Navdeep jalbera: ਹਰਿਆਣਾ ਪੁਲਿਸ ਨੇ ਨਵਦੀਪ ਜਲਵੇੜਾ ਨੂੰ ਮੋਹਾਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ, 4 ਦਿਨਾਂ ਦਾ ਰਿਮਾਂਡ ਕੀਤਾ ਹਾਸਲ
Haryana news: ਕਿਸਾਨ ਅੰਦੋਲਨ ਦਾ ਵੱਡਾ ਚਿਹਰਾ ਮੰਨੇ ਜਾਣ ਵਾਲੇ ਨੌਜਵਾਨ ਕਿਸਾਨ ਨਵਦੀਪ ਜਲਵੇੜਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਨਵਦੀਪ ਨੂੰ ਮੋਹਾਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
Haryana news: ਕਿਸਾਨ ਅੰਦੋਲਨ ਦਾ ਵੱਡਾ ਚਿਹਰਾ ਮੰਨੇ ਜਾਣ ਵਾਲੇ ਨੌਜਵਾਨ ਕਿਸਾਨ ਨਵਦੀਪ ਜਲਵੇੜਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਨਵਦੀਪ ਨੂੰ ਮੋਹਾਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਕਿਸਾਨਾਂ ਦੇ ਵਕੀਲ ਸੀਨੀਅਰ ਐਡਵੋਕੇਟ ਰੋਹਿਤ ਜੈਨ ਨੇ ਦੱਸਿਆ ਕਿ ਨਵਦੀਪ ਜਲਵੇੜਾ ਅਤੇ ਉਸ ਦੇ ਨਾਲ ਕਿਸਾਨ ਗੁਰਕੀਰਤ ਸਿੰਘ ਨੂੰ ਮੋਹਾਲੀ ਏਅਰਪੋਰਟ ਤੋਂ ਅੰਬਾਲਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।
ਇਸ ਤੋਂ ਬਾਅਦ ਇਨ੍ਹਾਂ ਦੋਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅੱਜ ਪੁਲਿਸ ਨੇ 4 ਦਿਨਾਂ ਦਾ ਰਿਮਾਂਡ ਮੰਗਿਆ ਹੈ। ਐਡਵੋਕੇਟ ਰੋਹਿਤ ਜੈਨ ਨੇ ਦੱਸਿਆ ਕਿ ਪੁਲਿਸ ਨੇ 4 ਦਿਨ ਦਾ ਰਿਮਾਂਡ ਮੰਗਣ ਲਈ ਅਦਾਤਤ ਵਿੱਚ ਕਿਹਾ ਹੈ ਕਿ ਪੁਲਿਸ ਨੇ ਇਨ੍ਹਾਂ ਕਿਸਾਨਾਂ ਤੋਂ ਗੁਲੇਲ, ਬਠਿੰਡਾ ਤੋਂ ਡੰਡੇ, ਤਲਵਾਰਾਂ, ਮੋਗਾ ਤੋਂ ਫਾਰਚਿਊਨਰ ਅਤੋ ਮੋਹਾਲੀ ਅਤੇ ਅੰਮ੍ਰਿਤਸਰ ਤੋਂ ਟਰੈਕਟਰ ਮੋਡੀਫਾਈ ਕਰਨ ਵਾਲੇ ਮਿਸਤਰੀ ਨੂੰ ਗ੍ਰਿਫ਼ਤਾਰ ਕਰਨਾ ਹੈ।
ਇਹ ਵੀ ਪੜ੍ਹੋ: Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ
ਉੱਥੇ ਹੀ ਦੂਜੇ ਕਿਸਾਨ ਗੁਰਕੀਰਤ ਤੋਂ ਸ਼ਿਮਲਾ ਲਿਜਾ ਕੇ ਮਾਲ ਰੋਡ ਦੀ ਪਾਰਕਿੰਗ ‘ਚੋਂ ਕੁੱਝ ਡੰਡੇ ਅਤੇ ਹਥਿਆਰ ਬਰਾਮਦ ਕਰਨੇ ਹਨ। ਇਸ ਦੇ ਨਾਲ ਹੀ ਅਦਾਲਤ ਵਿੱਚ ਪੁਲਿਸ ਅਤੇ ਕਿਸਾਨਾਂ ਦੇ ਵਕੀਲਾਂ ਨੇ ਆਪਣੀ ਦਲੀਲ ਪੇਸ਼ ਕੀਤੀ, ਇਨ੍ਹਾਂ ਸਾਰੇ ਕੰਮਾਂ ਤੋਂ ਬਾਅਦ ਕੋਰਟ ਨੇ ਨਵਦੀਪ ਜਲਵੇੜਾ ਅਤੇ ਗੁਰਕੀਰਤ ਸਿੰਘ ਦਾ 2 ਦਿਨ ਦਾ ਰਿਮਾਂਡ ਮੰਜ਼ੂਰ ਕੀਤਾ ਗਿਆ।
ਅਦਾਲਤ ਨੇ ਪੁਲਿਸ ਨੂੰ ਇਹ ਵੀ ਹੁਕਮ ਦਿੱਤਾ ਕਿ ਇਨ੍ਹਾਂ ਦਾ ਰੋਜ਼ ਮੈਡੀਕਲ ਕਰਵਾਉਣਾ ਹੋਵੇਗਾ। ਐਡਵੋਕੇਟ ਰੋਹਿਤ ਜੈਨ ਨੇ ਖ਼ੁਲਾਸਾ ਕੀਤਾ ਕਿ ਜਿਸ ਐਫਆਈਆਰ ਤਹਿਤ ਨਵਦੀਪ ਜਲਵੇੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਸ ਵਿੱਚ ਕਤਲ ਦੀ ਕੋਸ਼ਿਸ਼ ਅਤੇ ਲੁੱਟ-ਖੋਹ ਦੀਆਂ ਧਾਰਾਵਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਪਰ ਪੁਲਿਸ ਅਜੇ ਤੱਕ ਇਸ ਸਬੰਧੀ ਕੋਈ ਸਬੂਤ ਅਦਾਲਤ ਵਿੱਚ ਪੇਸ਼ ਨਹੀਂ ਕਰ ਸਕੀ ਹੈ।
ਜ਼ਿਕਰਯੋਗ ਹੈ ਕਿ ਜਿਸ ਨਵਦੀਪ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ, ਇਹ ਉਹ ਨਵਦੀਪ ਹੈ ਜਿਸ ਨੇ ਵਾਟਰ ਕੈਨਨ ਦੇ ਉੱਤੇ ਚੜ੍ਹ ਕੇ ਵਾਟਰ ਕੈਨਨ ਦਾ ਮੂੰਹ ਤੋੜ ਜਵਾਬ ਦਿੱਤਾ ਸੀ।
ਇਹ ਵੀ ਪੜ੍ਹੋ: Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