Nayab Singh Saini Oath Ceremony: ਨਾਇਬ ਸਿੰਘ ਸੈਣੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਅਨਿਲ ਵਿੱਜ ਬਣੇ ਮੰਤਰੀ, PM ਮੋਦੀ ਸਣੇ ਇਹ ਦਿੱਗਜ ਨੇਤਾ ਵੀ ਰਹੇ ਮੌਜੂਦ
ਭਾਜਪਾ ਆਗੂ ਨਾਇਬ ਸਿੰਘ ਸੈਣੀ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸੈਣੀ ਨੂੰ ਲਗਾਤਾਰ ਦੂਜੀ ਵਾਰ ਹਰਿਆਣਾ ਦਾ ਮੁੱਖ ਮੰਤਰੀ ਬਣਾਇਆ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਅਤੇ ਐਨਡੀਏ ਦੇ ਸੀਨੀਅਰ ਆਗੂ ਮੌਜੂਦ ਰਹੇ।
Nayab Singh Saini Oath Ceremony: ਨਾਇਬ ਸਿੰਘ ਸੈਣੀ ਨੇ ਵੀਰਵਾਰ ਯਾਨੀਕਿ 17 ਅਕਤੂਬਰ ਨੂੰ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਪੰਚਕੂਲਾ 'ਚ ਆਯੋਜਿਤ ਇਸ ਸਮਾਰੋਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ (BJP) ਦੀ ਚੋਟੀ ਦੀ ਲੀਡਰਸ਼ਿਪ ਤੋਂ ਇਲਾਵਾ ਰਾਸ਼ਟਰੀ ਜਮਹੂਰੀ ਗਠਜੋੜ (ਐੱਨ. ਡੀ. ਏ.) ਦੇ ਹੋਰ ਨੇਤਾ ਵੀ ਮੌਜੂਦ ਸਨ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਸੈਣੀ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।
ਸੈਣੀ ਦੀ ਕੈਬਨਿਟ 'ਚ ਸ਼ਾਮਿਲ ਹੋਏ ਇਹ ਆਗੂ
ਸੈਣੀ ਲਗਾਤਾਰ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਹਨ। ਇਸ ਦੌਰਾਨ ਸੈਣੀ ਦੀ ਕੈਬਨਿਟ ਦੇ ਮੈਂਬਰਾਂ ਨੂੰ ਵੀ ਸਹੁੰ ਚੁਕਾਈ ਗਈ। ਸਹੁੰ ਚੁੱਕ ਸਮਾਗਮ ਦੌਰਾਨ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮੌਜੂਦ ਸਨ।
ਭਾਜਪਾ ਦੇ ਸੀਨੀਅਰ ਆਗੂ ਅਨਿਲ ਵਿੱਜ ਨੇ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਪਹਿਲਾਂ ਵੀ ਅਨਿਲ ਵਿੱਜ ਹਰਿਆਣਾ ਦੇ ਗ੍ਰਹਿ ਮੰਤਰੀ ਦਾ ਅਹੁਦਾ ਸੰਭਾਲ ਚੁੱਕੇ ਹਨ। ਕ੍ਰਿਸ਼ਨ ਲਾਲ ਪੰਵਾਰ ਨੇ ਮੰਤਰੀ ਵਜੋਂ ਸਹੁੰ ਚੁੱਕੀ। ਪੰਵਾਰ ਛੇਵੀਂ ਵਾਰ ਵਿਧਾਇਕ ਚੁਣੇ ਗਏ ਹਨ। ਇਸ ਤੋਂ ਪਹਿਲਾਂ ਵੀ ਕ੍ਰਿਸ਼ਨ ਲਾਲ ਪੰਵਾਰ ਹਰਿਆਣਾ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ।
ਵਿਪੁਲ ਗੋਇਲ ਨੂੰ ਵੀ ਨਾਇਬ ਸਿੰਘ ਮੰਤਰੀ ਮੰਡਲ ਵਿੱਚ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਨੇ ਮੰਤਰੀ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ ਹੈ। ਇਸ ਵਾਰ ਗੋਇਲ ਨੇ ਫਰੀਦਾਬਾਦ ਤੋਂ ਵਿਧਾਨ ਸਭਾ ਚੋਣ ਜਿੱਤੀ ਹੈ। ਉਨ੍ਹਾਂ ਇੱਥੋਂ ਕਾਂਗਰਸ ਦੇ ਲਖਨ ਕੁਮਾਰ ਨੂੰ 48388 ਵੋਟਾਂ ਨਾਲ ਹਰਾਇਆ। ਵਿਪੁਲ ਗੋਇਲ ਮਨੋਹਰ ਲਾਲ ਖੱਟਰ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ।
61 ਸਾਲਾ ਅਰਵਿੰਦ ਸ਼ਰਮਾ 2024 ਵਿੱਚ ਗੋਹਾਨਾ ਵਿਧਾਨ ਸਭਾ ਤੋਂ ਵਿਧਾਇਕ ਚੁਣੇ ਗਏ ਹਨ। ਉਨ੍ਹਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ। ਗੋਹਾਣਾ ਤੋਂ ਅਰਵਿੰਦ ਸ਼ਰਮਾ ਨੇ ਕਾਂਗਰਸ ਦੇ ਜਗਬੀਰ ਸਿੰਘ ਮਲਿਕ ਨੂੰ 10429 ਵੋਟਾਂ ਨਾਲ ਹਰਾਇਆ। 2019 ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ, ਉਹ ਕਾਂਗਰਸ ਪਾਰਟੀ ਦੇ ਮੈਂਬਰ ਸਨ। ਸ਼ਰਮਾ 1996, 2004, 2009, 2019 ਵਿੱਚ ਚਾਰ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ।