Nawab Malik Arrested: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੂੰ ਮੁੰਬਈ ਅੰਡਰਵਰਲਡ ਦੀਆਂ ਗਤੀਵਿਧੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਐਨਸੀਪੀ ਨੇਤਾ ਨਵਾਬ ਮਲਿਕ ਤੋਂ ਈਡੀ ਨੇ ਸਵੇਰੇ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਗ੍ਰਿਫਤਾਰੀ ਤੋਂ ਬਾਅਦ ਨਵਾਬ ਮਲਿਕ ਨੇ ਕਿਹਾ ਕਿ "ਮੈਂ ਲੜਾਂਗਾ, ਡਰਾਂਗਾ ਨਹੀਂ।"
ਆਪਣੀ ਗ੍ਰਿਫਤਾਰੀ ਤੋਂ ਪਹਿਲਾਂ, ਈਡੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ 62 ਸਾਲਾ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਮਲਿਕ ਸਵੇਰੇ 8 ਵਜੇ ਇੱਥੇ ਬੈਲਾਰਡ ਅਸਟੇਟ ਖੇਤਰ ਵਿੱਚ ਸਥਿਤ ਈਡੀ ਦੇ ਦਫਤਰ ਪਹੁੰਚੇ ਤੇ ਏਜੰਸੀ 'ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ' ਦੇ ਤਹਿਤ ਉਸ ਦੇ ਬਿਆਨ ਦਰਜ ਕਰ ਰਹੀ ਹੈ।
ਮਲਿਕ ਪਿਛਲੇ ਕੁਝ ਮਹੀਨਿਆਂ ਤੋਂ ਉਸ ਸਮੇਂ ਸੁਰਖੀਆਂ 'ਚ ਹਨ, ਜਦੋਂ ਉਨ੍ਹਾਂ ਨੇ ਐਂਟੀ ਡਰੱਗ ਏਜੰਸੀ, ਐੱਨ.ਸੀ.ਬੀ. ਦੇ ਮੁੰਬਈ ਜ਼ੋਨ ਦੇ ਸਾਬਕਾ ਡਾਇਰੈਕਟਰ ਸਮੀਰ ਵਾਨਖੇੜੇ 'ਤੇ ਨਿੱਜੀ ਅਤੇ ਸੇਵਾ ਸੰਬੰਧੀ ਦੋਸ਼ ਲਗਾਏ ਸਨ। ਮਲਿਕ ਦੇ ਜਵਾਈ ਸਮੀਰ ਖਾਨ ਨੂੰ ਐਨਸੀਬੀ ਨੇ ਪਿਛਲੇ ਸਾਲ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਮਲਿਕ ਨੂੰ 15 ਫਰਵਰੀ ਨੂੰ ਮੁੰਬਈ ਵਿੱਚ ਛਾਪੇਮਾਰੀ ਕਰਨ ਅਤੇ ਅੰਡਰਵਰਲਡ ਗਤੀਵਿਧੀਆਂ, ਜਾਇਦਾਦਾਂ ਦੀ ਕਥਿਤ ਗੈਰ-ਕਾਨੂੰਨੀ ਖਰੀਦ-ਵੇਚ ਅਤੇ ਹਵਾਲਾ ਲੈਣ-ਦੇਣ ਦੇ ਸਬੰਧ ਵਿੱਚ ਨਵਾਂ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ।
ਏਜੰਸੀ ਨੇ 1993 ਦੇ ਬੰਬ ਧਮਾਕਿਆਂ ਦੇ ਮਾਸਟਰ ਮਾਈਂਡ ਦਾਊਦ ਇਬਰਾਹਿਮ ਦੀ ਮਰਹੂਮ ਭੈਣ ਸਲੀਮ ਕੁਰੈਸ਼ੀ ਉਰਫ ਸਲੀਮ ਫਰੂਟ, ਭਰਾ ਇਕਬਾਲ ਕਾਸਕਰ ਅਤੇ ਛੋਟਾ ਸ਼ਕੀਲ ਦੇ ਰਿਸ਼ਤੇਦਾਰ ਸਮੇਤ 10 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਕਾਸਕਰ, ਜੋ ਪਹਿਲਾਂ ਹੀ ਜੇਲ੍ਹ ਵਿੱਚ ਹੈ, ਨੂੰ ਏਜੰਸੀ ਨੇ ਪਿਛਲੇ ਹਫ਼ਤੇ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