New Parliament Building: ਰਾਸ਼ਟਰਪਤੀ ਦੀ ਜਾਤੀ ਦਾ ਹਵਾਲਾ ਦੇ ਕੇ ਦਿੱਤਾ ਭੜਕਾਊ ਬਿਆਨ! ਕੇਜਰੀਵਾਲ ਅਤੇ ਖੜਗੇ ਖਿਲਾਫ਼ ਸ਼ਿਕਾਇਤ ਦਰਜ
ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਹੋਰਾਂ ਖ਼ਿਲਾਫ਼ ਭਾਈਚਾਰਿਆਂ/ਸਮੂਹਾਂ ਦਰਮਿਆਨ ਦੁਸ਼ਮਣੀ ਨੂੰ ਬੜ੍ਹਾਵਾ ਦੇਣ ਦੇ ਇਰਾਦੇ ਨਾਲ ਨਵੇਂ ਸੰਸਦ ਭਵਨ ਦੇ ਉਦਘਾਟਨ ਦੇ ਆਯੋਜਨ ਦੇ ਸਬੰਧ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਜਾਤ ਦਾ ਹਵਾਲਾ ਦਿੰਦੇ ਹੋਏ ਭੜਕਾਊ ਬਿਆਨ
Delhi News: ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਹੋਰਾਂ ਖ਼ਿਲਾਫ਼ ਭਾਈਚਾਰਿਆਂ/ਸਮੂਹਾਂ ਦਰਮਿਆਨ ਦੁਸ਼ਮਣੀ ਨੂੰ ਬੜ੍ਹਾਵਾ ਦੇਣ ਦੇ ਇਰਾਦੇ ਨਾਲ ਨਵੇਂ ਸੰਸਦ ਭਵਨ ਦੇ ਉਦਘਾਟਨ ਦੇ ਆਯੋਜਨ ਦੇ ਸਬੰਧ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਜਾਤ ਦਾ ਹਵਾਲਾ ਦਿੰਦੇ ਹੋਏ ਭੜਕਾਊ ਬਿਆਨ ਦੇਣ ਲਈ ਸ਼ਿਕਾਇਤ ਦਰਜ ਕਰਵਾਈ ਗਈ ਹੈ। ਆਪਣੇ ਰਾਜਨੀਤਿਕ ਉਦੇਸ਼ਾਂ ਨੂੰ ਪੂਰਾ ਕਰਨ ਲਈ ਭਾਰਤ ਸਰਕਾਰ ਨੂੰ ਅਵਿਸ਼ਵਾਸ ਪੈਦਾ ਕਰਨਾ ਜੋ ਕਿ ਧਾਰਾ 121,153ਏ, 505 ਅਤੇ 34 ਆਈਪੀਸੀ ਦੇ ਅਧੀਨ ਆਉਂਦੇ ਹਨ।
ਖੜਗੇ ਨੇ ਕੀਤੇ ਇਕੱਠੇ 4 ਟਵੀਟ
ਦਰਅਸਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੱਦਾ ਨਾ ਦੇਣ 'ਤੇ ਸਰਕਾਰ 'ਤੇ ਹਮਲਾ ਬੋਲਿਆ। ਮਲਿਕਾਅਰਜੁਨ ਖੜਗੇ ਨੇ ਇਕ ਤੋਂ ਬਾਅਦ ਇਕ 4 ਟਵੀਟ ਕਰ ਕੇ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਮੋਦੀ ਸਰਕਾਰ ਦਲਿਤ ਅਤੇ ਆਦਿਵਾਸੀ ਭਾਈਚਾਰਿਆਂ ਨੂੰ ਸਿਰਫ ਚੋਣ ਕਾਰਨਾਂ ਕਰਕੇ ਪ੍ਰਧਾਨ ਬਣਾਉਂਦੀ ਹੈ। ਖੜਗੇ ਨੇ ਕਿਹਾ ਕਿ ਜਦੋਂ ਨੀਂਹ ਪੱਥਰ ਰੱਖਿਆ ਗਿਆ ਸੀ ਤਾਂ ਉਸ ਸਮੇਂ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ। ਹੁਣ ਦ੍ਰੋਪਦੀ ਮੁਰਮੂ ਨੂੰ ਉਦਘਾਟਨ ਪ੍ਰੋਗਰਾਮ 'ਚ ਸੱਦਾ ਨਹੀਂ ਦਿੱਤਾ ਗਿਆ ਹੈ।
