Breaking News: ਅੰਤਰਰਾਸ਼ਟਰੀ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਕੋਰੋਨਾ ਕੇਸਾਂ 'ਚ ਆਈ ਕਮੀ ਦੇ ਮੱਦੇਨਜ਼ਰ ਲਿਆ ਫੈਸਲਾ
ਦੇਸ਼ ਵਿੱਚ ਹੁਣ ਕੋਰੋਨਾ ਦੀ ਰਫ਼ਤਾਰ ਹੌਲੀ ਹੁੰਦੀ ਜਾ ਰਹੀ ਹੈ। ਹਰ ਰੋਜ਼ ਸਾਹਮਣੇ ਆ ਰਹੇ ਕੋਰੋਨਾ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਇਸੇ ਨੂੰ ਦੇਖਦੇ ਹੋਏ ਕੇਂਦਰੀ ਸਿਹਤ ਮੰਤਰਾਲੇ ਨੇ ...
ਨਵੀਂ ਦਿੱਲੀ: ਦੇਸ਼ ਵਿੱਚ ਹੁਣ ਕੋਰੋਨਾ ਦੀ ਰਫ਼ਤਾਰ ਹੌਲੀ ਹੁੰਦੀ ਜਾ ਰਹੀ ਹੈ। ਹਰ ਰੋਜ਼ ਸਾਹਮਣੇ ਆ ਰਹੇ ਕੋਰੋਨਾ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਇਸੇ ਨੂੰ ਦੇਖਦੇ ਹੋਏ ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਅੰਤਰਰਾਸ਼ਟਰੀ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ 14 ਫਰਵਰੀ ਤੋਂ ਲਾਗੂ ਹੋਣਗੇ।
Ministry of Health issues revised guidelines for international arrivals, to come in effect from 14th Feb
— ANI (@ANI) February 10, 2022
The demarcation of countries ‘at-risk’ & other countries removed.
Recommends 14 days self-monitoring post-arrival as against 7 days home quarantine as was mandated earlier. pic.twitter.com/oPJBKwCkak
ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਭਾਰਤ ਦੀ ਯਾਤਰਾ ਕਰਨ ਵਾਲਿਆਂ ਨੂੰ ਨਿਰਧਾਰਤ ਯਾਤਰਾ ਤੋਂ ਪਹਿਲਾਂ ਹਵਾਈ ਸੁਵਿਧਾ ਪੋਰਟਲ (https://www.newdelhiairport.in/airsuvidha/apho-registration) 'ਤੇ ਸਵੈ-ਘੋਸ਼ਣਾ ਫਾਰਮ ਵਿੱਚ ਪੂਰੀ ਅਤੇ ਤੱਥਾਂ ਦੀ ਜਾਣਕਾਰੀ ਜਮ੍ਹਾਂ ਕਰਾਉਣੀ ਪੈਣੀ ਹੈ। ਇਸ ਦੇ ਨਾਲ ਹੀ ਯਾਤਰੀਆਂ ਨੂੰ ਪਿਛਲੇ 14 ਦਿਨਾਂ ਦੀ ਯਾਤਰਾ ਦਾ ਵੇਰਵਾ ਵੀ ਦੇਣਾ ਹੋਵੇਗਾ।
ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ, High Risk ਤੇ ਹੋਰ ਦੇਸ਼ਾਂ ਦੀ ਕੋਈ ਹੱਦਬੰਦੀ ਨਹੀਂ ਹੋਵੇਗੀ। ਇਸ ਤੋਂ ਇਲਾਵਾ ਦੇਸ਼ ਵਿਚ ਆਉਣ ਤੋਂ ਬਾਅਦ 14 ਦਿਨਾਂ ਦੀ ਸਵੈ-ਨਿਗਰਾਨੀ ਅਤੇ ਸਵੈ-ਜਾਂਚ ਦੀ ਵੀ ਹਦਾਇਤ ਦਿੱਤੀ ਗਈ ਹੈ । ਜਦੋਂ ਕਿ ਪਹਿਲਾਂ ਸੱਤ ਦਿਨਾਂ ਲਈ ਹੋਮ ਕੁਆਰੰਟੀਨ ਲਾਜ਼ਮੀ ਸੀ।
ਦਸ ਦਈਏ ਕਿ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਦੇ ਗ੍ਰਾਫ 'ਚ ਲਗਾਤਾਰ ਕਮੀ ਦੇਖਣ ਨੂੰ ਮਿਲ ਰਹੀ ਹੈ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 67,084 ਨਵੇਂ ਕੇਸ ਦਰਜ ਕੀਤੇ ਗਏ ਅਤੇ 24 ਘੰਟੇ 'ਚ 1241 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 4 ਪ੍ਰਤੀਸ਼ਤ ਹੈ। ਕੱਲ੍ਹ ਦੇ ਮੁਕਾਬਲੇ ਅੱਜ 6 ਫੀਸਦੀ ਘੱਟ ਕੇਸ ਦਰਜ ਹੋਏ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904