Naxal Attack : ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ ਵਿੱਚ ਮਾਓਵਾਦੀਆਂ ਨੇ ਸੜਕਾਂ ਅਤੇ ਪੁਲਾਂ ਦੇ ਨਿਰਮਾਣ ਲਈ ਵਰਤੇ ਜਾਂਦੇ 10 ਵਾਹਨਾਂ ਨੂੰ ਅੱਗ ਲਾ ਦਿੱਤੀ। ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਮੁਤਾਬਕ ਸ਼ਨੀਵਾਰ ਰਾਤ ਨੂੰ ਜ਼ਿਲੇ ਦੇ ਮਹੂਆਂਦੰਦ ਥਾਣਾ ਖੇਤਰ ਦੇ ਅਧੀਨ ਬਾਸਰਚਾ 'ਚ ਮਾਓਵਾਦੀਆਂ ਨੇ ਇਕ ਨਿਰਮਾਣ ਕੰਪਨੀ ਦੇ ਖੁਦਾਈ ਦੇ ਕੰਮ ਲਈ ਵਰਤੇ ਗਏ ਟੈਂਕਰਾਂ ਅਤੇ ਵਾਹਨਾਂ ਸਮੇਤ ਕੁੱਲ ਅੱਠ ਵਾਹਨਾਂ ਨੂੰ ਅੱਗ ਲਗਾ ਦਿੱਤੀ। ਪੁਲੀਸ ਅਨੁਸਾਰ ਇਨ੍ਹਾਂ ਵਾਹਨਾਂ ਦੀ ਵਰਤੋਂ ਸੜਕਾਂ ਦੇ ਨਿਰਮਾਣ ਲਈ ਕੀਤੀ ਜਾ ਰਹੀ ਸੀ।


 

ਪੁਲਿਸ ਨੇ ਦੱਸਿਆ ਕਿ ਇਸ ਤੋਂ ਥੋੜ੍ਹੀ ਦੇਰ ਬਾਅਦ ਪੋਟਮਾਡੀਹ ਖੇਤਰ ਵਿੱਚ ਇੱਕ ਮਿਕਸਰ ਮਸ਼ੀਨ ਸਮੇਤ ਦੋ ਹੋਰ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ, ਜਿਨ੍ਹਾਂ ਦੀ ਵਰਤੋਂ ਪੁਲ ਦੇ ਨਿਰਮਾਣ ਲਈ ਕੀਤੀ ਜਾ ਰਹੀ ਸੀ। ਪੁਲਿਸ ਦੇ ਡਿਪਟੀ ਸੁਪਰਡੈਂਟ ਰਾਜੇਸ਼ ਕੁਜੂਰ ਨੇ ਕਿਹਾ, "ਮਾਓਵਾਦੀਆਂ ਨੇ ਇੱਕ ਪੈਂਫਲਟ ਜਾਰੀ ਕਰਕੇ ਘਟਨਾ ਦੀ ਜ਼ਿੰਮੇਵਾਰੀ ਲਈ ਹੈ।

 

ਦੱਸ ਦੇਈਏ ਕਿ ਦੋਸ਼ੀ ਮਾਓਵਾਦੀਆਂ ਨੂੰ ਫੜਨ ਲਈ ਛਾਪੇਮਾਰੀ ਮੁਹਿੰਮ ਜਾਰੀ ਹੈ। ਪੁਲਿਸ ਨੇ ਇਸ ਮਾਮਲੇ ਬਾਰੇ ਦੱਸਿਆ ਹੈ ਕਿ ਫਿਰੌਤੀ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪੁਲ ਮਹੂਆਂਦੰਦ ਥਾਣਾ ਖੇਤਰ ਦੇ ਪੋਟਮਾਡੀਹ ਪਿੰਡ ਨੇੜੇ ਬੁੱਢਾ ਨਦੀ 'ਤੇ ਬਣ ਰਿਹਾ ਹੈ।

 

ਇਸ ਕਾਰਨ ਗੱਡੀਆਂ ਨੂੰ ਲਗਾਈ ਗਈ ਅੱਗ 

ਫਿਰੌਤੀ ਨੂੰ ਲੈ ਕੇ ਹੋਏ ਝਗੜੇ ਕਾਰਨ ਇਨ੍ਹਾਂ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ ਸੀ। ਪੁਲਿਸ ਡਿਪਟੀ ਸੁਪਰਡੈਂਟ ਨੇ ਕਿਹਾ ਕਿ ਪੁਲਿਸ ਦੋਸ਼ੀ ਮਾਓਵਾਦੀਆਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।