ਹਰਿਆਣਾ ਦੇ CM ਰਹਿਣਗੇ ਨਾਇਬ ਸੈਣੀ,ਅਮਿਤ ਸ਼ਾਹ ਦੀ ਮੌਜੂਦਗੀ 'ਚ ਵਿਧਾਇਕ ਦਲ ਦੇ ਨੇਤਾ ਚੁਣੇ ਗਏ, ਭਲਕੇ ਦੂਜੀ ਵਾਰ ਚੁੱਕਣਗੇ ਸਹੁੰ
Haryana New CM: ਜਦੋਂ ਤੋਂ ਹਰਿਆਣਾ ਦੇ ਵਿੱਚ BJP ਨੇ ਜਿੱਤ ਹਾਸਿਲ ਕੀਤੀ ਸੀ ਉਸ ਦਿਨ ਤੋਂ ਹੀ CM ਦੇ ਚਿਹਰੇ ਨੂੰ ਲੈ ਕੇ ਚਰਚਾਵਾਂ ਸ਼ੁਰੂ ਹੋ ਗਈਆਂ ਸਨ। ਹੁਣ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਦੇ ਨਾਂਅ ਤੋਂ ਪਰਦਾ ਉੱਠ ਗਿਆ ਹੈ, ਨਾਇਬ ਸੈਣੀ..
Nayab Singh Saini: ਭਾਜਪਾ ਨੇ ਹਰਿਆਣਾ 'ਚ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸਰਬਸੰਮਤੀ ਨਾਲ ਨਾਇਬ ਸਿੰਘ ਸੈਣੀ ਨੂੰ ਮੁੜ ਮੁੱਖ ਮੰਤਰੀ ਚੁਣ ਲਿਆ ਗਿਆ। ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਵੀਰਵਾਰ ਯਾਨੀਕਿ 17 ਅਕਤੂਬਰ ਨੂੰ ਹਰਿਆਣਾ ਵਿੱਚ ਹੋਵੇਗਾ।
ਹੋਰ ਪੜ੍ਹੋ : ਜ਼ਰੂਰੀ ਦਵਾਈਆਂ ਹੋਣਗੀਆਂ ਮਹਿੰਗੀਆਂ, 50% ਵੱਧ ਸਕਦੀ ਹੈ ਕੀਮਤ, ਜਾਣੋ ਜੇਬ' ਤੇ ਕਿੰਨਾ ਪਏਗਾ ਅਸਰ?
ਨਾਇਬ ਸਿੰਘ ਸੈਣੀ ਦੇ ਮੁੱਖ ਮੰਤਰੀ ਬਣਨ ਨੂੰ ਲੈ ਕੇ ਪਾਰਟੀ ਆਗੂਆਂ ਅਨਿਲ ਵਿੱਜ ਅਤੇ ਰਾਓ ਇੰਦਰਜੀਤ ਸਿੰਘ ਦੀ ਨਾਰਾਜ਼ਗੀ ਦੀਆਂ ਅਟਕਲਾਂ ਦਰਮਿਆਨ ਅਮਿਤ ਸ਼ਾਹ ਨੇ ਖੁਦ ਕਮਾਨ ਸੰਭਾਲ ਲਈ ਅਤੇ ਵਿਧਾਇਕ ਦਲ ਦੀ ਮੀਟਿੰਗ ਵਿੱਚ ਅਬਜ਼ਰਵਰ ਅਮਿਤ ਸ਼ਾਹ ਮੌਜੂਦ ਸਨ। ਇੱਥੇ ਉਨ੍ਹਾਂ ਨੇ ਏਕਤਾ ਦਾ ਸੰਦੇਸ਼ ਦਿੱਤਾ।
ਅਨਿਲ ਵਿੱਜ ਨੇ ਨਾਇਬ ਸੈਣੀ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ
ਧਿਆਨ ਯੋਗ ਹੈ ਕਿ ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਕ੍ਰਿਸ਼ਨਾ ਬੇਦੀ ਨੇ ਅਗਲੇ ਸੀਐਮ ਲਈ ਨਾਇਬ ਸਿੰਘ ਸੈਣੀ ਦੇ ਨਾਮ ਦਾ ਪ੍ਰਸਤਾਵ ਰੱਖਿਆ ਸੀ। ਅਮਿਤ ਸ਼ਾਹ ਦੇ ਹਰਿਆਣਾ ਆਉਣ ਦਾ ਮਤਲਬ ਨਾਇਬ ਸਿੰਘ ਸੈਣੀ ਦਾ ਚਿਹਰਾ ਉਜਾਗਰ ਕਰਨਾ ਅਤੇ ਅਨਿਲ ਵਿੱਜ ਅਤੇ ਰਾਓ ਇੰਦਰਜੀਤ ਸਿੰਘ ਨੂੰ ਇਕਜੁੱਟ ਰੱਖਣਾ ਹੈ। ਦਰਅਸਲ, ਦੋਵੇਂ ਨੇਤਾ ਸਮੇਂ-ਸਮੇਂ 'ਤੇ ਮੁੱਖ ਮੰਤਰੀ ਬਣਨ ਦੇ ਦਾਅਵੇ ਕਰਦੇ ਰਹੇ ਹਨ।
ਸਰਕਾਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ
ਨਾਇਬ ਸਿੰਘ ਸੈਣੀ ਨੂੰ ਹਰਿਆਣਾ ਦੇ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਹੁਣ ਸਰਕਾਰ ਬਣਾਉਣ ਦਾ ਦਾਅਵਾ ਰਾਜ ਭਵਨ ਵਿਖੇ ਪੇਸ਼ ਕੀਤਾ ਜਾਵੇਗਾ ਅਤੇ ਅਗਲੀ ਕਾਰਵਾਈ ਸ਼ੁਰੂ ਹੋ ਜਾਵੇਗੀ। ਸਹੁੰ ਚੁੱਕ ਸਮਾਗਮ ਵੀਰਵਾਰ ਯਾਨੀਕਿ ਭਲਕੇ ਹੋਏਗਾ।
ਹਰਿਆਣਾ ਵਿੱਚ ਭਾਜਪਾ ਨੂੰ 48 ਸੀਟਾਂ ਮਿਲੀਆਂ ਹਨ
ਹਰਿਆਣਾ ਵਿਧਾਨ ਸਭਾ ਚੋਣਾਂ 2024 ਵਿੱਚ, ਭਾਜਪਾ 48 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣ ਗਈ ਅਤੇ ਸਰਕਾਰ ਬਣਾਉਣ ਵਿੱਚ ਸਫਲ ਰਹੀ। ਇਸ ਦੇ ਨਾਲ ਹੀ ਕਾਂਗਰਸ ਨੂੰ 37 ਸੀਟਾਂ ਮਿਲੀਆਂ ਹਨ। ਇਨੈਲੋ ਨੂੰ ਦੋ ਅਤੇ ਆਜ਼ਾਦ ਉਮੀਦਵਾਰਾਂ ਨੂੰ ਤਿੰਨ ਸੀਟਾਂ ਮਿਲੀਆਂ ਹਨ। ਸਾਵਿਤਰੀ ਜਿੰਦਲ ਸਮੇਤ ਤਿੰਨੋਂ ਆਜ਼ਾਦ ਉਮੀਦਵਾਰਾਂ ਨੇ ਭਾਜਪਾ ਦਾ ਸਮਰਥਨ ਕੀਤਾ ਹੈ।
ਨਾਇਬ ਸਿੰਘ ਸੈਣੀ ਦਾ ਪ੍ਰਤੀਕਰਮ
ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਨਾਇਬ ਸਿੰਘ ਸੈਣੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ, "ਹਰਿਆਣਾ ਦੇ ਲੋਕਾਂ ਨੇ ਪੀਐਮ ਮੋਦੀ ਦੀਆਂ ਨੀਤੀਆਂ ਨੂੰ ਮਨਜ਼ੂਰੀ ਦਿੱਤੀ ਹੈ।" ਸੀਐਮ ਸੈਣੀ ਨੇ ਕਿਹਾ ਕਿ ਉਹ ਅੱਜ ਹੀ ਰਾਜਪਾਲ ਦੇ ਸਾਹਮਣੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਹਰਿਆਣਾ ਦੇ ਲੋਕਾਂ ਨੇ ਵਾਅਦਾ ਕੀਤਾ ਹੈ ਕਿ ਉਹ 2047 ਤੱਕ ਵਿਕਸਤ ਰਾਸ਼ਟਰ ਬਣਨ ਦੇ ਸੰਕਲਪ ਨੂੰ ਅੱਗੇ ਵਧਾਉਣ ਲਈ ਕੰਮ ਕਰਨਗੇ।