ਪੜਚੋਲ ਕਰੋ

ਖਬਰ ਦੇਸ਼ ਭਰ ਦੀ, ਸਿਰਫ ਦੋ ਮਿੰਟ 'ਚ

1…..ਯੂ.ਪੀ. ਦੇ ਕਾਨਪੁਰ ਨੇੜੇ ਪੁੱਖਰੀਏ ਵਿੱਚ ਰੇਲ ਹਾਦਸੇ ਵਿੱਚ ਕਰੀਬ 100 ਯਾਤਰੀਆਂ ਦੀ ਮੌਤ ਹੋ ਗਈ। ਹਾਦਸਾ ਸਵੇਰੇ 3.30 ਵਜੇ ਹੋਇਆ। ਹਾਦਸਾ ਉਸ ਸਮੇਂ ਹੋਇਆ ਜਦੋਂ ਪਟਨਾ-ਇੰਦੌਰ ਐਕਸਪ੍ਰੈੱਸ ਦੇ 14 ਡੱਬੇ ਪਟੜੀ ਤੋਂ ਉੱਤਰ ਗਏ। ਹਾਦਸੇ ਵਿੱਚ 200 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। 2…. ਕਾਨਪੁਰ ਦੇ ਆਈ.ਜੀ. ਜਕੀ ਅਹਿਮਦ ਨੇ ਦੱਸਿਆ ਕਿ ਹੁਣ ਤੱਕ 63 ਯਾਤਰੀਆਂ ਦੀਆਂ ਲਾਸਾਂ ਦੀ ਸ਼ਨਾਖ਼ਤ ਹੋ ਚੁੱਕੀ ਹੈ ਤੇ ਰਾਹਤ ਕਾਰਜ ਅਜੇ ਵੀ ਜਾਰੀ ਹਨ। ਦੂਜੇ ਪਾਸੇ ਰਾਹਤ ਕਾਰਜ ਵਿੱਚ ਸੈਨਾ ਦੀ ਇੱਕ ਟੁਕੜੀ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। 3….ਸੂਤਰਾਂ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਪੱਤਾ ਲੱਗਾ ਹੈ ਕਿ ਰੇਲ ਦੇ ਪਟੜੀ ਤੋਂ ਉਤਰਨ ਦਾ ਕਾਰਨ ਟਰੈਕ ਫਰੈਕਚਰ ਯਾਨੀ ਪਟੜੀ ਦੇ ਟੁੱਟੇ ਹੋਣ ਨੂੰ ਮੰਨਿਆ ਜਾ ਰਿਹਾ ਹੈ। ਇਸ ਦੀ ਟੁੱਟਣ ਤੋਂ ਪਹਿਲਾਂ ਜਾਂਚ ਨਹੀਂ ਕੀਤੀ ਜਾ ਸਕੀ। 4….ਰੇਲਵੇ ਨੇ ਹਾਦਸੇ ਵਿੱਚ ਮਾਰੇ ਗਏ ਤੇ ਜ਼ਖਮੀਆਂ ਲਈ ਮੁਆਵਜ਼ਾ ਰਾਸ਼ੀ ਦਾ ਐਲਾਨ ਕਰ ਦਿੱਤਾ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 3.5 ਰੁਪਏ ਤੇ ਗੰਭੀਰ ਰੂਪ ਵਿੱਚ ਜ਼ਖਮੀਆਂ ਨੂੰ ਪੰਜਾਹ ਹਜ਼ਾਰ ਰੁਪਏ ਦਿੱਤੇ ਜਾਣਗੇ। ਰੇਲ ਰਾਜ ਮੰਤਰੀ ਮਨੋਜ ਸਿਨਹਾ ਹਾਦਸੇ ਵਾਲੀ ਥਾਂ ਉੱਤੇ ਪਹੁੰਚ ਗਏ। 5…..ਇਸ ਦੇ ਇਲਾਵਾ ਪੀ.ਐਮ. ਰਾਹਤ ਫੰਡ ਤੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਤੇ ਜ਼ਖਮੀਆਂ ਲਈ 50 ਹਜ਼ਾਰ ਰੁਪਏ ਮੁਆਵਜ਼ਾ ਐਲਾਨਿਆ ਗਿਆ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਤੇ ਗੰਭੀਰ ਜ਼ਖਮੀਆਂ ਲਈ 50 ਹਜ਼ਾਰ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਹੈ। 6…. ਹਾਦਸੇ ਵਿੱਚ ਸਲੀਪਰ ਦੇ 6 ਤੇ ਏ.