Rahul Gandhi ED appearance: ਕਾਂਗਰਸ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਚੌਥੀ ਵਾਰ ਪੁੱਛਗਿੱਛ ਲਈ ਐਨਫੋਰਸਮੈਂਟ ਡਾਇਰੈਕਟੋਰੇਟ (ED ) ਦੇ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਲਗਾਤਾਰ ਤਿੰਨ ਦਿਨ ਈਡੀ ਸਾਹਮਣੇ ਪੇਸ਼ ਹੋ ਕੇ ਆਪਣਾ ਬਿਆਨ ਦਰਜ ਕਰਵਾ ਚੁੱਕੇ ਹਨ। ਇਸ ਦੌਰਾਨ ਕਾਂਗਰਸ ਪਾਰਟੀ ਦੇ ਕਈ ਵੱਡੇ ਆਗੂਆਂ ਤੇ ਵਰਕਰਾਂ ਨੇ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ।
ਰਾਹੁਲ ਗਾਂਧੀ ਦੇ ਈਡੀ ਸਾਹਮਣੇ ਪੇਸ਼ ਹੋਣ 'ਤੇ ਕਾਂਗਰਸ ਨੇ ਕੇਂਦਰ ਸਰਕਾਰ ਵਿਰੁੱਧ ਨਾਰਾਜ਼ਗੀ ਜਤਾਈ ਹੈ। ਕਾਂਗਰਸ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਖ਼ਿਲਾਫ਼ ਦੇਸ਼ ਭਰ ਵਿੱਚ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾਣਗੇ। ਕਾਂਗਰਸ ਨੇ ਇਸ ਨੂੰ ਬਦਲੇ ਦੀ ਰਾਜਨੀਤੀ ਕਿਹਾ ਹੈ।
ਰਾਹੁਲ ਨੇ ਕੀਤੀ ਸੀ 20 ਜੂਨ ਨੂੰ ਪੇਸ਼ ਹੋਣ ਦੀ ਮੰਗ
ਇਸ ਤੋਂ ਪਹਿਲਾਂ ਈਡੀ ਨੇ ਕਾਂਗਰਸ ਦੇ ਭਾਰੀ ਵਿਰੋਧ ਦੇ ਵਿਚਕਾਰ ਦਿੱਲੀ ਵਿੱਚ 13 ਤੋਂ 15 ਜੂਨ ਤੱਕ ਲਗਾਤਾਰ ਤਿੰਨ ਦਿਨ ਰਾਹੁਲ ਗਾਂਧੀ ਤੋਂ ਪੁੱਛਗਿੱਛ ਕੀਤੀ ਸੀ। ਈਡੀ ਨੇ ਰਾਹੁਲ ਗਾਂਧੀ ਨੂੰ ਸ਼ੁੱਕਰਵਾਰ 17 ਜੂਨ ਨੂੰ ਮੁੜ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਜਿਸ 'ਤੇ ਉਸ ਨੇ ਸਮਾਂ ਮੰਗਦੇ ਹੋਏ 20 ਜੂਨ ਸੋਮਵਾਰ ਨੂੰ ਪੇਸ਼ ਹੋਣ ਦੀ ਮੰਗ ਕੀਤੀ ਸੀ ਅਤੇ ਛੋਟ ਦੀ ਮੰਗ ਕੀਤੀ ਸੀ।
ਰਾਹੁਲ ਗਾਂਧੀ ਨੇ ਆਪਣੀ ਮਾਂ ਅਤੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਈਡੀ ਨੂੰ 17 ਜੂਨ ਤੋਂ 20 ਜੂਨ ਤੱਕ ਪੁੱਛਗਿੱਛ ਮੁਲਤਵੀ ਕਰਨ ਦੀ ਬੇਨਤੀ ਕੀਤੀ ਸੀ। ਰਾਹੁਲ ਗਾਂਧੀ ਨੂੰ ਰਾਹਤ ਦਿੰਦਿਆਂ ਈਡੀ ਨੇ ਇਸ ਦਿਨ ਜਾਂਚ ਵਿੱਚ ਸ਼ਾਮਲ ਹੋਣ ਲਈ ਨਵਾਂ ਸੰਮਨ ਜਾਰੀ ਕੀਤਾ ਸੀ।
ਨੈਸ਼ਨਲ ਹੈਰਾਲਡ ਮਾਮਲੇ 'ਚ ED ਕਰੇਗੀ ਪੁੱਛਗਿੱਛ
ਈਡੀ ਦੀ ਪੁੱਛਗਿੱਛ ਦੌਰਾਨ ਗਾਂਧੀ ਪਰਿਵਾਰ ਵਲੋਂ ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ (ਵਾਈਆਈਐਲ) ਦੀ ਮਲਕੀਅਤ ਵਾਲੀ ਕੰਪਨੀ ਅਤੇ ਨੈਸ਼ਨਲ ਹੈਰਾਲਡ ਅਖਬਾਰ ਚਲਾਉਣ ਵਾਲੀ ਕੰਪਨੀ ਐਸੋਸੀਏਟਡ ਜਰਨਲਜ਼ ਲਿਮਟਿਡ (ਏਜੇਐਲ) ਵਿੱਚ ਇਸਦੀ ਹਿੱਸੇਦਾਰੀ ਦੇ ਪੈਟਰਨ ਬਾਰੇ ਚਰਚਾ ਕੀਤੀ ਗਈ।
ਫਿਲਹਾਲ ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਈਡੀ ਆਪਣੀ ਅਗਲੇਰੀ ਜਾਂਚ ਦੌਰਾਨ 2010 'ਚ ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ ਵੱਲੋਂ ਐਸੋਸੀਏਟਿਡ ਜਰਨਲਜ਼ ਲਿਮਟਿਡ ਨੂੰ ਹਾਸਲ ਕਰਨ ਦੀ ਘਟਨਾ ਨੂੰ ਲੈ ਕੇ ਰਾਹੁਲ ਗਾਂਧੀ ਤੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਸਕਦੀ ਹੈ। ਜਿਸ ਤੋਂ ਬਾਅਦ ਉਹ ਨੈਸ਼ਨਲ ਹੈਰਾਲਡ ਅਖਬਾਰ ਦੀਆਂ ਸਾਰੀਆਂ ਜਾਇਦਾਦਾਂ ਦਾ ਮਾਲਕ ਬਣ ਗਏ ਸੀ।
ਇਹ ਵੀ ਪੜ੍ਹੋ: America Firing: ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ 'ਚ ਗੋਲੀਬਾਰੀ, ਇੱਕ ਪੁਲਿਸ ਅਧਿਕਾਰੀ ਸਮੇਤ ਕਈ ਲੋਕ ਜ਼ਖ਼ਮੀ