G20 Summit 2023: ਜੀ-20 ਸੰਮੇਲਨ 'ਚ ਨਵੀਂ ਦਿੱਲੀ ਦੇ ਘੋਸ਼ਣਾਪੱਤਰ ਨੂੰ ਮਿਲੀ ਮਨਜ਼ੂਰੀ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ Thank You
G20 Summit Delhi: ਜੀ-20 ਸੰਮੇਲਨ ਦਾ ਆਯੋਜਨ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ 'ਚ ਕੀਤਾ ਜਾ ਰਿਹਾ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ, ਬ੍ਰਿਟੇਨ ਦੇ ਪੀਐਮ ਸਮੇਤ ਦੁਨੀਆ ਭਰ ਦੇ ਕਈ ਸੀਨੀਅਰ ਨੇਤਾ ਇਸ ਵਿੱਚ ਹਿੱਸਾ ਲੈ ਰਹੇ ਹਨ।
New Delhi G20 Leaders Summit Declaration: ਦਿੱਲੀ ਦੇ ਪ੍ਰਗਤੀ ਮੈਦਾਨ 'ਚ ਜੀ-20 ਸੰਮੇਲਨ ਚੱਲ ਰਿਹਾ ਹੈ। ਕਾਨਫਰੰਸ ਦੇ ਪਹਿਲੇ ਦਿਨ ਸ਼ਨੀਵਾਰ (9 ਸਤੰਬਰ) ਨੂੰ ਨਵੀਂ ਦਿੱਲੀ ਵਿੱਚ ਜੀ-20 ਸਾਂਝੇ ਐਲਾਨਨਾਮੇ ਨੂੰ ਮਨਜ਼ੂਰੀ ਦਿੱਤੀ ਗਈ। ਸੰਮੇਲਨ ਦੇ ਦੂਜੇ ਸੈਸ਼ਨ 'ਚ ਇਸ ਦਾ ਐਲਾਨ ਕਰਦੇ ਹੋਏ ਪੀਐੱਮ ਮੋਦੀ ਨੇ ਜੀ-20 ਸ਼ੇਰਪਾ, ਮੰਤਰੀਆਂ ਅਤੇ ਸਾਰੇ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ''ਇੱਕ ਚੰਗੀ ਖ਼ਬਰ ਮਿਲੀ ਹੈ ਕਿ ਸਾਡੀ ਟੀਮ ਦੀ ਸਖ਼ਤ ਮਿਹਨਤ ਅਤੇ ਤੁਹਾਡੇ ਸਾਰਿਆਂ ਦੇ ਸਹਿਯੋਗ ਕਾਰਨ ਜੀ-20 ਨੇਤਾਵਾਂ ਦੇ ਸੰਮੇਲਨ ਦੇ ਐਲਾਨ 'ਤੇ ਇੱਕ ਸਮਝੌਤਾ ਹੋਇਆ ਹੈ। ਮੇਰਾ ਪ੍ਰਸਤਾਵ ਹੈ ਕਿ ਲੀਡਰਸ ਡਿਕਲੈਰੇਸ਼ਨ ਨੂੰ ਵੀ ਅਪਨਾਇਆ ਜਾਵੇ। ਮੈਂ ਵੀ ਇਸ ਡਿਕਲੈਰੇਸ਼ਨ ਨੂੰ ਅਪਨਾਉਣ ਦਾ ਐਲਾਨ ਕਰਦਾ ਹਾਂ।"
ਇਨ੍ਹਾਂ ਮੁੱਦਿਆਂ ਉੱਤੇ ਕੇਂਦਰਿਤ ਹੈ ਦਿੱਲੀ ਜੀ20 ਐਲਾਨ ਪੱਤਰ
ਘੋਸ਼ਣਾ ਪੱਤਰ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ, ਜੀ-20 ਸ਼ੇਰਪਾ ਅਮਿਤਾਭ ਕਾਂਤ ਨੇ ਐਕਸ ਉੱਤੇ ਪੋਸਟ ਕਰ ਕੇ ਲਿਖਿਆ, "ਨਵੀਂ ਦਿੱਲੀ ਜੀ20 ਐਲਾਨ ਪੱਤਰ ਮਜ਼ਬੂਤ, ਟਿਕਾਊ, ਸੰਤੁਲਤ ਤੇ ਸਮਾਵੇਸ਼ੀ ਵਿਕਾਸ, ਐਸਡੀਜੀ ਉੱਤੇ ਵਿਕਾਸ ਵਿੱਚ ਤੇਜ਼ੀ ਲਾਉਣ, ਚੰਗੇ ਭਵਿੱਖ ਦੇ ਲਈ ਤੇ ਵਿਕਾਸ ਲਈ, 21ਵੀਂ ਸਦੀ ਲਈ ਬਹੁਪੱਖੀ ਸੰਸਥਾਵਾਂ ਤੇ ਬਹੁਪੱਖੀ ਬਹੁ-ਪੱਖੀਵਾਦ ਨੂੰ ਮੁੜ ਸੁਰਜੀਤ ਕਰਨ 'ਤੇ ਧਿਆਨ ਕੇਂਦ੍ਰਤ ਕਰਦਾ ਹੈ।"
#WATCH | G-20 in India: PM Narendra Modi says, " I have received good news. Due to the hard work of our team, consensus has been built on New Delhi G20 Leaders' Summit Declaration. My proposal is to adopt this leadership declaration. I announce to adopt this declaration. On this… pic.twitter.com/7mfuzP0qz9
— ANI (@ANI) September 9, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