Sandeshkhali Violence: ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸੰਦੇਸ਼ਖਲੀ ਹਿੰਸਾ ਨੂੰ ਲੈ ਕੇ ਪੱਛਮੀ ਬੰਗਾਲ 'ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਿਫਾਰਿਸ਼ ਕੀਤੀ।


ਸੰਦੇਸ਼ਖਾਲੀ 'ਚ ਸਥਿਤੀ ਹਾਲੇ ਵੀ ਬਣੀ ਹੋਈ ਗੰਭੀਰ


ਇਸ ਤੋਂ ਪਹਿਲਾਂ, ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ, ਅਨੁਸੂਚਿਤ ਜਨਜਾਤੀ ਲਈ ਰਾਸ਼ਟਰੀ ਕਮਿਸ਼ਨ ਅਤੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਸਮੇਤ ਹੋਰ ਸੰਸਥਾਵਾਂ ਨੇ ਵੀ ਟੀਐਮਸੀ ਸ਼ਾਸਤ ਰਾਜ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਸਿਫਾਰਸ਼ ਕੀਤੀ ਸੀ। ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਪੀਟੀਆਈ ਨਾਲ ਗੱਲ ਕਰਦਿਆਂ ਸ਼ਰਮਾ ਨੇ ਕਿਹਾ ਕਿ ਪੱਛਮੀ ਬੰਗਾਲ ਦੇ ਸੰਦੇਸ਼ਖਾਲੀ ਵਿੱਚ ਸਥਿਤੀ ਅਜੇ ਵੀ ਬਹੁਤ ਗੰਭੀਰ ਬਣੀ ਹੋਈ ਹੈ।


ਉਨ੍ਹਾਂ ਕਿਹਾ, "ਸੰਦੇਸ਼ਖਾਲੀ ਕੋਈ ਇਕੱਲੀ ਘਟਨਾ ਨਹੀਂ ਹੈ। ਸੂਬੇ ਵਿੱਚ ਪਿਛਲੇ ਸਮੇਂ ਵਿੱਚ ਹਿੰਸਾ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਅਤੇ ਰਾਜ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ। ਇਸ ਲਈ, NCW ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਿਫ਼ਾਰਸ਼ ਕੀਤੀ ਹੈ।" ਸ਼ਰਮਾ ਨੇ ਕਿਹਾ ਕਿ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਸੂਬੇ ਦੀ ਸਥਿਤੀ ਤੋਂ ਜਾਣੂ ਹਨ ਅਤੇ ਇਸ 'ਤੇ ਕਰੀਬ ਤੋਂ ਨਜ਼ਰ ਰੱਖ ਰਹੇ ਹਨ।


ਇਹ ਵੀ ਪੜ੍ਹੋ: Punjab news: ਕਿਸਾਨ ਜਥੇਬੰਦੀਆਂ ਨੇ DC ਦਫ਼ਤਰ ਅੱਗੇ ਦਿੱਤਾ ਧਰਨਾ, ਆਪਣੀਆਂ ਮੰਗਾਂ ਨੂੰ ਪੂਰਾ ਕਰਨ ਦੀ ਆਖੀ ਗੱਲ


ਟੀਐਮਸੀ ਆਗੂ ਬਾਰੇ ਔਰਤਾਂ ਨੇ ਕੀਤਾ ਆਹ ਦਾਅਵਾ


ਸੰਦੇਸ਼ਖਾਲੀ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਦਾਅਵਾ ਕੀਤਾ ਹੈ ਕਿ ਟੀਐਮਸੀ ਨੇਤਾ ਸ਼ਾਜਹਾਨ ਸ਼ੇਖ ਅਤੇ ਉਨ੍ਹਾਂ ਦੇ "ਗੈਂਗ" ਨੇ ਉਨ੍ਹਾਂ ਨੂੰ "ਜਿਨਸੀ ਤੌਰ 'ਤੇ ਪਰੇਸ਼ਾਨ" ਕਰਨ ਤੋਂ ਇਲਾਵਾ ਜ਼ਮੀਨ ਦੇ ਵੱਡੇ ਹਿੱਸੇ 'ਤੇ ਜ਼ਬਰਦਸਤੀ ਕਬਜ਼ਾ ਕਰ ਲਿਆ ਹੈ।


ਦੱਸ ਦਈਏ ਕਿ ਸੰਦੇਸ਼ਖਾਲੀ ਵਿੱਚ ਔਰਤਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ ਅਤੇ ਔਰਤਾਂ ਵੀ ਕਾਫੀ ਪਰੇਸ਼ਾਨ ਹਨ ਅਤੇ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੀਆਂ ਹਨ। 


ਇਹ ਵੀ ਪੜ੍ਹੋ: 6 ਮਾਰਚ ਅਤੇ 10 ਮਾਰਚ ਲਈ ਕਿਸਾਨਾਂ ਦੀ ਕੀ ਹੈ ਯੋਜਨਾ ? ਜਾਣੋ