ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਵਿੱਚ ਅੱਤਵਾਦੀ ਸੰਗਠਨ ਬਿਨ੍ਹਾ ਕਿਸੇ ਅੜਿੱਕੇ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ। ਪਾਕਿਸਤਾਨ ਨੂੰ ਇਸ ਤਰ੍ਹਾਂ ਦੇ ਸੰਗਠਨਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਹਾਲੇ ਵੀ ਪੁਲਵਾਮਾ ਹਮਲੇ ਨੂੰ ਜੈਸ਼ ਵੱਲੋਂ ਕਰਵਾਏ ਜਾਣ ਦੀ ਗੱਲ ਨਕਾਰ ਰਿਹਾ ਹੈ ਜਦਕਿ ਜਦਕਿ ਜੈਸ਼ ਨੇ ਖ਼ੁਦ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਕਿਹਾ ਕਿ ਭਾਰਤ ਅੱਤਵਾਦ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖੇਗਾ। ਭਾਰਤੀ ਫੌਜ ਵੀ ਚੌਕੰਨੀ ਰਹੇਗੀ। ਜੇ ਪਾਕਿਸਤਾਨ ਨਵੀਂ ਸੋਚ ਨਾਲ ਨਵਾਂ ਪਾਕਿਸਤਾਨ ਹੋਣ ਦੇ ਦਾਅਵੇ ਕਰਦਾ ਹੈ ਤਾਂ ਉਸ ਨੂੰ ਅੱਤਵਾਦੀ ਸੰਗਠਨਾਂ ਤੇ ਸਰਹੱਦ ’ਤੇ ਡਟੇ ਅੱਤਵਾਦ ਖਿਲਾਫ ਵੀ ਨਵਾਂ ਐਕਸ਼ਨ ਲੈਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਵਿੱਚ ਜੈਸ਼ ਦੇ ਟਿਕਾਣਿਆਂ ’ਤੇ ਭਾਰਤੀ ਹਵਾਈ ਫੌਜ ਦੀ ਕਾਰਵਾਈ ਸਫ਼ਲ ਰਹੀ। ਪੁਲਵਾਮਾ ਹਮਲੇ ਦੇ ਬਾਅਦ ਤੋਂ ਆਲਮੀ ਤਾਕਤਾਂ ਵੀ ਭਾਰਤ ਦਾ ਸਮਰਥਨ ਕਰ ਰਹੀਆਂ ਹਨ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਪਾਕਿਸਤਾਨ ਦੀ ਕੋਸ਼ਿਸ਼ ਦੌਰਾਨ ਅਸੀਂ ਸਿਰਫ ਇੱਕ ਜਹਾਜ਼ ਗਵਾਇਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਇਸ ਗੱਲ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਉਸ ਦੇ F-16 ਜਹਾਜ਼ ਨੂੰ ਕਿਉਂ ਡੇਗਿਆ ਗਿਆ।