Bibhav Kumar Summon: ਰਾਸ਼ਟਰੀ ਮਹਿਲਾ ਕਮਿਸ਼ਨ (NCW) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਬਕਾ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਦੇ ਮਾਮਲੇ 'ਚ ਤਲਬ ਕੀਤਾ ਹੈ। ਮਹਿਲਾ ਕਮਿਸ਼ਨ ਨੇ ਵਿਭਵ ਕੁਮਾਰ ਨੂੰ ਭਲਕੇ ਯਾਨੀਕਿ ਸ਼ੁੱਕਰਵਾਰ 17 ਮਈ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਹੈ। 



ਵਿਭਵ ਕੁਮਾਰ ਵੱਲੋਂ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਕੀਤਾ ਗਿਆ ਸੀ


ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੁਖੀ ਰੇਖਾ ਸ਼ਰਮਾ ਨੇ ਮੰਗਲਵਾਰ ਯਾਨੀਕਿ 14 ਮਈ ਨੂੰ ਕਿਹਾ ਸੀ ਕਿ ਆਮ ਆਦਮੀ ਪਾਰਟੀ (AAP) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਇਸ ਮਾਮਲੇ ਵਿੱਚ ਆਪਣੀ ਆਵਾਜ਼ ਉਠਾਉਣੀ ਚਾਹੀਦੀ ਹੈ। ਦਰਅਸਲ, ਇਲਜ਼ਾਮ ਹੈ ਕਿ ਵਿਭਵ ਕੁਮਾਰ ਨੇ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ 'ਤੇ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਕੀਤਾ ਸੀ।


 






ਆਪ ਪਾਰਟੀ ਭਾਜਪਾ ਦੇ ਨਿਸ਼ਾਨੇ 'ਤੇ


ਪੂਰੇ ਮਾਮਲੇ ਨੂੰ ਲੈ ਕੇ ਭਾਜਪਾ 'ਆਪ' 'ਤੇ ਹਮਲਾ ਕਰ ਰਹੀ ਹੈ। ਹਾਲ ਹੀ 'ਚ 'ਆਪ' ਨੇਤਾ ਸੰਜੇ ਸਿੰਘ ਨੇ ਕਿਹਾ ਕਿ ਸਵਾਤੀ ਮਾਲੀਵਾਲ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਘਰ ਮਿਲਣ ਦੀ ਉਡੀਕ ਕਰ ਰਹੀ ਸੀ ਅਤੇ ਇਸ ਦੌਰਾਨ ਵਿਭਵ ਕੁਮਾਰ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਅਤੇ ਅਸੀਂ ਇਸ ਦੀ ਨਿੰਦਾ ਕਰਦੇ ਹਾਂ।


ਕੀ ਕਿਹਾ ਸੰਜੇ ਸਿੰਘ ਨੇ?


ਸੰਜੇ ਸਿੰਘ ਨੇ ਸਵਾਤੀ ਮਾਲੀਵਾਲ ਦੇ ਮਾਮਲੇ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਅੱਜ ਖੁਦ ਕਿਹਾ ਕਿ ਮਣੀਪੁਰ 'ਚ ਔਰਤਾਂ ਨਾਲ ਬਹੁਤ ਕੁਝ ਹੋਇਆ, ਪਰ ਪੀਐੱਮ ਮੋਦੀ ਚੁੱਪ ਰਹੇ। ਜਦੋਂ ਮਹਿਲਾ ਪਹਿਲਵਾਨ ਵਿਰੋਧ ਕਰ ਰਹੀਆਂ ਸਨ ਅਤੇ ਸਵਾਤੀ ਮਾਲੀਵਾਲ ਸਮਰਥਨ ਵਿੱਚ ਗਈ ਤਾਂ ਪੁਲਿਸ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ।


ਭਾਜਪਾ ਨੂੰ ਇਸ ਮਾਮਲੇ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ


ਸੰਜੇ ਸਿੰਘ ਨੇ ਅੱਗੇ ਕਿਹਾ ਕਿ 'ਆਪ' ਨੇ ਮਾਲੀਵਾਲ ਦੇ ਮਾਮਲੇ 'ਚ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ। ਅਜਿਹੇ 'ਚ ਭਾਜਪਾ ਨੂੰ ਇਸ ਮਾਮਲੇ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਪ੍ਰਧਾਨ ਮੰਤਰੀ ਮੋਦੀ ਨੂੰ ਬਾਕੀ ਸਾਰੇ ਮੁੱਦਿਆਂ 'ਤੇ ਜਵਾਬ ਦੇਣਾ ਚਾਹੀਦਾ ਹੈ।