PUC Rule and Challan: ਜਿਨ੍ਹਾਂ ਸ਼ਹਿਰਾਂ ਵਿੱਚ ਪ੍ਰਦੂਸ਼ਣ ਜ਼ਿਆਦਾ ਹੁੰਦਾ ਹੈ, ਉੱਥੇ ਪਾਲਿਊਸ਼ਨ ਅੰਡਰ ਕੰਟਰੋਲ ਸਰਟੀਫਿਕੇਟ (PUC) ਹੋਣਾ ਲਾਜ਼ਮੀ ਹੁੰਦਾ ਹੈ। ਦਿੱਲੀ ਟ੍ਰੈਫਿਕ ਪੁਲਿਸ ਇਸ ਸਰਟੀਫਿਕੇਟ ਨੂੰ ਲੈ ਕੇ ਕਾਫੀ ਸਖ਼ਤ ਹੈ, ਜਿਸ ਕਾਰਨ ਸਖ਼ਤ ਚੈਕਿੰਗ ਕੀਤੀ ਜਾਂਦੀ ਹੈ। ਪੁਲਿਸ ਨੇ 4 ਮਹੀਨਿਆਂ ਵਿੱਚ 1 ਲੱਖ ਤੋਂ ਵੱਧ ਲੋਕਾਂ ਦੇ ਚਲਾਨ ਕੀਤੇ ਹਨ।


ਇਸ ਸਰਟੀਫਿਕੇਟ ਦਾ ਹੋਣਾ ਬਹੁਤ ਜ਼ਰੂਰੀ 
ਜੇਕਰ ਕਿਸੇ ਕੋਲ ਇਹ ਸਰਟੀਫਿਕੇਟ ਨਹੀਂ ਹੈ ਤਾਂ ਉਸ ਨੂੰ 10,000 ਰੁਪਏ ਦਾ ਚਲਾਨ ਕੱਟਿਆ ਜਾ ਸਕਦਾ ਹੈ। ਇਸ ਸਰਟੀਫਿਕੇਟ ਨੂੰ ਬਣਾਉਣ ਲਈ ਸਿਰਫ 100 ਰੁਪਏ ਦਾ ਖਰਚਾ ਆਉਂਦਾ ਹੈ। ਦਿੱਲੀ-ਐਨਸੀਆਰ ਵਿੱਚ ਪੀਯੂਸੀ ਸਰਟੀਫਿਕੇਟ ਹੋਣਾ ਬਹੁਤ ਜ਼ਰੂਰੀ ਹੈ। ਇਹ ਦਰਸਾਉਂਦਾ ਹੈ ਕਿ ਤੁਹਾਡੀ ਗੱਡੀ ਕਿੰਨਾ ਪ੍ਰਦੂਸ਼ਣ ਕਰ ਰਹੀ ਹੈ। ਟ੍ਰੈਫਿਕ ਪੁਲਿਸ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ 'ਤੇ ਨਜ਼ਰ ਰੱਖਦੀ ਹੈ।



ਇਹ ਸਰਟੀਫਿਕੇਟ ਉਦੋਂ ਹੀ ਜਾਰੀ ਕੀਤਾ ਜਾਂਦਾ ਹੈ, ਜਦੋਂ PUC ਕੇਂਦਰ 'ਤੇ ਚੈਕਿੰਗ ਦੌਰਾਨ ਵਾਹਨ ਤੈਅ ਸੀਮਾ ਦੇ ਅੰਦਰ ਪਾਇਆ ਜਾਂਦਾ ਹੈ। ਜੇਕਰ ਤੁਹਾਡੀ ਗੱਡੀ ਪ੍ਰਦੂਸ਼ਣ ਕਰਦੀ ਹੈ, ਤਾਂ ਵਾਹਨ ਦੀ ਮੁਰੰਮਤ ਜਾਂ ਟਿਊਨਿੰਗ ਦੀ ਲੋੜ ਹੁੰਦੀ ਹੈ। ਇੰਨਾ ਹੀ ਨਹੀਂ ਦਿੱਲੀ ਦੇ ਕਈ ਪੈਟਰੋਲ ਪੰਪਾਂ ਅਤੇ ਵਰਕਸ਼ਾਪਾਂ 'ਤੇ ਪ੍ਰਦੂਸ਼ਣ ਜਾਂਚ ਕੇਂਦਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।


ਇਸ ਐਕਟ ਦੇ ਤਹਿਤ ਕੱਟਿਆ ਜਾਵੇਗਾ ਚਲਾਨ
ਜੇਕਰ ਤੁਹਾਡੇ ਕੋਲ PUC ਸਰਟੀਫਿਕੇਟ ਨਹੀਂ ਹੈ ਜਾਂ ਇਸਦੀ ਮਿਆਦ ਪੁੱਗ ਗਈ ਹੈ ਤਾਂ ਮੋਟਰ ਵਹੀਕਲਜ਼ ਐਕਟ, 1988 ਦੀ ਧਾਰਾ 190 (2) ਦੇ ਤਹਿਤ ਤੁਹਾਡਾ ਚਲਾਨ ਜਾਰੀ ਕੱਟਿਆ ਜਾਵੇਗਾ। ਇਸ ਐਕਟ ਵਿੱਚ 10,000 ਰੁਪਏ ਜੁਰਮਾਨਾ ਜਾਂ 6 ਮਹੀਨੇ ਦੀ ਜੇਲ੍ਹ ਜਾਂ ਦੋਵਾਂ ਦੀ ਵਿਵਸਥਾ ਹੈ।



ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਪੀਯੂਸੀ ਨਾ ਹੋਣ 'ਤੇ ਗੱਡੀ ਦੇ ਮਾਲਕ ਦਾ ਲਾਇਸੈਂਸ 3 ਮਹੀਨਿਆਂ ਲਈ ਮੁਅੱਤਲ ਵੀ ਕੀਤਾ ਜਾ ਸਕਦਾ ਹੈ। ਜੇਕਰ ਪੀਯੂਸੀ ਸਰਟੀਫਿਕੇਟ ਹੋਣ ਦੇ ਬਾਵਜੂਦ ਵੀ ਵਾਹਨ ਜ਼ਿਆਦਾ ਪ੍ਰਦੂਸ਼ਣ ਪੈਦਾ ਕਰ ਰਿਹਾ ਹੈ, ਤਾਂ ਤੁਹਾਨੂੰ 7 ਦਿਨਾਂ ਦੇ ਅੰਦਰ ਨਵਾਂ ਪੀਯੂਸੀ ਸਰਟੀਫਿਕੇਟ ਲੈਣਾ ਹੋਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।