NEET-PG ਪ੍ਰੀਖਿਆ ਮੁਲਤਵੀ, ਭਲਕੇ ਹੋਣ ਵਾਲੀ ਸੀ Entrance Exam, ਜਲਦ ਹੋਵੇਗੀ ਨਵੀਂ ਤਰੀਕ ਦਾ ਐਲਾਨ
NEET-PG Exam: ਕੁੱਝ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੇ ਦੋਸ਼ਾਂ ਦੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ, ਸਿਹਤ ਮੰਤਰਾਲੇ ਨੇ ਮੈਡੀਕਲ ਵਿਦਿਆਰਥੀਆਂ ਲਈ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ ਦੁਆਰਾ ਆਯੋਜਿਤ NEET-PG ਦਾਖਲਾ
NEET-PG Exam: ਕੁੱਝ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੇ ਦੋਸ਼ਾਂ ਦੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ, ਸਿਹਤ ਮੰਤਰਾਲੇ ਨੇ ਮੈਡੀਕਲ ਵਿਦਿਆਰਥੀਆਂ ਲਈ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ ਦੁਆਰਾ ਆਯੋਜਿਤ NEET-PG ਦਾਖਲਾ ਪ੍ਰੀਖਿਆ ਦੀ ਪ੍ਰਕਿਰਿਆ ਦੀ ਮਜ਼ਬੂਤੀ ਦਾ ਮੁਲਾਂਕਣ ਕਰਨ ਦਾ ਫੈਸਲਾ ਕੀਤਾ ਹੈ।
NEET-PG ਦਾਖਲਾ ਪ੍ਰੀਖਿਆ ਨੂੰ ਮੁਲਤਵੀ ਕਰਨ ਦਾ ਫੈਸਲਾ
ਸਾਵਧਾਨੀ ਦੇ ਤੌਰ 'ਤੇ, ਕੱਲ੍ਹ ਯਾਨੀ 23 ਜੂਨ, 2024 ਨੂੰ ਹੋਣ ਵਾਲੀ NEET-PG ਦਾਖਲਾ ਪ੍ਰੀਖਿਆ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਪ੍ਰੀਖਿਆ ਦੀ ਨਵੀਂ ਤਰੀਕ ਜਲਦੀ ਹੀ ਨੋਟੀਫਾਈ ਕੀਤੀ ਜਾਵੇਗੀ। ਸਿਹਤ ਮੰਤਰਾਲੇ ਨੇ ਵਿਦਿਆਰਥੀਆਂ ਨੂੰ ਹੋਈ ਅਸੁਵਿਧਾ ਲਈ ਅਫਸੋਸ ਪ੍ਰਗਟ ਕੀਤਾ ਹੈ। ਮੰਤਰਾਲੇ ਨੇ ਕਿਹਾ ਹੈ ਕਿ ਇਹ ਫੈਸਲਾ ਵਿਦਿਆਰਥੀਆਂ ਦੇ ਸਰਵੋਤਮ ਹਿੱਤ ਅਤੇ ਪ੍ਰੀਖਿਆ ਪ੍ਰਕਿਰਿਆ ਦੀ ਪਵਿੱਤਰਤਾ ਨੂੰ ਬਣਾਈ ਰੱਖਣ ਲਈ ਲਿਆ ਗਿਆ ਹੈ।
ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਵੀ ਪ੍ਰੀਖਿਆ ਮੁਲਤਵੀ ਕਰਨ ਦੀ ਬੇਨਤੀ ਕੀਤੀ ਸੀ
NEET-UG ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ, ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕੇਂਦਰ ਸਰਕਾਰ ਨੂੰ 23 ਜੂਨ ਨੂੰ ਹੋਣ ਵਾਲੀ NEET-PG ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਅਪੀਲ ਕੀਤੀ ਸੀ। ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸ਼ਸ਼ੀ ਥਰੂਰ ਨੇ ਉੱਤਰੀ ਭਾਰਤ ਵਿੱਚ ਚੱਲ ਰਹੀ ਭਿਆਨਕ ਗਰਮੀ ਦਾ ਵੀ ਹਵਾਲਾ ਦਿੱਤਾ ਸੀ।
NEET-UG ਪ੍ਰੀਖਿਆ ਕਦੋਂ ਹੋਵੇਗੀ?
1,563 ਉਮੀਦਵਾਰਾਂ ਲਈ NEET-UG ਮੁੜ-ਪ੍ਰੀਖਿਆ ਐਤਵਾਰ, 23 ਜੂਨ ਨੂੰ ਕਰਵਾਈ ਜਾਵੇਗੀ। ਪ੍ਰੀਖਿਆ ਦਾ ਆਯੋਜਨ ਕਰਦੇ ਸਮੇਂ, ਨੈਸ਼ਨਲ ਟੈਸਟਿੰਗ ਏਜੰਸੀ (NTA) ਅਤੇ ਕੇਂਦਰੀ ਸਿੱਖਿਆ ਮੰਤਰਾਲੇ ਦੇ ਅਧਿਕਾਰੀ ਪ੍ਰੀਖਿਆ ਕੇਂਦਰਾਂ 'ਤੇ ਮੌਜੂਦ ਰਹਿਣਗੇ।
ਇਸ ਮਾਮਲੇ 'ਤੇ ਵੱਖ-ਵੱਖ ਪਟੀਸ਼ਨਾਂ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ 18 ਜੂਨ ਨੂੰ ਕਿਹਾ ਸੀ ਕਿ ਜੇਕਰ ਪ੍ਰੀਖਿਆ ਦੇ ਆਯੋਜਨ 'ਚ ਕਿਸੇ ਦੀ ਵੀ '0.001 ਫੀਸਦੀ ਲਾਪਰਵਾਹੀ' ਹੁੰਦੀ ਹੈ ਤਾਂ ਉਸ ਨਾਲ ਪੂਰੀ ਤਰ੍ਹਾਂ ਨਿਪਟਿਆ ਜਾਣਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI