ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਲਈ ਦੋ ਹੈਕਟੇਅਰ ਤਕ ਰਾਈਡਰ ਖ਼ਤਮ ਕਰ ਯੋਜਨਾ ‘ਚ ਲਾਭਪਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਕਿਸਾਨ ਸਨਮਾਨ ਨਿਧੀ ਉਨ੍ਹਾਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਸੀ ਜਿਨ੍ਹਾਂ ਕੋਲ ਦੋ ਹੈਕਟੇਅਰ ਤੋਂ ਜ਼ਿਆਦਾ ਜ਼ਮੀਨ ਨਹੀਂ ਹੈ। ਲੋਕ ਸਭਾ ਚੋਣਾਂ ਦੌਰਾਨ ਪੀਐਮ ਨੇ ਇਸ ਰਾਈਡਰ ਨੂੰ ਹਟਾਉਣ ਦਾ ਵਾਅਦਾ ਕੀਤਾ ਸੀ। ਹੁਣ ਕੇਂਦਰ ਸਰਕਾਰ ਨੇ ਨਵੀਂ ਗਾਈਡਲਾਈਨ ਜਾਰੀ ਕਰ ਸਾਰੇ ਕਿਸਾਨਾਂ ਲਈ ਇਸ ਯੋਜਨਾ ਨੂੰ ਲਾਗੂ ਕਰ ਦਿੱਤਾ ਹੈ।


ਯੋਜਨਾ ਤਹਿਤ ਹਰ ਸਾਲ ਕਿਸਾਨਾਂ ਦੇ ਖਾਤੇ ‘ਚ 6 ਹਜ਼ਾਰ ਰੁਪਏ ਤਿੰਨ ਕਿਸ਼ਤਾਂ ‘ਚ ਜਮ੍ਹਾਂ ਹੋਣਗੇ। ਜਦਕਿ ਨਵੀਂ ਗਾਇਡਲਾਈਨ ‘ਚ ਸਰਕਾਰ ਨੇ ਉਨ੍ਹਾਂ ਲੋਕਾਂ ਦੀ ਲਿਸਟ ਵੀ ਜਾਰੀ ਕੀਤੀ ਹੈ ਜੋ ਇਸ ਸਨਮਾਨ ਯੋਜਨਾ ਦੇ ਹੱਕਦਾਰ ਨਹੀਂ ਮੰਨੇ ਗਏ। ਇਸ ‘ਚ ਹਾਲਿਆ, ਸਾਬਕਾ ਮੰਤਰੀ, ਸਾਬਕਾ ਸੰਸਦ ਮੈਂਬਰ, ਵਿਧਾਇਕ ਤੇ ਜ਼ਿਲ੍ਹਾਂ ਪ੍ਰਮੁੱਖਾਂ ਨੂੰ ਯੋਜਨਾ ਦਾ ਫਾਇਦਾ ਨਹੀਂ ਮਿਲੇਗਾ।

ਇਸ ਤੋਂ ਇਲਾਵਾ ਸੂਬਾ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨ, ਬੋਰਡ, ਨਿਗਮਾਂ ਤੇ ਨਿੱਜੀ ਦਫਤਰਾਂ ‘ਚ ਕੰਮ ਕਰਨ ਵਾਲਿਆਂ ਨੂੰ ਇਸ ਲਿਸਟ ‘ਚ ਰੱਖਿਆ ਗਿਆ ਹੈ। ਉਧਰ ਇਨਕਮ ਟੈਕਸ ਅਦਾ ਕਰਨ ਵਾਲੇ ਕਿਸਾਨ ਵੀ ਇਸ ਯੋਜਨਾ ਦੇ ਪਾਤਰ ਨਹੀਂ ਮੰਨੇ ਗਏ ਹਨ।