ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਪਾਰਟੀ ਪ੍ਰਧਾਨ ਨਿਤਿਨ ਨਵੀਨ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।

Punjab News: ਪੰਜਾਬ ਅਤੇ ਕੇਂਦਰ ਦੀ ਸਿਆਸਤ 'ਚ ਚੋਣਾਂ ਤੋਂ ਪਹਿਲਾਂ ਕਾਫੀ ਭੱਖੀ ਹੋਈ ਨਜ਼ਰ ਆ ਰਹੀ ਹੈ, ਜਿੱਥੇ ਪੰਜਾਬ ਵਿੱਚ ਕਾਂਗਰਸ ਵਿੱਚ ਫੇਰਬਦਲ 'ਤੇ ਕਾਫੀ ਚਰਚਾ ਛਿੜੀ ਰਹੀ। ਹੁਣ ਉੱਥੇ ਹੀ ਭਾਜਪਾ ਦੀ ਕੇਂਦਰੀ ਟੀਮ ਵਿੱਚ ਫੇਰਬਦਲ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ। ਦੱਸ ਦਈਏ ਕਿ ਇਨ੍ਹਾਂ ਅਟਕਲਾਂ ਵਿਚਕਾਰ ਪਾਰਟੀ ਪ੍ਰਧਾਨ ਨਿਤਿਨ ਨਵੀਨ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਸੂਤਰਾਂ ਅਨੁਸਾਰ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਵੀ ਸ਼ਾਹ ਦੀ ਰਿਹਾਇਸ਼ 'ਤੇ ਲਗਭਗ ਤਿੰਨ ਘੰਟੇ ਚੱਲੀ ਮੀਟਿੰਗ ਵਿੱਚ ਮੌਜੂਦ ਸਨ। ਹਾਲਾਂਕਿ ਮੀਟਿੰਗ ਬਾਰੇ ਕੋਈ ਅਧਿਕਾਰਤ ਵੇਰਵਾ ਜਾਰੀ ਨਹੀਂ ਕੀਤਾ ਗਿਆ ਪਰ ਭਾਜਪਾ ਦੇ ਨਵੇਂ ਰਾਸ਼ਟਰੀ ਅਹੁਦੇਦਾਰਾਂ ਦੇ ਗਠਨ ਸਣੇ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ।
ਸੂਤਰਾਂ ਦਾ ਕਹਿਣਾ ਹੈ ਕਿ ਜਨਵਰੀ ਵਿੱਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਬਣੇ ਨਵੀਨ ਦੀ ਅਗਵਾਈ ਵਾਲੀ ਨਵੀਂ ਭਾਜਪਾ ਕੇਂਦਰੀ ਟੀਮ ਵਿੱਚ "ਸੀਨੀਅਰ ਅਤੇ ਨੌਜਵਾਨ ਆਗੂ" ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਅਹੁਦਿਆਂ 'ਤੇ ਬੈਠੇ ਕੁਝ ਆਗੂਆਂ ਨੂੰ ਵੀ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਦਿੱਤੀਆਂ ਜਾ ਸਕਦੀਆਂ ਹਨ। ਸੂਤਰਾਂ ਨੇ ਕਿਹਾ ਕਿ ਨਵੀਂ ਭਾਜਪਾ ਕੇਂਦਰੀ ਟੀਮ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਆਗੂਆਂ ਦੇ ਨਾਵਾਂ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ।
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਜਿਸ ਨੂੰ ਲੈਕੇ ਸਾਰੀਆਂ ਪਾਰਟੀਆਂ ਨੇ ਆਪਣਾ ਦਬਦਬਾ ਕਾਇਮ ਕਰਨ ਲਈ ਪੂਰਾ ਜੋਰ ਲਾਇਆ ਹੈ। ਉੱਥੇ ਹੀ ਇਸ ਵਾਰ ਭਾਜਪਾ ਪੰਜਾਬ ਵਿੱਚ ਆਪਣੀ ਜਗ੍ਹਾ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਕਈ ਨਿਯੁਕਤੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਕਈ ਪਲਾਨ ਵੀ ਬਣਾਏ ਜਾ ਰਹੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ
















