Haryana news: ਨਵਦੀਪ ਜਲਬੇੜਾ ਅਤੇ ਸਾਥੀ ਗੁਰਕੀਰਤ ਸਿੰਘ ਨੂੰ ਅਦਾਲਤ 'ਚ ਕੀਤਾ ਪੇਸ਼, 1 ਦਿਨ ਦਾ ਰਿਮਾਂਡ ਹੋਇਆ ਹਾਸਲ
Haryana news: ਪਿਛਲੇ ਦਿਨੀਂ ਹਰਿਆਣਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਨਵਦੀਪ ਜਲਬੇੜਾ ਅਤੇ ਉਸ ਦੇ ਸਾਥੀ ਗੁਰਕੀਰਤ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਤੈਨਾਤ ਰਹੀ।
Haryana news: ਪਿਛਲੇ ਦਿਨੀਂ ਹਰਿਆਣਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਨਵਦੀਪ ਜਲਬੇੜਾ ਅਤੇ ਉਸ ਦੇ ਸਾਥੀ ਗੁਰਕੀਰਤ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਤੈਨਾਤ ਰਹੀ।
ਇਸ ਪੇਸ਼ੀ ਦੇ ਦੌਰਾਨ ਪੁਲਿਸ ਨੇ ਕਿਸਾਨ ਅੰਦੋਲਨ ਦੇ ਵਿਦੇਸ਼ੀ ਫੰਡਿੰਗ ਦੀ ਗੱਲ ਕਹੀ ਹੈ, ਜਿਸ ਦਾ ਪਤਾ ਲਾਉਣ ਲਈ ਪੁਲਿਸ ਨੇ ਚਾਰ ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਸਿਰਫ਼ ਇਕ ਦਿਨ ਦਾ ਰਿਮਾਂਡ ਮੰਜ਼ੂਰ ਕੀਤਾ ਹੈ। ਉੱਥੇ ਹੀ ਨਵਦੀਪ ਦੇ ਸਾਥੀ ਗੁਰਕੀਰਤ ਨੂੰ ਜੁਡੀਸ਼ੀਅਲ ਕੋਰਟ ਵਿੱਚ ਭੇਜਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਨਵਦੀਪ ਦੇ ਵਕੀਲ ਰੋਹਿਤ ਜੈਨ ਨੇ ਦੱਸਿਆ ਕਿ ਅੱਜ ਦੋਹਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਪੁਲਿਸ ਨੇ ਗੁਰਕੀਰਤ ਦਾ ਜੁਡੀਸ਼ੀਅਲ ਰਿਮਾਂਡ ਅਤੇ ਨਵਦੀਪ ਦਾ 4 ਦਿਨਾਂ ਦਾ ਰਿਮਾਂਡ ਮੰਗਿਆ ਸੀ।
ਪੁਲਿਸ ਨੇ ਕਿਹਾ ਸੀ ਕਿ ਇਨ੍ਹਾਂ ਦੋਹਾਂ ਨੂੰ ਕੁਝ ਵੀਡੀਓ ਦਿਖਾਈਆਂ ਗਈਆਂ ਹਨ, ਜਿਨ੍ਹਾਂ ਵਿਚੋਂ ਕਈਆਂ ਦੀ ਪਛਾਣ ਕੀਤੀ ਗਈ ਹੈ। ਉੱਥੇ ਹੀ ਹਾਲੇ ਤੱਕ ਗੁਲੇਲ ਰਿਕਵਰ ਨਹੀਂ ਕੀਤੀ ਗਈ ਅਤੇ ਵਿਦੇਸ਼ੀ ਫੰਡਿੰਗ ਨੂੰ ਲੈਕੇ ਰਿਮਾਂਡ ਵਧਾਉਣ ਦੀ ਗੱਲ ਕਹੀ ਸੀ।
ਇਸ ਦੇ ਨਾਲ ਹੀ ਪੁਲਿਸ ਵੱਲੋਂ ਅਦਾਲਤ ਵਿੱਚ ਡੀਐਸਪੀ ਦਾ ਮੈਡੀਕਲ ਪੇਸ਼ ਕੀਤਾ ਗਿਆ, ਜਿਸ ਦੀ ਪਛਾਣ ਕਰਨ ’ਤੇ ਪਤਾ ਲੱਗਿਆ ਕਿ ਉਸ ਨੂੰ ਧੱਕਾ-ਮੁੱਕੀ ਹੋਣ ਕਰਕੇ ਸੱਟ ਲੱਗੀ ਸੀ। ਫਿਲਹਾਲ ਅਦਾਲਤ ਨੇ 1 ਦਿਨ ਦਾ ਰਿਮਾਂਡ ਮਨਜ਼ੂਰ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕਿਸਾਨ ਅੰਦੋਲਨ ਅਤੇ ਵਾਟਰ ਕੈਨਨ ਬੁਆਏ ਦੇ ਨਾਮ ਨਾਲ ਮਸ਼ਹੂਰ ਨਵਦੀਪ ਜਲਬੇੜਾ ਅਤੇ ਉਸ ਦੇ ਸਾਥੀ ਗੁਰਕੀਰਤ ਨੂੰ ਮੁਹਾਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਦੋਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 4 ਦਿਨ ਦਾ ਰਿਮਾਂਡ ਮੰਗਿਆ ਸੀ, ਪਰ 2 ਦਿਨਾਂ ਦਾ ਮੰਜ਼ੂਰ ਕੀਤਾ ਗਿਆ, ਜੋ ਕਿ ਅੱਜ ਪੂਰਾ ਹੋ ਗਿਆ ਸੀ, ਜਿਸ ਤੋਂ ਬਾਅਦ ਅੱਜ ਫਿਰ ਦੋਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਹੁਣ ਪੁਲਿਸ ਨੂੰ 1 ਦਿਨ ਦਾ ਰਿਮਾਂਡ ਹਾਸਲ ਹੋਇਆ ਹੈ।
ਇਹ ਵੀ ਪੜ੍ਹੋ: Punjab politics: 'ਨਿਆਮਤ ਦੀ ਮੰਮੀ', ਭਗਵੰਤ ਮਾਨ ਜੀ ਇਸ ਨੂੰ ਕਿਸਮਤ ਨਹੀਂ "ਹੋਰ ਈ ਕੁੱਛ" ਕਹਿੰਦੇ ਨੇ-ਵਲਟੋਹਾ