ਹਰਿਆਣਾ ਵਿੱਚ ਚੋਣ ਨਤੀਜਿਆਂ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਭਾਜਪਾ ਨੂੰ ਬਹੁਮਤ ਮਿਲਣ ਤੋਂ ਬਾਅਦ ਕਾਰਜਕਾਰੀ ਮੁੱਖ ਮੰਤਰੀ ਨਾਇਬ ਸੈਣੀ ਬੁੱਧਵਾਰ ਨੂੰ ਦਿੱਲੀ ਪਹੁੰਚੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। 




ਦੋਵਾਂ ਵਿਚਾਲੇ ਮੁਲਾਕਾਤ ਪ੍ਰਧਾਨ ਮੰਤਰੀ ਨਿਵਾਸ 'ਤੇ ਹੋਈ। ਦੋਵਾਂ ਆਗੂਆਂ ਵਿਚਾਲੇ ਕਰੀਬ ਅੱਧਾ ਘੰਟਾ ਗੱਲਬਾਤ ਹੋਈ। ਇਸ ਦੌਰਾਨ ਪਾਰਟੀ ਪ੍ਰਧਾਨ ਜੇਪੀ ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ। ਸੀਐਮ ਸੈਣੀ ਨੇ ਹਰਿਆਣਾ ਦੀ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਅਤੇ ਨਵੀਂ ਸਰਕਾਰ ਦੇ ਗਠਨ 'ਤੇ ਚਰਚਾ ਕੀਤੀ। 
ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਬਾਅਦ ਸੈਣੀ ਹਰਿਆਣਾ ਭਵਨ ਪਹੁੰਚੇ ਅਤੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਯੋਜਨਾਵਾਂ ਦੀ ਜਿੱਤ ਹੋਈ ਹੈ। ਮੋਦੀ ਦੀ ਲੋਕਪ੍ਰਿਅਤਾ ਕਾਰਨ ਭਾਜਪਾ ਨੇ ਹਰਿਆਣਾ ਵਿੱਚ ਹੈਟ੍ਰਿਕ ਲਗਾਈ।


ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਚੱਲਣ ਵਾਲੀਆਂ 6 ਟਰੇਨਾਂ ਰੱਦ, ਵੰਦੇ ਭਾਰਤ ਅਤੇ ਸ਼ਤਾਬਦੀ ਸਮੇਤ ਕਈ ਟਰੇਨਾਂ ਦੀ ਰਫਤਾਰ ਘੱਟ ਕਰਨ ਦੇ ਹੁਕਮ ਵੀ ਜਾਰੀ


ਪੀਐਮ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਜਦੋਂ ਸੀਐਮ ਸੈਣੀ ਨੂੰ ਸੀਐਮ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਵਿਧਾਇਕ ਦਲ ਦੀ ਬੈਠਕ ਵਿੱਚ ਨੇਤਾ ਦੀ ਚੋਣ ਕੀਤੀ ਜਾਵੇਗੀ ਅਤੇ ਸੰਸਦੀ ਬੋਰਡ ਦਾ ਫੈਸਲਾ ਸਾਰਿਆਂ ਨੂੰ ਸਵੀਕਾਰ ਹੋਵੇਗਾ। ਸੈਣੀ ਨੇ ਕਿਹਾ ਕਿ ਸੂਬੇ ਵਿੱਚ ਨਵੇਂ ਮੁੱਖ ਮੰਤਰੀ ਅਤੇ ਸਹੁੰ ਚੁੱਕ ਸਮਾਗਮ ਬਾਰੇ ਫੈਸਲਾ ਸੰਸਦੀ ਬੋਰਡ ਕਰੇਗਾ। ਮੈਂ ਆਪਣਾ ਫਰਜ਼ ਨਿਭਾ ਦਿੱਤਾ ਹੈ।