ਨਵੀਂ ਦਿੱਲੀ: ਦਿੱਲੀ 'ਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਅਰਵਿੰਦ ਕੇਜਰੀਵਾਲ ਨੇ ਪੂਰੀ ਤਰ੍ਹਾਂ ਨਾਲ ਕਮਰ ਕੱਸ ਲਈ ਹੈ। ਆਕਸੀਜਨ ਦੀ ਕਮੀ ਤੇ ਹਸਪਤਾਲਾਂ 'ਚ ਬੈੱਡ ਦੀ ਸਮੱਸਿਆ ਨਾਲ ਜੂਝ ਰਹੇ ਮਰੀਜ਼ਾਂ ਲਈ ਦਿੱਲੀ ਸਰਕਾਰ ਨੇ ਨਵਾਂ ਪਲਾਨ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ ਲੜਾਈ ਨੂੰ ਹੋਰ ਮਜਬੂਤ ਬਣਾਉਣ ਲਈ ਅਸੀਂ ਦਿੱਲੀ 'ਚ ਸਭ ਤੋਂ ਪਹਿਲਾਂ ਆਕਸੀਜਨ ਬੈਂਕ ਦੀ ਸ਼ੁਰੂਆਤ ਕਰਨ ਜਾ ਰਹੇ ਹਨ।


ਇਸ ਐਲਾਨ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਹੋਮ ਆਇਸੋਲੇਸ਼ਨ 'ਚ ਰਹਿ ਰਹੇ ਮਰੀਜ਼ਾਂ ਲਈ ਘਰ 'ਚ ਆਕਸੀਜਨ ਦੀ ਸਪਲਾਈ ਕਰਾਂਗੇ। ਉਨ੍ਹਾਂ ਕਿਹਾ ਕਿ ਘਰ 'ਚ ਰਹਿ ਰਹੇ ਕੋਰੋਨਾ ਮਰੀਜ਼ਾਂ ਨੂੰ ਜਿਵੇਂ ਹੀ ਡਾਕਟਰ ਆਕਸੀਜਨ ਲਈ ਸਲਾਹ ਦੇਵੇਗਾ ਅਸੀਂ ਦੋ ਘੰਟੇ ਦੇ ਅੰਦਰ-ਅੰਦਰ ਆਕਸੀਜਨ ਪਹੁੰਚਾ ਦੇਵਾਂਗੇ।