(Source: ECI/ABP News)
Navratri 2024: PM ਮੋਦੀ ਨੇ ਦੇਸ਼ ਵਾਸੀਆਂ ਨੂੰ ਨਵਰਾਤਰੀ ਦੀ ਦਿੱਤੀ ਵਧਾਈ, ਵੀਡੀਓ ਵੀ ਕੀਤੀ ਸਾਂਝੀ
ਨਵਰਾਤਰੀ ਦੇ ਦੌਰਾਨ ਦੇਵੀ ਦੁਰਗਾ ਦੇ ਨੌਂ ਰੂਪਾਂ ਦੀ ਵੱਖ-ਵੱਖ ਨੌਂ ਦਿਨ ਪੂਜਾ ਕੀਤੀ ਜਾਂਦੀ ਹੈ। ਦੇਸ਼ ਭਰ ਵਿੱਚ ਨਵਰਾਤਰੀ ਦਾ ਤਿਉਹਾਰ...

ਇਸ ਸਾਲ ਨਵਰਾਤਰੀ ਦੀ ਸ਼ੁਰੂਆਤ 3 ਅਕਤੂਬਰ ਯਾਨੀ ਅੱਜ ਤੋਂ ਹੋ ਗਈ ਹੈ, ਜੋ ਕਿ 11 ਅਕਤੂਬਰ 2024 ਨੂੰ ਸਮਾਪਤ ਹੋਣਗੇ। ਨਵਰਾਤਰੀ ਦੇ ਦੌਰਾਨ ਦੇਵੀ ਦੁਰਗਾ ਦੇ ਨੌਂ ਰੂਪਾਂ ਦੀ ਵੱਖ-ਵੱਖ ਨੌਂ ਦਿਨ ਪੂਜਾ ਕੀਤੀ ਜਾਂਦੀ ਹੈ। ਦੇਸ਼ ਭਰ ਵਿੱਚ ਨਵਰਾਤਰੀ ਦਾ ਤਿਉਹਾਰ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਜਾਂਦਾ ਹੈ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਨਵਰਾਤਰੀ ਦੀ ਸ਼ੁਭ ਸ਼ੁਰੂਆਤ 'ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਾਮਨਾ ਕੀਤੀ ਕਿ ਇਹ ਪਵਿੱਤਰ ਤਿਉਹਾਰ ਸਾਰਿਆਂ ਲਈ ਸ਼ੁਭ ਸਾਬਤ ਹੋਵੇ।
ਪੀਐਮ ਮੋਦੀ ਨੇ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ, 'ਸਾਰੇ ਦੇਸ਼ਵਾਸੀਆਂ ਨੂੰ ਨਵਰਾਤਰੀ ਦੀਆਂ ਸ਼ੁੱਭਕਾਮਨਾਵਾਂ। ਅਸੀਂ ਚਾਹੁੰਦੇ ਹਾਂ ਕਿ ਸ਼ਕਤੀ-ਵੰਦਨਾ ਨੂੰ ਸਮਰਪਿਤ ਇਹ ਪਵਿੱਤਰ ਤਿਉਹਾਰ ਸਾਰਿਆਂ ਲਈ ਸ਼ੁਭ ਸਾਬਤ ਹੋਵੇ। ਜੈ ਮਾਤਾ ਦੀ।"
ਇਹ ਵੀ ਪੜ੍ਹੋ: ਫਤਿਹਗੜ੍ਹ ਸਾਹਿਬ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਭਾਬੀ ਨਾਲ ਛੇੜਛਾੜ ਦੀ ਮਾਮਲਾ
ਇਕ ਹੋਰ ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ "ਦੇਵੀ ਸ਼ੈਲਪੁਤਰੀ ਦੀ ਪੂਜਾ ਨਾਲ ਨਵਰਾਤਰੀ ਦੀ ਸ਼ੁਰੂਆਤ ਹੋ ਰਹੀ ਹੈ। ਮਾਤਾ ਰਾਣੀ ਦੀ ਕਿਰਪਾ ਨਾਲ ਸਭ ਦਾ ਕਲਿਆਣ ਹੋਵੇ।" ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਮਾਂ ਸ਼ੈਲਪੁਤਰੀ ਨੂੰ ਸਮਰਪਿਤ ਇਕ ਗੀਤ ਦਾ ਵੀਡੀਓ ਵੀ ਸਾਂਝਾ ਕੀਤਾ ਹੈ।
ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਜੇਪੀ ਨੱਡਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਦੇਸ਼ ਵਾਸੀਆਂ ਨੂੰ ਨਵਰਾਤਰੀ ਦੀਆਂ ਵਧਾਈਆਂ ਦਿੱਤੀਆਂ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
