ਦੇਸ਼ ਵਿੱਚ ਇੱਕ ਵਾਰ ਫਿਰ ਮੋਦੀ ਸਰਕਾਰ ਬਣਨ ਵਿੱਚ ਸਿਰਫ਼ 2 ਦਿਨ ਬਾਕੀ ਹਨ। ਨਵੀਂ ਕੇਂਦਰ ਸਰਕਾਰ ਦਾ ਸਹੁੰ ਚੁੱਕ ਸਮਾਗਮ 8 ਜੂਨ ਨੂੰ ਦਿੱਲੀ ਵਿੱਚ ਹੋਵੇਗਾ। ਮੋਦੀ ਇੱਕ ਵਾਰ ਫਿਰ PM ਬਣ ਸਕਦੇ ਹਨ।
ਮੋਦੀ ਸਰਕਾਰ 3.0 ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਬੁੱਧਵਾਰ ਸ਼ਾਮ ਨੂੰ ਹੋਈ NDA ਦੀ ਬੈਠਕ 'ਚ ਨਰੇਂਦਰ ਮੋਦੀ ਨੂੰ ਸਰਬਸੰਮਤੀ ਨਾਲ ਆਪਣਾ ਨੇਤਾ ਚੁਣ ਲਿਆ ਗਿਆ। 8 ਜੂਨ ਨੂੰ ਦੇਸ਼ ਵਿੱਚ ਇੱਕ ਵਾਰ ਫਿਰ ਐਨਡੀਏ ਦੀ ਸਰਕਾਰ ਬਣਨ ਜਾ ਰਹੀ ਹੈ। ਪ੍ਰਨਰੇਂਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ, ਇਸ ਨੂੰ ਇਤਿਹਾਸਕ ਮੰਨਿਆ ਜਾ ਰਿਹਾ ਹੈ।
ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੁੱਧਵਾਰ ਨੂੰ ਦਿੱਲੀ 'ਚ NDA ਦੇ ਹਲਕਿਆਂ ਦੀਆਂ ਕਈ ਬੈਠਕਾਂ ਹੋਈਆਂ, ਜਿਸ 'ਚ ਨਿਤੀਸ਼ ਅਤੇ ਚੰਦਰਬਾਬੂ ਨਾਇਡੂ ਨੇ ਵੀ ਬਿਨਾਂ ਸਮਾਂ ਬਰਬਾਦ ਕੀਤੇ ਜਲਦ ਹੀ ਸਰਕਾਰ ਬਣਾਉਣ 'ਤੇ ਜ਼ੋਰ ਦਿੱਤਾ। ਨਰੇਂਦਰ ਮੋਦੀ ਨੇ ਅਗਲੀ ਸਰਕਾਰ ਦੇ ਗਠਨ ਲਈ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਵੀ ਸੌਂਪ ਦਿੱਤਾ ਹੈ।
ਲੋਕ ਸਭਾ ਚੋਣਾਂ ਵਿੱਚ ਐਨਡੀਏ ਨੂੰ 293 ਅਤੇ ਇੰਡੀਆ ਗਠਜੋੜ ਨੂੰ 232 ਸੀਟਾਂ ਮਿਲੀਆਂ ਹਨ। ਭਾਜਪਾ ਨੇ ਇਕੱਲੇ ਹੀ 240 ਸੀਟਾਂ ਹਾਸਲ ਕੀਤੀਆਂ ਹਨ। ਜਨਾਦੇਸ਼ ਐਨਡੀਏ ਕੋਲ ਹੈ।
ਅਜੇ ਇਹ ਸਪੱਸ਼ਟ ਨਹੀਂ ਹੈ ਕਿ ਮੋਦੀ 3.0 ਸਰਕਾਰ ਵਿੱਚ ਕੌਣ ਮੰਤਰੀ ਬਣੇਗਾ। ਪਰ ਮੰਨਿਆ ਜਾ ਰਿਹਾ ਹੈ ਕਿ ਅਮੇਠੀ ਤੋਂ ਚੋਣ ਹਾਰ ਚੁੱਕੀ ਸਮ੍ਰਿਤੀ ਇਰਾਨੀ ਨੂੰ ਫਿਰ ਤੋਂ ਮੰਤਰੀ ਮੰਡਲ 'ਚ ਸ਼ਾਮਲ ਕੀਤਾ ਜਾ ਸਕਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ 'ਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਲਈ ਆਪਣੇ ਗੁਆਂਢੀ ਦੇਸ਼ਾਂ ਨੇਪਾਲ, ਭੂਟਾਨ, ਸ਼੍ਰੀਲੰਕਾ, ਬੰਗਲਾਦੇਸ਼ ਅਤੇ ਮਾਰੀਸ਼ਸ ਨੂੰ ਸੱਦਾ ਭੇਜਿਆ ਹੈ।
ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਇਸੇ ਗਠਜੋੜ ਨੂੰ ਲਗਾਤਾਰ ਤੀਜੀ ਵਾਰ ਫਤਵਾ ਮਿਲਿਆ ਹੈ। ਐਨਡੀ ਦੀ ਜਿੱਤ ਨੂੰ ਇਤਿਹਾਸਕ ਮੰਨਿਆ ਜਾ ਰਿਹਾ ਹੈ। ਜਵਾਹਰ ਲਾਲ ਨਹਿਰੂ ਤੋਂ ਬਾਅਦ ਨਰਿੰਦਰ ਮੋਦੀ ਦੂਜੇ ਨੇਤਾ ਹੋਣਗੇ ਜੋ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਪਰ ਨਹਿਰੂ ਨੂੰ ਤਿੰਨੋ ਵਾਰ ਪੂਰਣ ਬਹੁਮਤ ਮਿਲਿਆ ਸੀ। ਤਿੰਨੋ ਵਾਰ ਨਹਿਰੂ ਨੇ 350 ਤੋਂ ਵੱਧ ਸੀਟਾਂ ਹਾਸਲ ਕੀਤੀਆਂ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial