National Herald Case: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਈਡੀ ਨੂੰ ਪੱਤਰ ਲਿਖ ਕੇ ਪੁੱਛਗਿੱਛ ਲਈ ਹੋਰ ਸਮਾਂ ਮੰਗਿਆ ਹੈ। ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੱਤਾ ਹੈ। 75 ਸਾਲਾ ਸੋਨੀਆ ਗਾਂਧੀ ਨੂੰ 12 ਜੂਨ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਬਾਅਦ ਸਿਹਤ ਸਬੰਧੀ ਪੇਚੀਦਗੀਆਂ ਕਾਰਨ ਸਰ ਗੰਗਾ ਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਈ ਗਈ ਸੀ। ਉਨ੍ਹਾਂ ਨੂੰ 20 ਜੂਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ। ਹਸਪਤਾਲ ਨੇ ਉਨ੍ਹਾਂ ਨੂੰ ਘਰ 'ਚ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਨੀਆ ਗਾਂਧੀ ਨੂੰ 23 ਜੂਨ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਤਾਜ਼ਾ ਸੰਮਨ ਜਾਰੀ ਕੀਤਾ ਹੈ। ਹੁਣ ਸੋਨੀਆ ਗਾਂਧੀ ਨੇ ਫਿਰ ਤੋਂ ਈਡੀ ਨੂੰ ਪੱਤਰ ਲਿਖ ਕੇ ਕੁਝ ਹਫ਼ਤਿਆਂ ਦਾ ਸਮਾਂ ਮੰਗਿਆ ਹੈ।

Continues below advertisement


Singer KK Son Note: ਨਕੁਲ ਕ੍ਰਿਸ਼ਨਾ ਨੇ ਪਿਤਾ KK ਲਈ ਲਿਖਿਆ ਇਮੋਸ਼ਨਲ ਨੋਟ, ਕਿਹਾ ਹਰ ਦਿਨ ਤੁਹਾਨੂੰ ਦੇਖਣਾ ਖੁਸ਼ਕਿਸਮਤੀ ਸੀ

ਸੋਨੀਆ ਗਾਂਧੀ ਨੂੰ ਪਹਿਲਾਂ 8 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਕਾਰਨ ਉਨ੍ਹਾਂ ਨੇ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਨਵੀਂ ਤਰੀਕ ਮੰਗੀ ਸੀ। ਜਾਂਚ ਏਜੰਸੀ ਪਹਿਲਾਂ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਪੁੱਛਗਿੱਛ ਕਰ ਰਹੀ ਹੈ ਤੇ ਉਹ ਮੰਗਲਵਾਰ ਨੂੰ ਦੁਬਾਰਾ ਈਡੀ ਦੇ ਸਾਹਮਣੇ ਪੇਸ਼ ਹੋਏ। ਉਨ੍ਹਾਂ ਤੋਂ ਕਰੀਬ 53 ਘੰਟੇ ਪੁੱਛਗਿੱਛ ਕੀਤੀ ਗਈ।


Haryana Municipal Election Results: ਹਰਿਆਣਾ ਨਗਰ ਨਿਗਮ ਚੋਣਾਂ 'ਚ ਭਾਜਪਾ ਨੇ ਮਾਰੀ ਬਾਜ਼ੀ, 'ਆਪ' ਦਾ ਵੀ ਖੁੱਲਿਆ ਖਾਤਾ