ਨਵੀਂ ਦਿੱਲੀ: ਪੁਸ਼ਕਰ ਸਿੰਘ ਧਾਮੀ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ। ਪੁਸ਼ਕਰ ਸਿੰਘ ਧਾਮੀ ਕੁਮਾਉਂ ਖੇਤਰ ਦੇ ਖਤੀਮਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਹਨ। ਉਹ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ। ਧਾਮੀ ਸਾਬਕਾ ਸੀਐਮ ਭਗਤ ਸਿੰਘ ਕੋਸ਼ਯਾਰੀ ਨੂੰ ਦੇ ਓਐਸਡੀ ਰਹੇ ਹਨ। ਨਾਲ ਹੀ ਦੱਸ ਦਈਏ ਕਿ ਧਾਮੀ ਸੰਘ ਦੇ ਵੀ ਨੇੜੇ ਮੰਨੇ ਜਾਂਦੇ ਹਨ। ਸਾਬਕਾ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਪੁਸ਼ਕਰ ਸਿੰਘ ਧਾਮੀ ਦੇ ਨਾਂ ਦਾ ਐਲਾਨ ਕੀਤਾ। ਉਨ੍ਹਾਂ ਨੇ ਧਾਮੀ ਦਾ ਸਵਾਗਤ ਮਾਲਾ ਪਾ ਕੇ ਕੀਤਾ।


ਦੱਸ ਦਈਏ ਕਿ ਪੁਸ਼ਕਰ ਸਿੰਘ ਧਾਮੀ ਖਤੀਮਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਖਤੀਮਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਪਿਥੌਰਾਗੜ ਦੇ ਟੁੰਡੀ ਪਿੰਡ ਵਿੱਚ ਜੰਮੇ। ਉਹ ਭਾਜਪਾ ਯੁਵਾ ਮੋਰਚੇ ਦੇ ਸੂਬਾ ਪ੍ਰਧਾਨ ਰਹਿ ਚੁੱਕੇ ਹਨ। ਕਾਲਜ ਦੇ ਦਿਨਾਂ ਵਿਚ ਹੀ ਉਹ ਏਬੀਵੀਪੀ ਵਿਚ ਸ਼ਾਮਲ ਹੋਏ।


ਤੀਰਥ ਸਿੰਘ ਰਾਵਤ ਦੇ ਉੱਤਰਾਖੰਡ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸ਼ੁੱਕਰਵਾਰ ਨੂੰ ਉਤਰਾਖੰਡ ਭਾਰਤੀ ਜਨਤਾ ਪਾਰਟੀ ਦੀ ਵਿਧਾਇਕ ਦਲ ਦੀ ਬੈਠਕ ਅੱਜ ਹੋਈ। ਜਿਸ ਵਿਚ ਨਵੇਂ ਨੇਤਾ ਦੀ ਚੋਣ ਕੀਤੀ ਗਈ। ਸਾਬਕਾ ਸੀਐਮ ਰਾਵਤ ਨੇ ਸ਼ੁੱਕਰਵਾਰ ਰਾਤ 11 ਵਜੇ ਤੋਂ ਬਾਅਦ ਰਾਜਪਾਲ ਬੇਬੀ ਰਾਣੀ ਮੌਰਿਆ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਉਨ੍ਹਾਂ ਨੂੰ ਬੁੱਧਵਾਰ ਨੂੰ ਭਾਜਪਾ ਦੀ ਚੋਟੀ ਦੀ ਲੀਡਰਸ਼ਿਪ ਨੇ ਦਿੱਲੀ ਬੁਲਾਇਆ ਸੀ। ਉਨ੍ਹਾਂ ਨੇ ਦਿੱਲੀ ਤੋਂ ਵਾਪਸ ਆਉਣ ਤੋਂ ਬਾਅਦ ਆਪਣਾ ਅਸਤੀਫਾ ਸੌਂਪਿਆ।


ਵਿਧਾਇਕ ਦਲ ਦੀ ਬੈਠਕ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਦੁਪਹਿਰ 3 ਵਜੇ ਸ਼ੁਰੂ ਹੋਈ, ਜਿਸ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਭਾਜਪਾ ਦੇ ਜਨਰਲ ਸਕੱਤਰ ਅਤੇ ਉੱਤਰਾਖੰਡ ਦੇ ਇੰਚਾਰਜ ਦੁਸ਼ਯੰਤ ਗੌਤਮ ਕੇਂਦਰੀ ਨਿਗਰਾਨ ਵਜੋਂ ਸ਼ਾਮਲ ਹੋਏ। ਪ੍ਰਦੇਸ਼ ਭਾਜਪਾ ਪ੍ਰਧਾਨ ਮਦਨ ਕੌਸ਼ਿਕ ਨੇ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਸ਼ਨੀਵਾਰ ਦੀ ਬੈਠਕ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਸੀ।


ਇਹ ਵੀ ਪੜ੍ਹੋ: ISRO VSSC Admit Card: ਇਸਰੋ ਵੀਐਸਐਸਸੀ ਦਾਖਲਾ ਕਾਰਡ 2021 ਜਾਰੀ, 14 ਜੁਲਾਈ ਨੂੰ ਕਈ ਅਸਾਮੀਆਂ ਲਈ ਪ੍ਰੀਖਿਆ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904