ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਕੋਰੋਨਾ ਦੀ ਨਵੀਂ ਲਹਿਰ ਨੇ ਮਚਾਈ ਹਾਹਾਕਾਰ, ਯੂਕੇ ਤੋਂ ਉਡਾਣਾਂ ਤੁਰੰਤ ਰੋਕੀਆਂ ਜਾਣ: ਕੇਜਰੀਵਾਲ
ਕੋਰੋਨਾਵਾਇਰਸ ਦਾ ਕਹਿਰ ਅਜੇ ਵੀ ਜਾਰੀ ਹੈ। ਕਈ ਦੇਸ਼ਾਂ ਵਿੱਚ ਕੋਰੋਨਾ ਇੱਕ ਵਾਰ ਫਿਰ ਜ਼ੋਰ ਮਾਰ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬ੍ਰਿਟੇਨ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਤੇ ਤੁਰੰਤ ਰੋਕ ਲਾਈ ਜਾਵੇ।
![ਕੋਰੋਨਾ ਦੀ ਨਵੀਂ ਲਹਿਰ ਨੇ ਮਚਾਈ ਹਾਹਾਕਾਰ, ਯੂਕੇ ਤੋਂ ਉਡਾਣਾਂ ਤੁਰੰਤ ਰੋਕੀਆਂ ਜਾਣ: ਕੇਜਰੀਵਾਲ New Corona wave, flights from UK should be stopped immediately: Kejriwal ਕੋਰੋਨਾ ਦੀ ਨਵੀਂ ਲਹਿਰ ਨੇ ਮਚਾਈ ਹਾਹਾਕਾਰ, ਯੂਕੇ ਤੋਂ ਉਡਾਣਾਂ ਤੁਰੰਤ ਰੋਕੀਆਂ ਜਾਣ: ਕੇਜਰੀਵਾਲ](https://static.abplive.com/wp-content/uploads/sites/5/2020/11/28141842/kejriwal.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਕੋਰੋਨਾਵਾਇਰਸ ਦਾ ਕਹਿਰ ਅਜੇ ਵੀ ਜਾਰੀ ਹੈ। ਕਈ ਦੇਸ਼ਾਂ ਵਿੱਚ ਕੋਰੋਨਾ ਇੱਕ ਵਾਰ ਫਿਰ ਜ਼ੋਰ ਮਾਰ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬ੍ਰਿਟੇਨ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਤੇ ਤੁਰੰਤ ਰੋਕ ਲਾਈ ਜਾਵੇ। ਮੁੱਖ ਮੰਤਰੀ ਕੇਜਰੀਵਾਲ ਨੇ ਇਹ ਟਵੀਟ ਬ੍ਰਿਟੇਨ ਵਿੱਚ ਕੋਰੋਨਾ ਦੀ ਨਵੀਂ ਲਹਿਰ ਮਗਰੋਂ ਕੀਤਾ ਹੈ। ਇਸ ਨਵੀਂ ਕੋਰੋਨਾ ਲਹਿਰ ਨੂੰ ਇੱਕ ਵੱਡੀ ਜੋਖ਼ਮ ਮੰਨਿਆ ਜਾ ਰਿਹਾ ਹੈ।
ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕੀਤਾ, "ਬ੍ਰਿਟੇਨ ਵਿੱਚ ਕੋਰੋਨਾ ਦੇ ਨਵੀਂ ਲਹਿਰ ਦਾ ਪਤਾ ਲੱਗਿਆ ਹੈ ਜੋ ਕਿ ਇੱਕ ਸੁਪਰ ਸਪਰੈਡਰ ਹੈ। ਮੈਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਯੂਕੇ ਤੋਂ ਸਾਰੀਆਂ ਉਡਾਣਾਂ ਉੱਤੇ ਤੁਰੰਤ ਪਾਬੰਦੀ ਲਗਾਈ ਜਾਵੇ।"
ਯੂਕੇ ਵਿੱਚ, ਕੋਰੋਨਾਵਾਇਰਸ ਦੇ ਨਵੀਂ ਲਹਿਰ ਨਾਲ ਵਾਇਰਸ ਦੀ ਦਰ ਅਚਾਨਕ ਵੱਧ ਗਈ ਹੈ। ਇਸ ਦੇ ਮੱਦੇਨਜ਼ਰ, ਐਤਵਾਰ ਤੋਂ ਲੌਕਡਾਊਨ ਨੂੰ ਸਖ਼ਤ ਪਾਬੰਦੀਆਂ ਨਾਲ ਲਾਗੂ ਕੀਤਾ ਗਿਆ ਹੈ। ਮੌਜੂਦਾ ਸਮੇਂ 'ਚ, ਬੈਲਜੀਅਮ ਅਤੇ ਨੀਦਰਲੈਂਡਜ਼ ਨੇ ਅਚਾਨਕ ਕੋਰੋਨਾ ਵਾਇਰਸ ਦੀ ਦਰ ਵੱਧਣ ਕਾਰਨ ਯੂਕੇ ਤੋਂ ਆਉਣ ਵਾਲੀਆਂ ਉਡਾਣਾਂ ਮੁਅੱਤਲ ਕਰ ਦਿੱਤੀਆਂ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)