ਨਵੀਂ ਦਿੱਲੀ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਸ਼ਨੀਵਾਰ ਨੂੰ ਕੈਪਟਨ ਨੇ ਸਰਕਾਰੀ ਕੰਮਕਾਜ ਵਿੱਚ ਤੇਜ਼ੀ ਲਿਆਉਣ ਲਈ 8 ਸਲਾਹਕਾਰ ਗਰੁੱਪ ਬਣਾਏ ਪਰ ਇਨ੍ਹਾਂ ਵਿੱਚੋਂ ਕਿਸੇ ਇੱਕ ਵਿੱਚ ਵੀ ਸਿੱਧੂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਨਵੇਂ ਗਰੁੱਪ ਟਾਸਕ ਨੂੰ ਚਾਰ ਹਫ਼ਤਿਆਂ ਵਿੱਚ ਪੂਰਾ ਕਰਕੇ ਮੁੱਖ ਮੰਤਰੀ ਨੂੰ ਰਿਪੋਰਟ ਦੇਣਗੇ। ਇਸੇ ਵਿਚਾਲੇ ਸਿੱਧੂ ਆਪਣੇ ਵਿਭਾਗ ਖੋਹੇ ਜਾਣ ਦੇ ਮਸਲੇ ਬਾਰੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਦੌਰਾਨ ਕਾਂਗਰਸ ਵਿੱਚ ਸਿੱਧੂ ਦੇ ਭਵਿੱਖ ਦਾ ਫੈਸਲਾ ਹੋ ਸਕਦਾ ਹੈ।
ਦਰਅਸਲ, ਕੈਪਟਨ ਨੇ ਮੰਤਰੀ ਮੰਡਲ ਦੇ ਫੇਰਬਦਲ ਦੌਰਾਨ ਸਿੱਧੂ ਨੂੰ ਸਥਾਨਕ ਸਰਕਾਰਾਂ ਮੰਤਰਾਲੇ ਤੋਂ ਹਟਾ ਕੇ ਊਰਜਾ ਸਰੋਤ ਮੰਤਰਾਲਾ ਦੇ ਦਿੱਤਾ। ਇਸ ਤੋਂ ਬਾਅਦ ਸਿੱਧੂ ਨਾਰਾਜ਼ ਦਿੱਸ ਰਹੇ ਹਨ। ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਹਨ ਕਿ ਪੁਰਾਣਾ ਵਿਭਾਗ ਵਾਪਸ ਨਾ ਮਿਲਣ 'ਤੇ ਸਿੱਧੂ ਅਸਤੀਫਾ ਦੇ ਸਕਦੇ ਹਨ। ਕੱਲ੍ਹ ਤੋਂ ਹੀ ਉਹ ਦਿੱਲੀ ਪਹੁੰਚੇ ਹੋਏ ਹਨ।
ਦੱਸਿਆ ਜਾ ਰਿਹਾ ਹੈ ਕਿ ਐਤਵਾਰ ਨੂੰ ਦੁਪਹਿਰ 12 ਵਜੇ ਰਾਹੁਲ ਗਾਂਧੀ ਨਾਲ ਨਵਜੋਤ ਸਿੱਧੂ ਦੀ ਮੀਟਿੰਗ ਤੈਅ ਹੈ। ਇਸ ਬੈਠਕ ਵਿੱਚ ਸਿੱਧੂ ਦਾ ਸਿਆਸੀ ਭਵਿੱਖ ਤੈਅ ਹੋਏਗਾ। ਉੱਧਰ ਕੈਪਟਨ ਨੇ ਸਾਰੇ ਮੰਤਰੀਆਂ ਨੂੰ ਸੋਮਵਾਰ ਨੂੰ ਆਪਣੇ-ਆਪਣੇ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲਣ ਦਾ ਫ਼ੁਰਮਾਨ ਜਾਰੀ ਕਰ ਦਿੱਤਾ ਹੈ।
ਅੱਜ ਹੋਏਗਾ ਸਿੱਧੂ ਦੇ ਭਵਿੱਖ ਦਾ ਫੈਸਲਾ! ਰਾਹੁਲ ਨਾਲ ਮੁਲਾਕਾਤ ਲਈ ਦਿੱਲੀ ਪਹੁੰਚੇ
ਏਬੀਪੀ ਸਾਂਝਾ
Updated at:
09 Jun 2019 11:38 AM (IST)
ਦੁਪਹਿਰ 12 ਵਜੇ ਰਾਹੁਲ ਗਾਂਧੀ ਨਾਲ ਨਵਜੋਤ ਸਿੱਧੂ ਦੀ ਮੀਟਿੰਗ ਤੈਅ ਹੈ। ਇਸ ਬੈਠਕ ਵਿੱਚ ਸਿੱਧੂ ਦਾ ਸਿਆਸੀ ਭਵਿੱਖ ਤੈਅ ਹੋਏਗਾ। ਉੱਧਰ ਕੈਪਟਨ ਨੇ ਸਾਰੇ ਮੰਤਰੀਆਂ ਨੂੰ ਸੋਮਵਾਰ ਨੂੰ ਆਪਣੇ-ਆਪਣੇ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲਣ ਦਾ ਫ਼ੁਰਮਾਨ ਜਾਰੀ ਕਰ ਦਿੱਤਾ ਹੈ।
- - - - - - - - - Advertisement - - - - - - - - -