ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਵੱਡਾ ਫੈਸਲਾ ਸੁਣਾਉਂਦੇ ਹੋਏ ਆਦੇਸ਼ ਦਿੱਤਾ ਹੈ ਕਿ ਦੇਸ਼ ਦੇ ਸਾਰੇ ਸਿਨੇਮਾਘਰਾਂ ਵਿੱਚ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰ ਗਾਣ ਵਜਾਇਆ ਜਾਏ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਸਿਨੇਮਾਘਰਾਂ ਵਿੱਚ ਫਿਲਮ ਤੋਂ ਪਹਿਲਾਂ ਰਾਸ਼ਟਰੀ ਗਾਣ ਚੱਲਣ 'ਤੇ ਸਾਰੇ ਲੋਕਾਂ ਨੂੰ ਖੜ੍ਹਾ ਹੋਣਾ ਪਵੇਗਾ ਤੇ ਸਕਰੀਨ 'ਤੇ ਤਿਰੰਗਾ ਦਿੱਸਣਾ ਚਾਹੀਦਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਕੇਂਦਰ ਸਾਰੇ ਰਾਜਾਂ ਨੂੰ ਇਸ ਬਾਰੇ ਨਿਰਦੇਸ਼ ਜਾਰੀ ਕਰੇ ਕਿ ਵਪਾਰਕ ਲਾਹੇ ਲਈ ਰਾਸ਼ਟਰੀ ਗਾਣ ਦਾ ਇਸਤੇਮਾਲ ਨਾ ਹੋਏ।