਪਾਸੇ ਸੋਮਵਾਰ ਦੀ ਤਰ੍ਹਾਂ ਮੰਗਲਵਾਰ ਨੂੰ ਵੀ ਰਾਹੁਲ ਗਾਂਧੀ ਦੀ ਪੇਸ਼ੀ 'ਤੇ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ ਤੇ ਕਈ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ। ਪੁਲਿਸ ਨੇ ਕਾਂਗਰਸ ਹੈੱਡਕੁਆਰਟਰ ਦੇ ਨਾਲ ਲੱਗਦੇ ਇਲਾਕੇ 'ਚ ਧਾਰਾ 144 ਲਗਾ ਦਿੱਤੀ ਹੈ। ਇਸ ਦੌਰਾਨ ਰਾਹੁਲ ਗਾਂਧੀ ਤੋਂ ਈਡੀ ਦੀ ਪੁੱਛ ਪੜਤਾਲ ਖ਼ਿਲਾਫ਼ ਦੂਜੇ ਦਿਨ ਵੀ ਕਾਂਗਰਸ ਨੇਤਾਵਾਂ ਤੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ਤੋਂ ਬਾਅਦ ਪੁਲੀਸ ਨੇ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਕਾਂਗਰਸੀ ਨੇਤਾਵਾਂ ਨੇ ਇਸ ਪੁੱਛ ਪੜਤਾਲ ਨੂੰ ਅਸੰਵਿਧਾਨਕ ਕਰਾਰ ਦਿੰਦੇ ਹੋਏ ਦਾਅਵਾ ਕੀਤਾ ਕਿ ਸਰਕਾਰ ਨੂੰ ਪਾਰਟੀ ਦੇ ਸਾਬਕਾ ਪ੍ਰਧਾਨ ਤੋਂ ਪ੍ਰੇਸ਼ਾਨੀ ਹੈ ਕਿਉਂਕਿ ਉਨ੍ਹਾਂ ਨੇ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ, ਕਰੋਨਾ ਸੰਕਟ ਤੇ ਚੀਨ ਦਾ ਸਰਹੱਦ ’ਤੇ ਕਬਜ਼ਾ ਵਰਗੇ ਮਾਮਲਿਆਂ 'ਤੇ ਆਵਾਜ਼ ਉਠਾਈ ਸੀ। ਕਾਂਗਰਸ ਮੁਤਾਬਕ ਅੱਜ ਪੁਲੀਸ ਨੇ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਲੋਕ ਸਭਾ 'ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ, ਉਪ ਨੇਤਾ ਗੌਰਵ ਗੋਗੋਈ, ਸੰਸਦ ਮੈਂਬਰ ਦੀਪੇਂਦਰ ਹੁੱਡਾ, ਨਵੇਂ ਚੁਣੇ ਰਾਜ ਸਭਾ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਤੇ ਕਈ ਹੋਰ ਨੇਤਾਵਾਂ ਨੂੰ ਹਿਰਾਸਤ 'ਚ ਲਿਆ।
ਇਹ ਵੀ ਪੜ੍ਹੋ: ਜੇਈਈ ਮੇਨਜ਼ ਦੀ ਪ੍ਰੀਖਿਆ 20 ਜੂਨ ਤੋਂ, ਐਡਮਿਟ ਕਾਰਡ ਇੱਥੋਂ ਕਰ ਸਕਦੇ ਹੋ ਡਾਊਨਲੋਡ