Complaint filed against Delhi CM Arvind Kejriwal, Congress president Mallikarjun Kharge and others for making incite-full statements citing caste of President Droupadi Murmu regarding the event of the inauguration of the new Parliament building with the intent to promote enmity…
— ANI (@ANI) May 27, 2023
ਕੇਜਰੀਵਾਲ ਨੇ ਕਹੀ ਸੀ ਇਹ ਗੱਲ
ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇਸ਼ ਦੀ ਪਹਿਲੀ ਨਾਗਰਿਕ ਹੈ। ਉਹ ਇਕੱਲੀ ਸਰਕਾਰ ਅਤੇ ਵਿਰੋਧੀ ਧਿਰ ਦੇ ਨਾਲ-ਨਾਲ ਹਰ ਨਾਗਰਿਕ ਦੀ ਨੁਮਾਇੰਦਗੀ ਕਰਦੀ ਹੈ। ਉਨ੍ਹਾਂ ਕਿਹਾ, ਜੇ ਰਾਸ਼ਟਰਪਤੀ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ ਹੁੰਦਾ ਤਾਂ ਇਹ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੁੰਦਾ। ਇਸ ਨਾਲ ਹੀ ਸੀਐਮ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਦਲਿਤ ਸਮਾਜ ਪੁੱਛ ਰਿਹਾ ਹੈ ਕਿ ਕੀ ਉਨ੍ਹਾਂ ਨੂੰ ਅਸ਼ੁੱਭ ਮੰਨਿਆ ਜਾਂਦਾ ਹੈ, ਇਸ ਲਈ ਉਨ੍ਹਾਂ ਨੂੰ ਨਹੀਂ ਬੁਲਾਇਆ ਜਾਂਦਾ। ਆਮ ਆਦਮੀ ਪਾਰਟੀ ਦੇ ਪੱਧਰ 'ਤੇ ਵੀ ਇਸ ਮਾਮਲੇ ਨੂੰ ਲੈ ਕੇ ਭਾਜਪਾ ਅਤੇ ਮੋਦੀ ਸਰਕਾਰ 'ਤੇ ਸਵਾਲ ਉੱਠ ਰਹੇ ਹਨ।
'ਭਾਜਪਾ ਦਲਿਤ-ਆਦੀਵਾਸੀ ਵਿਰੋਧੀ'ਸੀਐਮ ਕੇਜਰੀਵਾਲ ਨੇ ਮੋਦੀ ਸਰਕਾਰ 'ਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਦਾ ਅਪਮਾਨ ਕਰਨ ਦਾ ਦੋਸ਼ ਵੀ ਲਗਾਇਆ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਰਾਮ ਮੰਦਰ ਦਾ ਨੀਂਹ ਪੱਥਰ ਰੱਖਣ ਲਈ ਤਤਕਾਲੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਵੀ ਸੱਦਾ ਨਹੀਂ ਦਿੱਤਾ ਗਿਆ ਸੀ। ਨਾ ਹੀ ਉਨ੍ਹਾਂ ਨੂੰ ਨਵੀਂ ਸੰਸਦ ਦੇ ਨੀਂਹ ਪੱਥਰ ਪ੍ਰੋਗਰਾਮ ਵਿੱਚ ਬੁਲਾਇਆ ਗਿਆ ਸੀ। ਇਸ ਦੇ ਨਾਲ ਹੀ ਨਵੇਂ ਸੰਸਦ ਭਵਨ ਦਾ ਉਦਘਾਟਨ ਵੀ ਮੌਜੂਦਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਹੱਥੋਂ ਨਹੀਂ ਹੋ ਰਿਹਾ ਹੈ।