New Parliament Building Video: ਅੰਦਰ ਤੋਂ ਇਦਾਂ ਦਾ ਨਜ਼ਰ ਆਉਂਦਾ ਨਵਾਂ ਸੰਸਦ ਭਵਨ? ਸਾਹਮਣੇ ਆਈ ਪਹਿਲੀ ਵੀਡੀਓ
New Parliament Building Video: ਨਵੇਂ ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਖਿੱਚੋਤਾਣ ਚੱਲ ਰਹੀ ਹੈ। ਇਸ ਦੌਰਾਨ ਨਵੀਂ ਸੰਸਦ ਦਾ ਵੀਡੀਓ ਸਾਹਮਣੇ ਆਇਆ ਹੈ।
New Parliament Building Video: ਨਵੇਂ ਸੰਸਦ ਭਵਨ ਦੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ 'ਚ ਸੰਸਦ ਦੀ ਅੰਦਰ ਦੀ ਝਲਕ ਵੀ ਦੇਖੀ ਜਾ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ (28 ਮਈ) ਨੂੰ ਇਸ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ। ਵੀਡੀਓ 'ਚ ਅਸ਼ੋਕਾ ਪਿੱਲਰ ਤੋਂ ਲੈ ਕੇ ਸੰਸਦ ਮੈਂਬਰਾਂ ਦੇ ਬੈਠਣ ਵਾਲੇ ਕਮਰੇ ਤੱਕ ਨਜ਼ਰ ਆ ਰਹੇ ਹਨ।
ਦਰਅਸਲ, ਇਹ ਵੀਡੀਓ ਉਦੋਂ ਸਾਹਮਣੇ ਆਇਆ ਹੈ ਜਦੋਂ ਵਿਰੋਧੀ ਧਿਰ ਨਵੀਂ ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਹਮਲਾ ਬੋਲ ਰਹੀ ਹੈ ਅਤੇ ਕਹਿ ਰਹੀ ਹੈ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਇਸ ਦਾ ਉਦਘਾਟਨ ਕਰਨਾ ਚਾਹੀਦਾ ਹੈ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਅਜਿਹਾ ਨਾ ਕਰਕੇ ਸਰਕਾਰ ਲੋਕਤੰਤਰ 'ਤੇ ਹਮਲਾ ਕਰ ਰਹੀ ਹੈ।
ਇਹ ਵੀ ਪੜ੍ਹੋ: Punjab News: ਪੰਜਾਬ ਦੇ ਲੋਕਾਂ ਨੇ ਕੇਜਰੀਵਾਲ ਨੂੰ ਖ਼ੁਸ ਕਰਨ ਲਈ ਵੋਟਾਂ ਨਹੀਂ ਪਾਈਆਂ, CM ਜੀ ਪੰਜਾਬ ਦਾ ਨੁਕਸਾਨ ਨਾ ਕਰੋ-ਸ਼ਰਮਾ
#WATCH | Delhi: First look at the New Parliament building that will be inaugurated by Prime Minister Narendra Modi on May 28.#NewParliamentBuilding pic.twitter.com/ouZoz6dLgu
— ANI (@ANI) May 26, 2023
ਕੀ ਕਹਿੰਦਾ ਵਿਰੋਧੀ ਧਿਰ?ਕਾਂਗਰਸ, ਮੁੱਖ ਮੰਤਰੀ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ, ਸੀਐਮ ਐਮ ਕੇ ਸਟਾਲਿਨ ਦੀ ਡੀਐਮਕੇ, ਸ਼ਰਦ ਪਵਾਰ ਦੀ ਰਾਸ਼ਟਰਵਾਦੀ ਕਾਂਗਰਸ ਪਾਰਟੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ, ਰਾਸ਼ਟਰੀ ਜਨਤਾ ਦਲ, ਭਾਰਤੀ ਕਮਿਊਨਿਸਟ ਪਾਰਟੀ, ਇੰਡੀਅਨ ਯੂਨੀਅਨ ਮੁਸਲਿਮ ਲੀਗ, ਝਾਰਖੰਡ ਮੁਕਤੀ ਮੋਰਚਾ, ਨੈਸ਼ਨਲ ਕਾਨਫਰੰਸ, ਕੇਰਲਾ ਕਾਂਗਰਸ (ਮਨੀ), ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ, ਵਿਦੁਥਲਾਈ ਚਿਰੂਥੈਗਲ ਕਾਚੀ (ਵੀ.ਸੀ.ਕੇ.), ਮਾਰੂਮਲਾਚੀ ਦ੍ਰਵਿੜ ਮੁਨੇਤਰ ਕੜਗਮ (MDMK) ਅਤੇ ਰਾਸ਼ਟਰੀ ਲੋਕ ਦਲ ਸਮੇਤ 19 ਪਾਰਟੀਆਂ ਨੇ ਇਹ ਕਹਿੰਦੇ ਹੋਏ ਸਮੂਹਿਕ ਬਾਈਕਾਟ ਦਾ ਐਲਾਨ ਕੀਤਾ ਕਿ ਸਰਕਾਰ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਅਪਮਾਨ ਕੀਤਾ ਹੈ। ਇਸ ਤੋਂ ਬਾਅਦ ਤੇਲੰਗਾਨਾ ਦੇ ਸੀਐਮ ਕੇਸੀਆਰ ਦੀ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਅਤੇ ਐਮਪੀ ਅਸਦੁਦੀਨ ਓਵੈਸੀ ਦੀ ਏਆਈਐਮਆਈਐਮ ਨੇ ਵੀ ਕਿਹਾ ਕਿ ਉਹ ਉਦਘਾਟਨ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਣਗੇ।
ਉਦਘਾਟਨ ਸਮਾਰੋਹ ‘ਚ ਸ਼ਾਮਲ ਹੋਣਗੀਆਂ ਇਹ ਪਾਰਟੀਆਂ
ਜੇਡੀਐਸ, ਐਨ ਚੰਦਰਬਾਬੂ ਨਾਇਡੂ ਦੀ ਤੇਲਗੂ ਦੇਸ਼ਮ ਪਾਰਟੀ (ਟੀਡੀਪੀ), ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਦੀ ਬੀਜੂ ਜਨਤਾ ਦਲ (ਬੀਜੇਡੀ), ਸ਼੍ਰੋਮਣੀ ਅਕਾਲੀ ਦਲ, ਸਾਬਕਾ ਮੁੱਖ ਮੰਤਰੀ ਮਾਇਆਵਤੀ ਦੀ ਬਹੁਜਨ ਸਮਾਜ ਪਾਰਟੀ (ਬਸਪਾ), ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ ਦੀ ਵਾਈਐਸਆਰ ਕਾਂਗਰਸ ਪਾਰਟੀ (YSRCP) ਅਤੇ ਲੋਕ ਜਨਸ਼ਕਤੀ ਪਾਰਟੀ (ਪਾਸਵਾਨ) ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ: ਮਾਨ ਤੋਂ ਬਾਅਦ ਕੇਜਰੀਵਾਲ ਨੇ ਵੀ ਨੀਤੀ ਆਯੋਗ ਦੀ ਬੈਠਕ ਦਾ ਕੀਤਾ ਬਾਈਕਾਟ, ਜਾਣੋ ਕਿਉਂ ਹੋ ਰਿਹੈ ਵਿਵਾਦ