ਪੜਚੋਲ ਕਰੋ

ਸਿੱਧੂ ਦੀ ਨਵੀਂ ਮੁਸੀਬਤ! ਫਿਰਕੂ ਬਿਆਨਬਾਜ਼ੀ 'ਤੇ ਚੋਣ ਕਮਿਸ਼ਨ ਨੇ ਕੀਤੀ ਵੱਡੀ ਕਾਰਵਾਈ

ਤਾਜ਼ਾ ਮਾਮਲਾ ਬਿਹਾਰ ਦੇ ਕਟਿਹਾਰ ਵਿੱਚ ਸਿੱਧੂ ਵੱਲੋਂ ਕੀਤੀ ਫਿਰਕੂ ਬਿਆਨਬਾਜ਼ੀ ਦਾ ਹੈ ਜਿਸ ਕਰਕੇ ਚੋਣ ਕਮਿਸ਼ਨ ਨੇ ਸਿੱਧੂ ਦੇ ਚੋਣ ਪ੍ਰਚਾਰ ਕਰਨ ਉੱਤੇ 72 ਘੰਟਿਆਂ ਲਈ ਬੈਨ ਲਾ ਦਿੱਤਾ ਹੈ। ਕੱਲ੍ਹ ਤੋਂ 3 ਦਿਨਾਂ ਤਕ ਸਿੱਧੂ ਕਿਸੇ ਤਰ੍ਹਾਂ ਦਾ ਚੋਣ ਪ੍ਰਚਾਰ ਨਹੀਂ ਕਰ ਸਕਣਗੇ।

ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਏ ਦਿਨ ਵਿਵਾਦਾਂ ਵਿੱਚ ਘਿਰੇ ਰਹਿੰਦੇ ਹਨ। ਤਾਜ਼ਾ ਮਾਮਲਾ ਬਿਹਾਰ ਦੇ ਕਟਿਹਾਰ ਵਿੱਚ ਸਿੱਧੂ ਵੱਲੋਂ ਕੀਤੀ ਫਿਰਕੂ ਬਿਆਨਬਾਜ਼ੀ ਦਾ ਹੈ ਜਿਸ ਕਰਕੇ ਚੋਣ ਕਮਿਸ਼ਨ ਨੇ ਸਿੱਧੂ ਦੇ ਚੋਣ ਪ੍ਰਚਾਰ ਕਰਨ ਉੱਤੇ 72 ਘੰਟਿਆਂ ਲਈ ਪਾਬੰਧੀ ਲਾ ਦਿੱਤੀ ਹੈ। ਮੰਗਲਵਾਰ ਤੋਂ 3 ਦਿਨਾਂ ਤਕ ਸਿੱਧੂ ਕਿਸੇ ਤਰ੍ਹਾਂ ਦਾ ਚੋਣ ਪ੍ਰਚਾਰ, ਰੋਡ ਸ਼ੋਅ ਜਾਂ ਰੈਲੀ ਨਹੀਂ ਕਰ ਸਕਣਗੇ। ਜ਼ਿਕਰਯੋਗ ਹੈ ਕਿ ਰੈਲੀ ਦੌਰਾਨ ਸਿੱਧੂ ਦੀ ਫਿਰਕੂ ਬਿਆਨਬਾਜ਼ੀ ਤੋਂ ਵਿਵਾਦ ਖੜ੍ਹਾ ਹੋ ਗਿਆ ਸੀ। ਬਿਹਾਰ ਦੇ ਮੁੱਖ ਚੋਣ ਅਧਿਕਾਰੀ ਐਚ ਆਰ ਸ੍ਰੀਨਿਵਾਸ ਮੁਤਾਬਕ ਸਿੱਧੂ ਖਿਲਾਫ਼ ਧਾਰਾ 123(3) ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਹ ਧਾਰਾ ਉਮੀਦਵਾਰਾਂ ਵੱਲੋਂ ਭਾਰਤੀ ਨਾਗਰਿਕਾਂ ਵਿੱਚ ਧਰਮ, ਜਾਤੀ, ਫਿਰਕੇ ਤੇ ਭਾਸ਼ਾ ਦੇ ਅਧਾਰ ’ਤੇ ਨਫਰ਼ਤ ਤੇ ਦੁਸ਼ਮਣੀ ਦੀ ਭਾਵਨਾ ਵਧਾਉਣ ਦੀਆਂ ਕੋਸ਼ਿਸ਼ਾਂ ’ਤੇ ਰੋਕ ਲਾਉਂਦੀ ਹੈ। ਸਬੰਧਿਤ ਖ਼ਬਰ: ਮੁਸਲਮਾਨਾਂ ਦੇ ਵੋਟ ਮੰਗਣ 'ਤੇ ਮਜੀਠੀਆ ਨੇ ਸਿੱਧੂ ਨੂੰ ਘੇਰਿਆ ਦਰਅਸਲ ਸਿੱਧੂ ਨੇ ਵਿਰੋਧੀ ਮਹਾਂਗੱਠਜੋੜ ਵਿੱਚ ਸ਼ਾਮਲ ਕਾਂਗਰਸੀ ਉਮੀਦਵਾਰ ਤਾਰਿਕ ਅਨਵਰ ਦੇ ਪੱਖ ਵਿੱਚ ਮੁਸਲਿਮ ਬਹੁਗਿਣਤੀ ਵਾਲੇ ਕਟਿਹਾਰ ਵਿੱਚ ਕਰਵਾਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ’ਤੇ ਨਿਸ਼ਾਨਾ ਸਾਧਦਿਆਂ ਮੁਸਲਮਾਨਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਵੰਡਿਆ ਜਾ ਰਿਹਾ ਹੈ। ਉਨ੍ਹਾਂ ਮੁਸਲਮਾਨ ਤਬਕੇ ਨੂੰ ਇੱਕਜੁੱਟ ਹੋ ਕੇ ਕਾਂਗਰਸ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਕਿਹਾ ਸੀ। ਇਹ ਵੀ ਪੜ੍ਹੋ: ਨਵਜੋਤ ਸਿੱਧੂ ਲਈ ਨਵਾਂ ਪੁਆੜਾ, ਐਫਆਈਆਰ ਦਰਜ ਕਟਿਹਾਰ ਦੇ ਗੁਆਂਢੀ ਹਲਕੇ ਕਿਸ਼ਨਗੰਜ ਜਿੱਥੋਂ ਏਆਈਐਮਆਈਐਮ ਨੇ ਆਪਣਾ ਉਮੀਦਵਾਰ ਉਤਾਰਿਆ ਹੈ, ਵੱਲ ਇਸ਼ਾਰਾ ਕਰਦਿਆਂ ਸਿੱਧੂ ਨੇ ਕਿਹਾ ਕਿ ਇੱਥੇ ਓਵੈਸੀ ਜਿਹੇ ਲੋਕਾਂ ਨੂੰ ਲਿਆ ਕੇ ਵਿਰੋਧੀ ਸਥਾਨਕ ਲੋਕਾਂ ਨੂੰ ਵੰਡ ਕੇ ਜਿੱਤਣਾ ਲੋਚਦੇ ਹਨ। ਸਿੱਧੂ ਨੇ ਲੋਕਾਂ ਨੂੰ ਕਿਹਾ ਕਿ ਇੱਥੇ ਘੱਟਗਿਣਤੀ ਭਾਈਚਾਰਾ ਬਹੁਗਿਣਤੀ ਵਿਚ ਹੈ। ਉਨ੍ਹਾਂ ਕਿਹਾ ਕਿ ਜੇ ਸਾਰਿਆਂ ਨੇ ਇਕਜੁੱਟ ਹੋ ਕੇ ਵੋਟ ਪਾਈ ਤਾਂ ਸਭ ਪਲਟ ਜਾਵੇਗਾ। ਹੋਰ ਖ਼ਬਰ: ਮੋਦੀ ਦੇ ਗੜ੍ਹ 'ਚ ਗਰਜੇ ਨਵਜੋਤ ਸਿੱਧੂ, ਕਹਿ ਗਏ ਵੱਡੀ ਗੱਲ!

ਟਾਪ ਹੈਡਲਾਈਨ

Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget