ਪੜਚੋਲ ਕਰੋ

ਹਰਿਆਣਾ 'ਚ ਲਾਠੀਚਾਰਜ ਮਗਰੋਂ ਪੰਜਾਬ ਦੇ ਕਿਸਾਨਾਂ ਦਾ ਵੱਡਾ ਐਲਾਨ, ਅੱਜ ਹੋਏਗਾ ਪੂਰੇ ਸੂਬੇ 'ਚ ਐਕਸ਼ਨ

32 ਕਿਸਾਨ ਸੰਗਠਨਾਂ ਦੇ ਸੰਯੁਕਤ ਕਿਸਾਨ ਮੋਰਚੇ ਨੇ ਲਿਆ ਹੈ। ਇਹ ਵੀ ਐਲਾਨ ਕੀਤਾ ਗਿਆ ਹੈ ਕਿ ਕਿਸਾਨ ਆਪੋ-ਆਪਣੇ ਪਿੰਡਾਂ ਵਿੱਚ ਹਰਿਆਣਾ ਦੀ ਭਾਜਪਾ ਸਰਕਾਰ ਦੀਆਂ ਅਰਥੀਆਂ ਸਾੜਨਗੇ।

ਚੰਡੀਗੜ੍ਹ: ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉੱਪਰ ਲਾਠੀਚਾਰਜ ਕਰਕੇ ਪੁੱਠਾ ਪੰਗਾ ਲੈ ਲਿਆ ਹੈ। ਪੁਲਿਸ ਦੀ ਇਸ ਕਾਰਵਾਈ ਮਗਰੋਂ ਕਿਸਾਨ ਜਥੇਬੰਦੀਆਂ ਦਾ ਪਾਰਾ ਚੜ੍ਹ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਬਸਤਾੜਾ ਟੋਲ ਪਲਾਜ਼ਾ ਨੇੜੇ ਕਿਸਾਨਾਂ ਉਪਰ ਕੀਤੇ ਲਾਠੀਚਾਰਜ ਖ਼ਿਲਾਫ਼ ਦੇਸ ਵਿਆਪੀ ਵਿਰੋਧ ਹੋਣ ਲੱਗਿਆ ਹੈ। ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਸੱਤਾਧਾਰੀ ਬੀਜੇਪੀ ਨੂੰ ਬੁਰੀ ਤਰ੍ਹਾਂ ਘੇਰਿਆ ਜਾ ਰਿਹਾ ਹੈ।

ਉਧਰ, ਸੁੰਯਕਤ ਕਿਸਾਨ ਮੋਰਚਾ ਵੱਲੋਂ ਅੱਜ ਦੋ ਘੰਟਿਆਂ ਦੇ ਸੜਕੀ ਜਾਮ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਰੋਹ ਵਿੱਚ ਆ ਕੇ ਤਿਆਰੀ ਖਿੱਚ ਦਿੱਤੀ ਹੈ। ਵੱਖ-ਵੱਖ ਜਥੇਬੰਦੀਆਂ ਨੇ ਆਪੋ-ਆਪਣੀਆਂ ਬਲਾਕ ਇਕਾਈਆਂ ਨੂੰ ਰਾਜ ਭਰ‌ ਵਿੱਚ 12 ਵਜੇ ਤੋਂ ‌ਲੈ ਕੇ 2 ਵਜੇ ਤੱਕ ਸੜਕਾਂ ਜਾਮ ਕਰਨ ਦਾ ਫੈਸਲਾ ਸੁਣਾ ਦਿੱਤਾ ਗਿਆ ਹੈ।

ਦੱਸ ਦਈਏ ਕਿ ਸ਼ਨੀਵਾਰ ਨੂੰ ਕਰਨਾਲ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਵਿਰੋਧ ਵਿੱਚ ਆਏ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ ਸੀ। ਇਸ ਦਾ ਪ੍ਰਭਾਵ ਪੰਜਾਬ ਵਿੱਚ ਵੇਖਿਆ ਜਾ ਰਿਹਾ ਹੈ। ਜੇ ਐਤਵਾਰ ਨੂੰ ਕਿਤੇ ਜਾਣ ਦਾ ਪ੍ਰੋਗਰਾਮ ਹੈ, ਤਾਂ ਇਸ ਨੂੰ ਰੱਦ ਕਰਨਾ ਠੀਕ ਰਹੇਗਾ ਕਿਉਂਕਿ ਹਰਿਆਣਾ ’ਚ ਕੱਲ੍ਹ ਦੇ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਪੰਜਾਬ ਵਿੱਚ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਭਰ ਵਿੱਚ ਵੱਖ -ਵੱਖ ਥਾਵਾਂ 'ਤੇ ਸਵੇਰੇ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਹ ਫੈਸਲਾ 32 ਕਿਸਾਨ ਸੰਗਠਨਾਂ ਦੇ ਸੰਯੁਕਤ ਕਿਸਾਨ ਮੋਰਚੇ ਨੇ ਲਿਆ ਹੈ। ਇਹ ਵੀ ਐਲਾਨ ਕੀਤਾ ਗਿਆ ਹੈ ਕਿ ਕਿਸਾਨ ਆਪੋ-ਆਪਣੇ ਪਿੰਡਾਂ ਵਿੱਚ ਹਰਿਆਣਾ ਦੀ ਭਾਜਪਾ ਸਰਕਾਰ ਦੀਆਂ ਅਰਥੀਆਂ ਸਾੜਨਗੇ। ਅਜਿਹੀ ਸਥਿਤੀ ਵਿੱਚ, ਅੱਜ ਪੰਜਾਬ ਦੇ ਰਾਸ਼ਟਰੀ ਮਾਰਗ ਕਈ ਘੰਟਿਆਂ ਤੱਕ ਜਾਮ ਰਹਿ ਸਕਦੇ ਹਨ। ਕਿਸਾਨ ਪਹਿਲਾਂ ਹੀ ਵੱਖ-ਵੱਖ ਟੋਲ ਪਲਾਜ਼ਿਆਂ 'ਤੇ ਬੈਠੇ ਹਨ ਤੇ ਅੱਜ ਇਨ੍ਹਾਂ ਨੂੰ ਵੀ ਦੋ ਘੰਟਿਆਂ ਲਈ ਬੰਦ ਰੱਖਿਆ ਜਾ ਸਕਦਾ ਹੈ।

ਸੰਯੁਕਤ ਮੋਰਚੇ ਵੱਲੋਂ ਦਿੱਲੀ ਦੀ ਸਿੰਘੂ ਸਰਹੱਦ ਤੇ ਇੱਕ ਮੀਟਿੰਗ ਹੋਈ; ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ। ਸਾਰਾ ਵਿਵਾਦ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਕਰਕੇ ਹੈ। ਕਿਸਾਨ ਪਿਛਲੇ 9 ਮਹੀਨਿਆਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਦੌਰਾਨ 600 ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਕਿਸਾਨਾਂ ਦੀ ਤਰਫੋਂ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਹਰ ਥਾਂ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਕਾਰਨ ਕਰਨਾਲ ਵਿੱਚ ਮੁੱਖ ਮੰਤਰੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਕਿਸਾਨਾਂ 'ਤੇ ਲਾਠੀਚਾਰਜ ਤੋਂ ਪਹਿਲਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਉਕਤ ਅਧਿਕਾਰੀ ਖੁਦ ਡਿਊਟੀ ਮੈਜਿਸਟਰੇਟ ਨੂੰ ਦੱਸ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਜੇਕਰ ਕੋਈ ਕਿਸਾਨ ਨਾਕਾਬੰਦੀ ਤੋੜਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦਾ ਸਿਰ ਤੋੜ ਦਿਓ।

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਪ੍ਰੇਮ ਸਿੰਘ, ਬਲਵੀਰ ਸਿੰਘ ਰਾਜੇਵਾਲ ਆਦਿ ਦਾ ਕਹਿਣਾ ਹੈ ਕਿ ਉਕਤ ਐਸਡੀਐਮ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ, ਕਿਸਾਨਾਂ 'ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕੀਤੇ ਜਾਣ ਅਤੇ ਜ਼ਖਮੀ ਕਿਸਾਨਾਂ ਦਾ ਇਲਾਜ ਕਰਵਾਇਆ ਜਾਵੇ। ਕਿਸਾਨ ਆਗੂਆਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਹੁਣ ਹਰਿਆਣਾ ਦੀ ਯੂਨੀਅਨ ਨਾਲ ਮੀਟਿੰਗ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਹੀ ਕੋਈ ਹੋਰ ਫੈਸਲਾ ਲਿਆ ਜਾਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)
Cold Wave Alert: ਪੂਰੇ ਉੱਤਰ ਭਾਰਤ 'ਚ ਪਾਰਾ 5 ਡਿਗਰੀ ਤੱਕ ਡਿੱਗੇਗਾ, ਯੂਪੀ-ਦਿੱਲੀ ਤੋਂ ਪੰਜਾਬ ਤੱਕ ਹਾਲਾਤ ਖਰਾਬ, ਮੌਸਮ ਵਿਭਾਗ ਦੀ ਨਵੀਂ ਚੇਤਾਵਨੀ
Cold Wave Alert: ਪੂਰੇ ਉੱਤਰ ਭਾਰਤ 'ਚ ਪਾਰਾ 5 ਡਿਗਰੀ ਤੱਕ ਡਿੱਗੇਗਾ, ਯੂਪੀ-ਦਿੱਲੀ ਤੋਂ ਪੰਜਾਬ ਤੱਕ ਹਾਲਾਤ ਖਰਾਬ, ਮੌਸਮ ਵਿਭਾਗ ਦੀ ਨਵੀਂ ਚੇਤਾਵਨੀ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Embed widget