ਸੀ. ਦੇ 3 ਕੋਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਏ ਹਨ। ਸਭ ਤੋਂ ਮੌਤਾਂ s1 ਤੇ s3 ਕੋਚ ਵਿੱਚ ਹੋਈਆਂ ਹਨ। ਰੇਲ ਮੰਤਰੀ ਸੁਰੇਸ਼ ਪ੍ਰਭੂ ਨੇ ਹਾਦਸੇ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਹਨ। ਹਾਦਸੇ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 7….ਯੂ.ਪੀ. ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਟਵੀਟ ਕਰ ਦੱਸਿਆ ਕਿ ਡੀ.ਜੀ.ਪੀ. ਨਾਲ ਗੱਲ ਕਰ ਹਾਦਸੇ ਵਿੱਚ ਜ਼ਖਮੀ ਲੋਕਾਂ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਲਈ ਟ੍ਰੈਫਿਕ ਰੂਟ ਸਾਫ ਕਰਨ ਲਈ ਕਿਹਾ ਗਿਆ ਹੈ। ਅਖਿਲੇਸ਼ ਨੇ ਅਧਿਕਾਰੀਆਂ ਨਾਲ ਬੈਠਕ ਕਰ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਕਰਨ ਦੇ ਆਦੇਸ਼ ਦਿੱਤੇ ਹਨ। 8….ਨੋਟਬੰਦੀ ਦੇ 12 ਦਿਨ ਬੀਤ ਜਾਣ ਤੋਂ ਬਾਅਦ ਵੀ ਲੋਕਾਂ ਨੂੰ ਰਾਹਤ ਨਹੀਂ ਮਿਲ ਰਹੀ। ਅੱਜ ਐਤਵਾਰ ਹੋਣ ਕਾਰਨ ਬੈਂਕਾਂ ਬੰਦ ਹਨ ਜਿਸ ਕਾਰਨ ਆਮ ਲੋਕ ਸਿਰਫ਼ ATM’s ਤੇ ਪੈਟਰੋਲ ਪੰਪ ਉੱਤੇ ਕਾਰਡ ਰਾਹੀਂ ਪੈਸੇ ਲੈ ਸਕਦੇ ਹਨ। 9….ਨੋਟਬੰਦੀ ਵਿਚਾਲੇ ਢਾਈ ਲੱਖ ਤੋਂ ਵੱਝ ਜਮਾਂ ਕਰਨ ਵਾਲਿਆਂ ਨੂੰ ਇਨਕਮ ਟੈਕਸ ਵਿਭਾਗ ਨੇ ਨੋਟਿਸ ਭੇਜਣਾ ਸ਼ੁਰੂ ਕਰ ਦਿੱਤਾ ਹੈ। ਜਦਕਿ ਕੋਲਕਾਤਾ ਵਿੱਚ 58 ਕਰੋੜ ਰੁਪਏ ਜਮਾਂ ਕਰਨ ਵਾਲੇ ਬੈਂਕ ਤੇ ਛਾਪਾ ਮਾਰਿਆ ਗਿਆ ਹੈ। 10….ਕਾਲਾ ਧਨ ਜਮ੍ਹਾਂ ਕਰਨ ਵਾਲਿਆਂ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਦਿੱਲੀ ਵਿੱਚ 96 ਲੱਖ, ਨਵੀਂ ਮੁੰਬਈ ਵਿੱਚ 1 ਕਰੋੜ, ਜੋਧਪੁਰ ਵਿੱਚ 10 ਲੱਖ ਤੇ ਓਡੀਸ਼ਾ ਵਿੱਚ 25 ਲੱਖ ਰੁਪਏ ਜ਼ਬਤ ਕੀਤੇ ਗਏ ਹਨ। 11….ਲਖਨਊ ਵਿੱਚ ਇੱਕ ਪਰਿਵਾਰ ਵਿਆਹ ਲਈ ਬੈਂਕ ਤੋਂ ਢਾਈ ਲੱਖ ਰੁਪਏ ਬਦਲਾਉਣ ਲਈ ਧਰਨੇ 'ਤੇ ਬੈਠ ਗਿਆ ਜਿਸ ਮਗਰੋਂ ਪੁਲਿਸ ਵੀ ਪਹੁੰਚੀ। ਰਾਤ ਨੂੰ ਬੈਂਕ ਖੋਲ੍ਹ ਕੇ ਪੈਸੇ ਦਿੱਤੇ ਗਏ ਜਦਕਿ ਬੈਂਕ ਮੁਤਾਬਕ ਉਨ੍ਹਾਂ ਨੂੰ ਵਿਆਹ ਦਾ ਕਾਰਡ ਵੇਖ ਪੈਸੇ ਦੇਣ ਵਰਗੇ ਕੋਈ ਨਿਰਦੇਸ਼ ਮਿਲੇ ਹੀ ਨਹੀਂ ਸਨ। 12….ਸਿਆਸੀ ਚੰਦੇ ਵਿੱਚ ਪਾਰਦਰਸ਼ਤਾ ਦੀ ਵਕਾਲਤ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ ਆਪਣੀ ਜਾਇਦਾਦ ਦਾ ਬਿਓਰਾ ਐਲਾਨਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਨੋਟਬੰਦੀ ਨੂੰ ਤੁਰੰਤ ਵਾਪਸ ਲਿਆ ਜਾਵੇ ਕਿਉਂਕਿ ਇਹ ਇੱਕ ਵੱਡਾ ਘੁਟਾਲਾ ਹੈ। 