ਮੁੰਬਈ: ਪਿਛਲੇ ਕੁਝ ਦਿਨਾਂ ਤੋਂ ਮਹਾਰਾਸ਼ਟਰ ਵਿੱਚ ਗਰਮ ਹੋਇਆ ਸਿਆਸੀ ਮਾਹੌਲ ਹਾਲੇ ਵੀ ਸ਼ਾਂਤ ਨਹੀਂ ਹੋਇਆ। ਕੁਝ ਦਿਨ ਪਹਿਲਾਂ ਭਾਜਪਾ ਨੇ ਰਾਸ਼ਟਰਵਾਦੀ ਕਾਂਗਗਸ ਪਾਰਟੀ (ਐਨਸੀਪੀ) ਦੇ ਨੇਤਾ ਅਜੀਤ ਪਵਾਰ ਨੂੰ ਨਾਲ ਲੈ ਕੇ ਸਰਕਾਰ ਬਣਾ ਲਈ ਸੀ। ਸੂਬੇ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਜਦਕਿ ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਸੀ।
ਹੁਣ ਸ਼ਿਵ ਸੈਨਾ, ਕਾਂਗਰਸ ਤੇ ਐਨਸੀਪੀ ਨੇ ਫੜਨਵੀਸ ਤੇ ਅਜੀਤ ਪਵਾਰ ਦੀ ਸਰਕਾਰ ਨੂੰ ਚੁਣੌਤੀ ਦੇਣ ਲਈ ਪਲਾਨ ਬੀ ਤਿਆਰ ਕੀਤਾ ਹੈ। ਇਸ ਪਲਾਨ ਤਹਿਤ ਜੇ ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਬਾਅਦ ਅਗਲੇ 24 ਘੰਟੇ ਵਿੱਚ ਵਿਸ਼ੇਸ਼ ਸੈਸ਼ਨ ਸੱਦ ਕੇ ਫ਼ਲੋਰ ਟੈਸਟ ਦਾ ਆਦੇਸ਼ ਨਹੀਂ ਮਿਲਦਾ ਤਾਂ ਤਿੰਨਾਂ ਪਾਰਟੀਆਂ ਨੇ ਆਪਣੇ ਵਿਧਾਇਕਾਂ ਦੀ ਰਾਜਪਾਲ ਸਾਹਮਣੇ ਪਰੇਡ ਕਰਾਉਣ ਦੀ ਤਿਆਰੀ ਹੈ।
ਐਨਸੀਪੀ ਵਿਧਾਇਕ ਦਲ ਦੇ ਨੇਤਾ ਜੈਯੰਤ ਪਟੇਲ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ, ਐਨਸੀਪੀ ਤੇ ਸ਼ਿਵ ਸੈਨਾ ਕੋਲ 162 ਵਿਧਾਇਕ ਹਨ। ਪਾਟਿਲ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਰਾਜਪਾਲ ਨੂੰ ਪੱਤਰ ਦਿੱਤਾ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਕੋਲ 162 ਵਿਧਾਇਕ ਹਨ।
ਇਸ ਦੌਰਾਨ ਅਜੀਤ ਪਵਾਰ ਦੇ ਚਾਚਾ ਤੇ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਕਿਹਾ ਹੈ ਕਿ ਮਹਾਰਾਸ਼ਟਰ ਵਿਚ ਸ਼ਿਵ ਸੈਨਾ, ਕਾਂਗਰਸ ਤੇ ਉਨ੍ਹਾਂ ਦੀ ਪਾਰਟੀ ਹੀ ਮਿਲ ਕੇ ਗਠਜੋੜ ਸਰਕਾਰ ਬਣਾਏਗੀ ਤੇ ਉਧਵ ਠਾਕਰੇ ਸੂਬੇ ਦੇ ਮੁੱਖ ਮੰਤਰੀ ਹੋਣਗੇ। ਅਜੀਤ ਪਵਾਰ ਦਾ ਫ਼ੈਸਲਾ ਪਾਰਟੀ ਦਾ ਫ਼ੈਸਲਾ ਨਹੀਂ, ਇਸ ਲਈ ਉਹ ਅਜੀਤ ਪਵਾਰ ਦਾ ਸਮਰਥਨ ਨਹੀਂ ਕਰ ਰਹੇ।
ਸ਼ਰਦ ਪਵਾਰ ਨੇ ਕਿਹਾ ਕਿ ਭਾਜਪਾ ਨਾਲ ਜਾ ਕੇ ਅਜੀਤ ਪਵਾਰ ਨੇ ਉਨ੍ਹਾਂ ਨੂੰ ਧੋਖਾ ਦਿੱਤਾ ਹੈ। ਅਜੀਤ ਪਵਾਰ ਨੂੰ ਐਨਸੀਪੀ ਤੋਂ ਬਰਖ਼ਾਸਤ ਕਰਨ ਦਾ ਫ਼ੈਸਲਾ ਪਾਰਟੀ ਪੱਧਰ 'ਤੇ ਲਿਆ ਜਾਵੇਗਾ ਤੇ ਉਹ ਪਾਰਟੀ ਦਾ ਹਰ ਫ਼ੈਸਲਾ ਪ੍ਰਵਾਨ ਕਰਨਗੇ। ਇਸ ਤੋਂ ਪਹਿਲਾਂ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਰਾਡ ਇਲਾਕੇ ਵਿੱਚ ਜਾ ਕੇ ਸੂਬੇ ਦੇ ਪਹਿਲੇ ਮੁੱਖ ਮੰਤਰੀ ਯਸ਼ਵੰਤ ਰਾਉ ਚਵਾਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਦਿੱਤੀ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮਹਾਰਾਸ਼ਟਰ ਦੀ ਸਿਆਸਤ ਵਿੱਚ ਉਸ ਸਮੇਂ ਹਲਚਲ ਪੈਦਾ ਹੋ ਗਈ ਸੀ ਜਦ 23 ਨਵੰਬਰ ਸਨਿੱਚਰਵਾਰ ਦੀ ਸਵੇਰ ਭਾਜਪਾ ਨੇਤਾ ਫੜਨਵੀਸ ਨੇ ਮੁੱਖ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ। ਇਸ ਤੋਂ ਪਹਿਲਾਂ ਸਨਿੱਚਰਵਾਰ ਦੀ ਸਵੇਰ ਸੂਬੇ ਵਿੱਚ ਲੱਗਾ ਰਾਸ਼ਟਰਪਤੀ ਸ਼ਾਸਨ ਨੂੰ ਖ਼ਤਮ ਕਰ ਦਿੱਤਾ ਗਿਆ ਸੀ।
ਮਹਾਰਾਸ਼ਟਰ ਦੀਆਂ 288 ਵਿਧਾਨਸਭਾ ਸੀਟਾਂ ਲਈ 21 ਅਕਟੂਬਰ ਨੂੰ ਵੋਟਾਂ ਪਈਆਂ ਸਨ ਅਤੇ 24 ਅਕਟੂਬਰ ਨੂੰ ਨਤੀਜੇ ਐਲਾਨ ਕਰ ਦਿੱਤੇ ਗਏ ਸਨ। ਇਨ੍ਹਾਂ ਨਤੀਜਿਆਂ ਵਿੱਚ ਭਾਜਪਾ-ਸ਼ਿਵਸੈਨਾ ਗਠਜੋੜ ਨੂੰ ਬਹੁਮਤ ਮਿਲ ਗਿਆ ਸੀ ਪਰ ਢਾਈ-ਢਾਈ ਸਾਲ ਦੇ ਮੁੱਖ ਮੰਤਰੀ ਦੇ ਮੁੱਦੇ 'ਤੇ ਦੋਹਾਂ ਪਾਰਟੀਆਂ ਵਿਚਾਲੇ ਸਹਿਮਤੀ ਨਹੀਂ ਬਣ ਸਕੀ ਸੀ ਜਿਸ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਫੜਨਵੀਸ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਸੂਬੇ ਵਿੱਚ ਕਿਸੇ ਵੀ ਪਾਰਟੀ ਦੀ ਸਰਕਾਰ ਨਾ ਬਣਦੀ ਵੇਖ ਕੇ ਰਾਜਪਾਲ ਨੇ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਸਿਫ਼ਾਰਸ਼ ਕਰ ਦਿੱਤੀ ਸੀ ਜਿਸ ਨੂੰ ਕੇਂਦਰੀ ਕੈਬਨਿਟ ਨੇ ਰਾਸ਼ਟਰਪਤੀ ਕੋਲ ਭੇਜ ਦਿੱਤਾ ਸੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਹ ਸਿਫ਼ਾਰਸ਼ ਪ੍ਰਵਾਨ ਕਰ ਲਈ ਸੀ ਜਿਸ ਤੋਂ ਬਾਅਦ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਗਾ ਦਿੱਤਾ ਗਿਆ ਸੀ।
ਮਹਾਰਾਸ਼ਟਰ ਸਿਆਸੀ ਵਿਵਾਦ: ਸ਼ਿਵ ਸੈਨਾ, ਐਨਸੀਪੀ ਤੇ ਕਾਂਗਰਸ ਨੇ ਬਣਾਇਆ ਪਲਾਨ ਬੀ
ਏਬੀਪੀ ਸਾਂਝਾ
Updated at:
25 Nov 2019 06:30 PM (IST)
ਪਿਛਲੇ ਕੁਝ ਦਿਨਾਂ ਤੋਂ ਮਹਾਰਾਸ਼ਟਰ ਵਿੱਚ ਗਰਮ ਹੋਇਆ ਸਿਆਸੀ ਮਾਹੌਲ ਹਾਲੇ ਵੀ ਸ਼ਾਂਤ ਨਹੀਂ ਹੋਇਆ। ਕੁਝ ਦਿਨ ਪਹਿਲਾਂ ਭਾਜਪਾ ਨੇ ਰਾਸ਼ਟਰਵਾਦੀ ਕਾਂਗਗਸ ਪਾਰਟੀ (ਐਨਸੀਪੀ) ਦੇ ਨੇਤਾ ਅਜੀਤ ਪਵਾਰ ਨੂੰ ਨਾਲ ਲੈ ਕੇ ਸਰਕਾਰ ਬਣਾ ਲਈ ਸੀ। ਸੂਬੇ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਜਦਕਿ ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਸੀ।
- - - - - - - - - Advertisement - - - - - - - - -