ਨਵੀਂ ਦਿੱਲੀ: ਦੇਸ਼ ਵਿੱਚ ਹੁਣ ਕੋਰੋਨਾ ਦੀ ਰਫ਼ਤਾਰ ਹੌਲੀ ਹੁੰਦੀ ਜਾ ਰਹੀ ਹੈ। ਹਰ ਰੋਜ਼ ਸਾਹਮਣੇ ਆ ਰਹੇ ਕੋਰੋਨਾ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਇਸੇ ਨੂੰ ਦੇਖਦੇ ਹੋਏ ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਅੰਤਰਰਾਸ਼ਟਰੀ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ 14 ਫਰਵਰੀ ਤੋਂ ਲਾਗੂ ਹੋਣਗੇ।


 











ਦਸ ਦਈਏ ਕਿ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਦੇ ਗ੍ਰਾਫ 'ਚ  ਲਗਾਤਾਰ ਕਮੀ ਦੇਖਣ ਨੂੰ ਮਿਲ ਰਹੀ ਹੈ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 67,084 ਨਵੇਂ ਕੇਸ ਦਰਜ ਕੀਤੇ ਗਏ ਅਤੇ 24 ਘੰਟੇ 'ਚ 1241 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਹੁਣ 4 ਪ੍ਰਤੀਸ਼ਤ ਹੈ। ਕੱਲ੍ਹ ਦੇ ਮੁਕਾਬਲੇ ਅੱਜ 6 ਫੀਸਦੀ ਘੱਟ ਕੇਸ ਦਰਜ ਹੋਏ ਹਨ।