![ABP Premium](https://cdn.abplive.com/imagebank/Premium-ad-Icon.png)
National Herald Case: ਹੁਣ 13 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਗੇ ਰਾਹੁਲ ਗਾਂਧੀ; ਜਾਂਚ ਏਜੰਸੀ ਦੇ ਨੋਟਿਸ ਤੋਂ ਬਾਅਦ ਮੰਗੀ ਸੀ ਨਵੀਂ ਤਰੀਕ
ਕਾਂਗਰਸੀ ਨੇਤਾ ਰਾਹੁਲ ਗਾਂਧੀ ਨੂੰ ਹੁਣ ਨੈਸ਼ਨਲ ਹੈਰਾਲਡ ਮਾਮਲੇ 'ਚ 13 ਜੂਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਣਾ ਹੈ। ਇਸ ਲਈ ਈਡੀ ਨੇ ਰਾਹੁਲ ਨੂੰ ਫਿਰ ਤੋਂ ਸੰਮਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਉਸ ਨੇ ਵੀਰਵਾਰ ਨੂੰ ਪੇਸ਼ ਹੋਣਾ ਸੀ।
![National Herald Case: ਹੁਣ 13 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਗੇ ਰਾਹੁਲ ਗਾਂਧੀ; ਜਾਂਚ ਏਜੰਸੀ ਦੇ ਨੋਟਿਸ ਤੋਂ ਬਾਅਦ ਮੰਗੀ ਸੀ ਨਵੀਂ ਤਰੀਕ National Herald case : Rahul Gandhi's Date With Enforcement Directorate Changed To June 13 National Herald Case: ਹੁਣ 13 ਜੂਨ ਨੂੰ ਈਡੀ ਸਾਹਮਣੇ ਪੇਸ਼ ਹੋਣਗੇ ਰਾਹੁਲ ਗਾਂਧੀ; ਜਾਂਚ ਏਜੰਸੀ ਦੇ ਨੋਟਿਸ ਤੋਂ ਬਾਅਦ ਮੰਗੀ ਸੀ ਨਵੀਂ ਤਰੀਕ](https://feeds.abplive.com/onecms/images/uploaded-images/2022/06/03/dbcfdb8b2359d038737fe50c25238bcc_original.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਕਾਂਗਰਸੀ ਨੇਤਾ ਰਾਹੁਲ ਗਾਂਧੀ ਨੂੰ ਹੁਣ ਨੈਸ਼ਨਲ ਹੈਰਾਲਡ ਮਾਮਲੇ 'ਚ 13 ਜੂਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਣਾ ਹੈ। ਇਸ ਲਈ ਈਡੀ ਨੇ ਰਾਹੁਲ ਨੂੰ ਫਿਰ ਤੋਂ ਸੰਮਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਉਸ ਨੇ ਵੀਰਵਾਰ ਨੂੰ ਪੇਸ਼ ਹੋਣਾ ਸੀ।
ਦਰਅਸਲ ਰਾਹੁਲ ਗਾਂਧੀ ਇਸ ਸਮੇਂ ਦੇਸ਼ ਤੋਂ ਬਾਹਰ ਹਨ, ਇਸ ਲਈ ਉਨ੍ਹਾਂ ਨੇ ਈਡੀ ਨੂੰ 5 ਜੂਨ ਤੋਂ ਬਾਅਦ ਪੇਸ਼ ਹੋਣ ਲਈ ਬੁਲਾਉਣ ਦੀ ਅਪੀਲ ਕੀਤੀ ਸੀ। ਉਸਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ED ਨੇ ਪੇਸ਼ੀ ਦੀ ਤਰੀਕ 13 ਜੂਨ ਤੱਕ ਵਧਾ ਦਿੱਤੀ ਸੀ। ਖਬਰਾਂ ਨੂੰ ਅਪਡੇਟ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਈਡੀ ਨੇ ਬੀਤੇ ਦਿਨੀਂ ਰਾਹੁਲ ਅਤੇ ਸੋਨੀਆ ਨੂੰ ਸੰਮਨ ਜਾਰੀ ਕੀਤਾ ਸੀ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਜਾਂਚ ਏਜੰਸੀ ਤੋਂ ਨਵੀਂ ਤਰੀਕ ਮੰਗੀ ਸੀ। ਇਸ ਮਾਮਲੇ ਵਿੱਚ ਸੋਨੀਆ ਗਾਂਧੀ ਨੇ 8 ਜੂਨ ਨੂੰ ਜਾਂਚ ਵਿੱਚ ਸ਼ਾਮਲ ਹੋਣਾ ਹੈ। ਸੋਨੀਆ ਅਜੇ ਵੀ ਕੋਰੋਨਾ ਪਾਜ਼ੀਟਿਵ ਹੈ ਪਰ ਕਾਂਗਰਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਈਡੀ ਦੇ ਸਾਹਮਣੇ ਪੇਸ਼ ਹੋਵੇਗੀ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਬਾਅਦ ਪ੍ਰਿਅੰਕਾ ਗਾਂਧੀ ਵੀ ਕੋਰੋਨਾ ਦੀ ਲਪੇਟ 'ਚ ਆ ਗਈ ਹੈ। ਪ੍ਰਿਅੰਕਾ ਨੇ ਕਿਹਾ ਕਿ ਉਸ ਵਿੱਚ ਕੋਰੋਨਾ ਦੇ ਹਲਕੇ ਲੱਛਣ ਹਨ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਉਨ੍ਹਾਂ ਨੇ ਮੁਲਾਕਾਤ ਕਰਨ ਵਾਲਿਆਂ ਨੂੰ ਸਲਾਹ ਦਿੱਤੀ ਹੈ ਕਿ ਸਾਰੇ ਜ਼ਰੂਰੀ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇ। ਇਸ ਤੋਂ ਪਹਿਲਾਂ 1 ਜੂਨ ਨੂੰ ਸੋਨੀਆ ਦੀ ਰਿਪੋਰਟ ਪਾਜ਼ੇਟਿਵ ਆਈ ਸੀ।
ਕਾਂਗਰਸ ਨੇ ਦਾਅਵਾ ਕੀਤਾ ਕਿ ਨੈਸ਼ਨਲ ਹੇਰਲਡ ਮਾਮਲੇ ਵਿਚ ਮਨੀ ਲਾਂਡਰਿੰਗ ਦੇ ਦੋਸ਼ ਨੂੰ ਲੈ ਕੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਈਡੀ ਵੱਲੋਂ ਨੋਟਿਸ ਆਇਆ ਹੈ ਪਰ ਪਾਰਟੀ ਡਰਨ ਤੇ ਝੁਕਣ ਵਾਲੀ ਨਹੀਂ ਹੈ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਇਹ ਵੀ ਦੋਸ਼ ਲਗਾਇਆ ਕਿ ਦੇਸ਼ ਨੂੰ ਗੁੰਮਰਾਹ ਕਰਨ ਲਈ ਕਾਂਗਰਸ ਲੀਡਰਸ਼ਿਪ ਖਿਲਾਫ ਸਾਜ਼ਿਸ਼ ਰਚੀ ਜਾ ਰਹੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)