ਨਵੀਂ ਦਿੱਲੀ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਮੋਦੀ ਸਰਕਾਰ 'ਤੇ ਸਿੱਧਾ ਨਿਸ਼ਾਨਾ ਲਾਇਆ ਹੈ। ਸਿੱਧੂ ਨੇ ਟਵਿੱਟਰ 'ਤੇ ਲਿਖਿਆ ਹੈ ਕਿ ਇੱਕ ਗ਼ਲਤ ਵੋਟ ਤੁਹਾਡੇ ਬੱਚਿਆਂ ਨੂੰ ਚਾਹ ਵਾਲਾ, ਪਕੌੜੇ ਵਾਲਾ ਤੇ ਚੌਕੀਦਾਰ ਬਣਾ ਸਕਦਾ ਹੈ।


ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੇ ਕਿਸੇ ਵੀ ਨੇਤਾ ਦਾ ਨਾਂਅ ਤਾਂ ਨਹੀਂ ਲਿਖਿਆ, ਪਰ ਸਾਫ ਹੈ ਕਿ ਉਹ ਭਾਜਪਾ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਸਵਾਲ ਚੁੱਕ ਰਹੇ ਹਨ। ਪਿਛਲੇ ਦਿਨੀਂ ਚੋਣ ਕਮਿਸ਼ਨ ਨੇ ਨਵਜੋਤ ਸਿੱਧੂ 'ਤੇ 72 ਘੰਟਿਆਂ ਲਈ ਰੋਕ ਲਾ ਦਿੱਤੀ ਸੀ, ਪਰ ਹੁਣ ਸਿੱਧੂ ਮੁੜ ਤੋਂ ਸਰਗਰਮ ਹੋ ਗਏ ਹਨ ਅਤੇ ਕਾਂਗਰਸ ਲਈ ਜ਼ੋਰਦਾਰ ਪ੍ਰਚਾਰ ਕਰਨ 'ਚ ਲੱਗੇ ਹੋਏ ਹਨ।