ਚੰਡੀਗੜ੍ਹ: ਕਿਰਤੀਆਂ ਦੇ ਹੱਕਾਂ ਲਈ ਕੰਮ ਕਰਨ ਵਾਲੀ ਨੌਦੀਪ ਕੌਰ ਨੂੰ ਕਰਨਾਲ ਜੇਲ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਨੇ ਉਸਨੂੰ ਗ੍ਰਿਫਤਾਰ ਕੀਤਾ ਸੀ। ਨੌਦੀਪ ਕੌਰ ਦੇ ਪਰਿਵਾਰ ਨੇ ਪੁਲਿਸ ਉਪਰ ਤਸ਼ੱਦਦ ਦੇ ਦੋਸ਼ ਵੀ ਲਾਇਆ ਸੀ।


ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨੌਦੀਪ ਕੌਰ ਨੂੰ ਜ਼ਮਾਨਤ ਦੇ ਦਿੱਤੀ ਸੀ।ਨੌਦੀਪ ਕੌਰ ਨੂੰ ਦੋ ਮਾਮਲਿਆਂ ਵਿੱਚ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਹਾਈਕੋਟਰ ਨੇ ਅੱਜ ਉਸ ਵਿਰੁੱਧ ਦਰਜ ਤੀਜੀ ਐਫਆਈਆਰ 'ਚ ਵੀ ਜ਼ਮਾਨਤ ਦੇ ਦਿੱਤੀ ਹੈ।