13….ਕੇਜਰੀਵਾਲ ਨੇ ਉਨ੍ਹਾਂ ਇਲਜ਼ਾਮਾਂ ਨੂੰ ਬਕਵਾਸ ਕਰਾਰ ਦਿੱਤਾ ਜਿਸ ਵਿੱਚ ਕਿਹਾ ਗਿਆ ਸੀ ਕਿ 'ਆਪ' ਨੋਟਬੰਦੀ ਦਾ ਵਿਰੋਧ ਇਸ ਲਈ ਕਰ ਰਹੀ ਹੈ ਕਿਉਂਕਿ ਇਸ ਨਾਲ ਪੰਜਾਬ ਵਿੱਚ ਪਾਰਟੀ ਦੀ ਸੰਭਾਵਨਾ ਨੂੰ ਧੱਕਾ ਲੱਗ ਸਕਦਾ ਹੈ। 14….ਨੋਟਬੰਦੀ ਦੇ ਮੁੱਦੇ ਤੇ ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਐਨ.ਡੀ.ਏ. ਸਰਕਾਰ 'ਤੇ ਨਿਸ਼ਾਨਾ ਸੇਧਦਿਆਂ ਟਵਿਟਰ 'ਤੇ ਪੁੱਛਿਆ ਕਿ ਹੁਣ ਸਰਕਾਰ ਸੁਪਰੀਮ ਕੋਰਟ ਨੂੰ ਰਾਸ਼ਟਰ ਵਿਰੋਧੀ ਕਹੇਗੀ? ਦਰਅਸਲ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਨਾਲ ਅੱਗੇ ਸੰਕਟ ਦੀ ਹਾਲਤ ਪੈਦਾ ਹੋ ਸਕਦੀ ਹੈ। 15… ਇਸਲਾਮ ਦੇ ਵਿਵਾਦਤ ਪ੍ਰਚਾਰਕ ਜ਼ਾਕਿਰ ਨਾਇਕ ਦੇ ਵਿਰੁੱਧ ਐਨ.ਆਈ.ਏ. ਨੇ ਕੇਸ ਦਰਜ ਕਰ ਲਿਆ ਹੈ। ਜ਼ਾਕਿਰ ਤੇ ਅੱਤਵਾਦ ਨੂੰ ਵਧਾਵਾ ਦੇਣ ਵਾਲੇ ਭਾਸ਼ਣ ਦੇਣ ਦਾ ਇਲਜ਼ਾਮ ਹੈ ਜਿਸ ਤਹਿਤ ਜ਼ਾਕਿਰ ਦੇ ਮੁੰਬਈ ਸਥਿਤ ਟਿਕਾਣਿਆਂ ਤੇਂ ਐਨ.ਆਈ.ਏ. ਨੇ ਛਾਪੇਮਾਰੀ ਕੀਤੀ। 16….ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਕਾਕਾਪੁਰਾ ਵਿੱਚ ਸੁਰੱਖਿਆਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕੀਤਾ ਹੈ। ਮਾਰਿਆ ਗਿਆ ਅੱਤਵਾਦੀ ਐਮ ਟੈਕ ਦਾ ਵਿਦਿਆਰਥੀ ਨਿਕਲਿਆ। ਇਸ ਕਾਰਵਾਈ ਮਗਰੋਂ ਸੁਰੱਖਿਆ ਬਲਾਂ ਦੇ ਖਿਲਾਫ ਪ੍ਰਦਰਸ਼ਨ ਕੀਤੇ ਗਏ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Advertisement
ABP Premium

ਵੀਡੀਓਜ਼

ਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸਹਰ ਭਾਸ਼ਾ 'ਚ ਦਿਲ ਜਿੱਤ ਲੈਂਦੇ ਸਰਤਾਜ , Live ਸੁਣਕੇ ਵੇਖੋ ਕਿੱਦਾਂ ਚਲਦਾ ਜਾਦੂਸਿਮੀ ਚਾਹਲ ਦੇ ਲੱਗੀ ਮਹਿੰਦੀ ਬਣੀ ਦੁਲਹਨ , ਵੇਖ ਤਾਂ ਸਹੀ ਕਿਸ ਨਾਲ ਬਣ ਰਹੀ ਹੈ ਜੋੜੀਫਿਲਮ Emergency ਲਈ ਵੇਚੀ ਮੈਂ Property ,    Kangana Exclusive Interview

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Embed widget